ਚੰਡੀਗੜ੍ਹ: MLA Kunwar Vijay Pratap resign: ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਸਰਕਾਰੀ ਵਿਸ਼ਵਾਸ ਕਮੇਟੀ ਦੇ ਆਪਣੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਬੇਅਦਬੀ ਮਾਮਲਿਆਂ ਨੂੰ ਲੈ ਕੇ ਨਿਰਾਸ਼ ਦੱਸੇ ਜਾ ਰਹੇ ਹਨ, ਜਿਸ ਕਾਰਨ ਅਸਤੀਫਾ ਦਿੱਤਾ ਗਿਆ ਹੈ। ਵਿਜੈ ਪ੍ਰਤਾਪ ਅੰਮ੍ਰਿਤਸਰ ਉਤਰੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।
ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਗਿਆ ਹੈ। ਹਾਲਾਂਕਿ ਅਜੇ ਅਸਤੀਫੇ ਨੂੰ ਮਨਜੂਰ ਨਹੀਂ ਕੀਤਾ ਗਿਆ ਹੈ, ਜਿਸ *ਤੇ ਸਪੀਕਰ ਨੇ ਫੈਸਲਾ ਲਿਆ ਜਾਣਾ ਹੈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਜਿਸਦਾ ਚੇਅਰਮੈਨ ਸਪੀਕਰ ਨੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਬਣਾਇਆ ਸੀ। ਕਮੇਟੀ ਜਿਸਦਾ ਕੰਮ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਦਿੱਤੇ ਭਰੋਸਿਆਂ ਨੂੰ ਵਿਧਾਨ ਸਭਾ ਵਿੱਚ ਲਾਗੂ ਕਰਵਾਉਣਾ ਹੈ।
ਕੁੰਵਰ ਵਿਜੈ ਪ੍ਰਤਾਪ ਨੇ ਬੇਅਦਬੀ ਮਾਮਲੇ ਦੀ ਜਾਂਚ ਨੂੰ ਲੈ ਕੇ ਵਿਧਾਨ ਸਭਾ ਸੈਸ਼ਨ ਵਿੱਚ ਚਰਚਾ ਵੀ ਕੀਤੀ ਸੀ ਅਤੇ ਇੱਕ ਦਿਨ ਪੂਰਾ ਚਰਚਾ ਲਈ ਮੰਗਿਆ ਸੀ, ਪਰੰਤੂ ਉਨ੍ਹਾਂ ਦੀ ਅਪੀਲ ਨਹੀਂ ਸੁਣੀ ਗਈ ਸੀ। ਇਸਤੋਂ ਇਲਾਵਾ ਕਮੇਟੀ ਵੱਲੋਂ ਮੁੱਖ ਸਕੱਤਰ ਵੀਕੇ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਸੁਣਵਾਈ ਲਈ ਵੀ ਤਲਬ ਕੀਤਾ ਗਿਆ ਸੀ, ਪਰੰਤੂ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਮੀਟਿੰਗ ਬੁਲਾਏ ਜਾਣ ਕਾਰਨ ਇਹ ਮਾਮਲਾ ਵੀ ਵਿਚਕਾਰ ਰਹਿ ਗਿਆ, ਜਿਸ ਕਾਰਨ ਵਿਜੈ ਕੁਮਾਰ ਨਿਰਾਸ਼ ਸਨ ਅਤੇ ਅੱਜ ਵਿਸ਼ਵਾਸ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Punjab government