Home /News /punjab /

ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਦਾ ਫੈਸਲਾ, ਸਾਰੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਦਾ ਫੈਸਲਾ, ਸਾਰੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਦਾ ਫੈਸਲਾ, ਸਾਰੇ ਸਰਕਾਰੀ ਦਫ਼ਤਰ ਰਹਿਣਗੇ ਬੰਦ (ਸੰਕੇਤਕ ਫੋਟੋ)

ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਦਾ ਫੈਸਲਾ, ਸਾਰੇ ਸਰਕਾਰੀ ਦਫ਼ਤਰ ਰਹਿਣਗੇ ਬੰਦ (ਸੰਕੇਤਕ ਫੋਟੋ)

Martyrs of March 23: ਅੱਜ ਤੋਂ ਲਗਭਗ 90 ਸਾਲ ਪਹਿਲਾਂ ਭਾਰਤ ਦੇ ਮਹਾਨ ਕ੍ਰਾਂਤੀਕਾਰੀਆਂ ਅਤੇ ਆਜ਼ਾਦੀ ਘੁਲਾਟੀਆਂ ਵਿੱਚੋਂ ਇੱਕ ਭਗਤ ਸਿੰਘ (Bhagat Singh) ਨੂੰ ਬ੍ਰਿਟਿਸ਼ ਸਰਕਾਰ ਨੇ ਫਾਂਸੀ ਦੇ ਦਿੱਤੀ ਸੀ। ਇਸ ਦਿਨ ਸੁਖਦੇਵ, ਭਗਤ ਸਿੰਘ ਦੇ ਨਾਲ ਸੀ ਅਤੇ ਸ਼ਿਵਰਾਮ ਰਾਜਗੁਰੂ ਨੇ ਵੀ ਹੱਸ ਕੇ ਭਾਰਤ ਦੀ ਆਜ਼ਾਦੀ ਲਈ ਫਾਂਸੀ ਨੂੰ ਚੁੰਮਿਆ ਸੀ। ਇਨ੍ਹਾਂ ਤਿੰਨਾਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਹਰ ਸਾਲ 23 ਮਾਰਚ ਨੂੰ ਸ਼ਹੀਦ ਦਿਵਸ (Shaheed Diwas) ਮਨਾਇਆ ਜਾਂਦਾ ਹੈ।

ਹੋਰ ਪੜ੍ਹੋ ...
 • Share this:
  Martyrs of March 23: ਅੱਜ ਤੋਂ ਲਗਭਗ 90 ਸਾਲ ਪਹਿਲਾਂ ਭਾਰਤ ਦੇ ਮਹਾਨ ਕ੍ਰਾਂਤੀਕਾਰੀਆਂ ਅਤੇ ਆਜ਼ਾਦੀ ਘੁਲਾਟੀਆਂ ਵਿੱਚੋਂ ਇੱਕ ਭਗਤ ਸਿੰਘ (Bhagat Singh) ਨੂੰ ਬ੍ਰਿਟਿਸ਼ ਸਰਕਾਰ ਨੇ ਫਾਂਸੀ ਦੇ ਦਿੱਤੀ ਸੀ। ਇਸ ਦਿਨ ਸੁਖਦੇਵ, ਭਗਤ ਸਿੰਘ ਦੇ ਨਾਲ ਸੀ ਅਤੇ ਸ਼ਿਵਰਾਮ ਰਾਜਗੁਰੂ ਨੇ ਵੀ ਹੱਸ ਕੇ ਭਾਰਤ ਦੀ ਆਜ਼ਾਦੀ ਲਈ ਫਾਂਸੀ ਨੂੰ ਚੁੰਮਿਆ ਸੀ। ਇਨ੍ਹਾਂ ਤਿੰਨਾਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਹਰ ਸਾਲ 23 ਮਾਰਚ ਨੂੰ ਸ਼ਹੀਦ ਦਿਵਸ (Shaheed Diwas) ਮਨਾਇਆ ਜਾਂਦਾ ਹੈ। ਬੀਤੇ ਦਿਨ ਇਸ ਮੌਕੇ ਤੇ ਪੰਜਾਬ ਸਰਕਾਰ ਵੱਲੋਂ 23 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਦੱਸ ਦੇਈਏ ਕਿ ਪੰਜਾਬ ਸਰਕਾਰ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ਼ਹੀਦੀ ਦਿਹਾੜੇ 'ਤੇ ਚੰਡੀਗੜ੍ਹ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ।

  ਦਰਅਸਲ, ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ 23 ਮਾਰਚ ਨੂੰ ਸਰਕਾਰੀ ਛੁੱਟੀ ਐਲਾਨੀ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕੀਤਾ। 23 ਮਾਰਚ ਯਾਨੀ ਭਲਕੇ ਉਦਯੋਗਿਕ ਅਦਾਰਿਆਂ ਸਮੇਤ ਪ੍ਰਸ਼ਾਸਨ ਦੇ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਅਦਾਰੇ ਬੰਦ ਰਹਿਣਗੇ।

  ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਨੋਟੀਫਿਕੇਸ਼ਨ ਜਾਰੀ ਕੀਤਾ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਥਾਪਰ ਅਤੇ ਸ਼ਿਵਰਾਮ ਰਾਜਗੁਰੂ ਨੇ ਦੇਸ਼ ਦੀ ਆਜ਼ਾਦੀ ਲਈ ਸ਼ਹਾਦਤ ਦਿੱਤੀ ਸੀ। 1931 ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਲਾਹੌਰ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ।

  23 ਮਾਰਚ ਮੰਗਲਵਾਰ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ਮੌਕੇ ਭਗਵੰਤ ਮਾਨ ਨੇ ਜਨਤਕ ਛੁੱਟੀ ਦਾ ਐਲਾਨ ਕੀਤਾ। ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਇਸ ਦਿਨ ਲੋਕ ਭਗਤ ਸਿੰਘ ਨੂੰ ਉਨ੍ਹਾਂ ਦੇ ਪਿੰਡ ਖਟਕੜ ਕਲਾਂ ਵਿੱਚ ਸ਼ਰਧਾਂਜਲੀ ਭੇਟ ਕਰਨਗੇ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਨੇ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬੀਆਰ ਅੰਬੇਡਕਰ ਦੇ ਬੁੱਤ ਲਗਾਉਣ ਦਾ ਪ੍ਰਸਤਾਵ ਵੀ ਪਾਸ ਕੀਤਾ ਹੈ।
  Published by:rupinderkaursab
  First published:

  Tags: Administration, Bhagat singh, Chandigarh, Punjab

  ਅਗਲੀ ਖਬਰ