Home /News /punjab /

Accident: ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ 'ਤੇ ਵਾਪਰਿਆ ਭਿਆਨਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ

Accident: ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ 'ਤੇ ਵਾਪਰਿਆ ਭਿਆਨਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ

Accident: ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ 'ਤੇ ਵਾਪਰਿਆ ਭਿਆਨਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ

Accident: ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ 'ਤੇ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਹੈ, ਜਿਸ ਵਿੱਚ 4 ਲੋਕਾਂ ਦੀ ਮੌਤ ਹੋਣ (4 Killed in Road Accident) ਦੀ ਸੂਚਨਾ ਹੈ। ਹਾਦਸਾ ਟਰੱਕ ਅਤੇ ਗੱਡੀ ਵਿੱਚ ਵਾਪਰਿਆ। ਇਸ ਭਿਆਨਕ ਹਾਦਸੇ ਵਿੱਚ 3 ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ।

ਹੋਰ ਪੜ੍ਹੋ ...
  • Share this:

    ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ: Accident: ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ 'ਤੇ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਹੈ, ਜਿਸ ਵਿੱਚ 4 ਲੋਕਾਂ ਦੀ ਮੌਤ ਹੋਣ (4 Killed in Road Accident) ਦੀ ਸੂਚਨਾ ਹੈ। ਹਾਦਸਾ ਟਰੱਕ ਅਤੇ ਗੱਡੀ ਵਿੱਚ ਵਾਪਰਿਆ। ਇਸ ਭਿਆਨਕ ਹਾਦਸੇ ਵਿੱਚ 3 ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਮਰਨ ਵਾਲਿਆਂ ਵਿੱਚ 2 ਔਰਤਾਂ ਅਤੇ 2 ਵਿਅਕਤੀ ਹਨ। ਹਾਦਸਾ ਸਰਹਿੰਦ ਦੇ ਯਾਦਵ ਢਾਬੇ ਨਜ਼ਦੀਕ ਵਾਪਰਿਆ ਦੱਸਿਆ ਜਾ ਰਿਹਾ ਹੈ।

    ਦੱਸਿਆ ਜਾ ਰਿਹਾ ਹੈ ਅਰਟਿਗਾ ਗੱਡੀ ਸਵਾਰ ਪਰਿਵਾਰ ਰੇਵਾੜੀ ਦਾ ਰਹਿਣ ਵਾਲਾ ਹੈ ਅਤੇ ਇਥੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ ਕਿ ਵਾਪਸੀ 'ਤੇ ਇਹ ਭਿਆਨਕ ਦੁਰਘਟਨਾ ਵਾਪਰ ਗਈ।

    ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗਿਆ ਹੈ ਕਿ ਗਲਤੀ ਕਿਸ ਦੀ ਸੀ। 3 ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਅਰੰਭ ਦਿੱਤੀ ਹੈ।

    Published by:Krishan Sharma
    First published:

    Tags: Accident, Fatehgarh Sahib, Road accident