ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਬੀਰ ਜੈਅੰਤੀ ਮੌਕੇ 24 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ

News18 Punjabi | News18 Punjab
Updated: June 23, 2021, 5:42 PM IST
share image
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਬੀਰ ਜੈਅੰਤੀ ਮੌਕੇ 24 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਬੀਰ ਜੈਅੰਤੀ ਮੌਕੇ 24 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਸੰਤ ਕਬੀਰ ਜੈਯੰਤੀ ਦੇ ਮੌਕੇ ‘ਤੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਤਹਿਤ 24 ਜੂਨ ਨੂੰ ਜਨਤਕ ਛੁੱਟੀ ਵਜੋਂ ਐਲਾਨ ਕੀਤਾ ਹੈ। ਇਸ ਲਈ 24 ਜੂਨ ਨੂੰ ਚੰਡੀਗੜ੍ਹ ਵਿੱਚ ਬੈਂਕ ਵੀ ਬੰਦ ਰਹਿਣਗੇ।

ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਨੇ ਦੱਸਿਆ ਹੈ ਕਿ 24 ਜੂਨ ਨੂੰ ਸੰਤ ਕਬੀਰ ਜੈਯੰਤੀ ਮੌਕੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਚੰਡੀਗੜ੍ਹ ਪ੍ਰਸ਼ਾਸਨ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਅਦਾਰਿਆਂ ਵਿੱਚ ਅਤੇ ਜਨਤਕ ਛੁੱਟੀ ਵਾਲੇ ਐਕਟ, 1881 ਦੀ ਧਾਰਾ 25 ਤਹਿਤ ਜਨਤਕ ਛੁੱਟੀ ਰਹੇਗੀ।
ਦੱਸਣਯੋਗ ਹੈ ਕਿ ਕਬੀਰ ਜੈਯੰਤੀ ਨੂੰ ਕਬੀਰ ਪ੍ਰਗਟ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਸੰਤ ਕਬੀਰ ਦਾਸ ਜੀ ਦਾ ਪ੍ਰਕਾਸ਼ ਪੁਰਬ  ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ। ਕਬੀਰ ਦਾਸ ਦੀ ਜੈਅੰਤੀ ਹਿੰਦੂ ਮਹੀਨੇ ਜੈਸ਼ਠਾ ਵਿਚ ਪੂਰਨਮਾਸ਼ੀ ਵਾਲੇ ਦਿਨ ਮਨਾਈ ਜਾਂਦੀ ਹੈ।
Published by: Ashish Sharma
First published: June 23, 2021, 5:42 PM IST
ਹੋਰ ਪੜ੍ਹੋ
ਅਗਲੀ ਖ਼ਬਰ