Home /News /punjab /

Corona ਦੇ ਵਧਦੇ ਮਾਮਲਿਆਂ ਨੂੰ ਲੈਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ

Corona ਦੇ ਵਧਦੇ ਮਾਮਲਿਆਂ ਨੂੰ ਲੈਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ

Corona ਦੇ ਵਧਦੇ ਮਾਮਲਿਆਂ ਨੂੰ ਲੈਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ (file photo)

Corona ਦੇ ਵਧਦੇ ਮਾਮਲਿਆਂ ਨੂੰ ਲੈਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ (file photo)

Chandigarh Corona New Advisory: ਚੰਡੀਗੜ੍ਹ ਸਮੇਤ ਕਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਵਿਡ ਲਈ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ।

  • Share this:

ਕੋਰੋਨਾ ਦੇ ਮਾਮਲੇ ਇੱਕ ਫੇਰ ਤੋਂ ਵੱਧ ਰਹੇ ਹਨ। ਇਸ ਦੇ ਮੱਦੇਨਜ਼ਰ  ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਕਰੋਨਾ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ  ਲੋਕਾਂ ਨੂੰ ਭੀੜ-ਭੜੱਕੇ ਵਾਲੇ ਇਲਾਕਿਆਂ ਤੋਂ ਬਚਣ ਲਈ ਵੀ ਕਿਹਾ ਗਿਆ ਹੈ।

-ਫੇਸ ਮਾਸਕ ਦੀ ਵਰਤੋਂ ਸਾਰੀਆਂ ਜਨਤਕ ਥਾਵਾਂ 'ਤੇ ਕਰੋ।

-ਸਮਾਜਕ ਦੂਰੀ ਬਣਾਈ ਰੱਖੋ।

-ਸਾਬਣ ਅਤੇ ਪਾਣੀ ਜਾਂ ਸੈਨੀਟਾਈਜ਼ਰ ਨਾਲ ਨਿਯਮਿਤ ਤੌਰ 'ਤੇ ਹੱਥ ਧੋਣੇ।

- ਜਨਤਕ ਇਕੱਠਾਂ ਜਿਵੇਂ ਵਿਆਹ, ਰਾਜਨੀਤਿਕ ਜਾਂ ਸਮਾਜਿਕ ਮੀਟਿੰਗਾਂ ਆਦਿ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

-ਅੰਤਰਰਾਸ਼ਟਰੀ ਯਾਤਰਾ ਤੋਂ ਬਚੋ।

-ਜੇਕਰ ਤੁਹਾਨੂੰ ਬੁਖਾਰ, ਗਲੇ ਵਿੱਚ ਖਰਾਸ਼, ਖਾਂਸੀ, ਢਿੱਲੀ ਮੋਸ਼ਨ ਆਦਿ ਵਰਗੇ ਲੱਛਣ ਹਨ ਤਾਂ ਡਾਕਟਰ ਦੀ ਸਲਾਹ ਲਓ।

-ਬੂਸਟਰ ਖੁਰਾਕਾਂ ਨਾਲ ਜਿੰਨੀ ਜਲਦੀ ਹੋ ਸਕੇ ਆਪਣਾ ਕੋਵਿਡ ਟੀਕਾਕਰਨ ਕਰਵਾਓ।

-ਸਮੇਂ-ਸਮੇਂ 'ਤੇ ਜਾਰੀ ਸਰਕਾਰੀ ਸਲਾਹ ਦੀ ਪਾਲਣਾ ਕਰੋ।

ਦੱਸ ਦਈਏ ਕਿ ਬੀਤੇ ਦਿਨੀਂ ਪੀਐਮ ਮੋਦੀ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈਕੇ ਹਾਈ ਲੈਵਲ ਮੀਟਿੰਗ ਕੀਤੀ ਸੀ। ਕੇਂਦਰ ਸਰਕਾਰ ਨੇ ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ 'ਚ ਲੋਕਾਂ ਨੂੰ ਭੀੜ ਅਤੇ ਬੰਦ ਥਾਵਾਂ 'ਤੇ ਮਾਸਕ ਪਹਿਨਣ ਲਈ ਕਿਹਾ ਗਿਆ ਹੈ।

ਸਿਹਤ ਮੰਤਰਾਲੇ ਵੱਲੋਂ ਇਹ ਵੀ ਖ਼ਬਰਾਂ ਆ ਰਹੀਆਂ ਹਨ ਕਿ ਅਗਲੇ ਮਹੀਨੇ ਦੀ 10 ਅਤੇ 11 ਅਪ੍ਰੈਲ ਨੂੰ ਸਾਡੇ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਇੱਕ ਮੌਕ ਡਰਿੱਲ ਕੀਤੀ ਜਾਵੇਗੀ। ਜਿਸ ਵਿੱਚ ਇਸ ਨਾਲ ਸਬੰਧਤ ਸਾਰੀਆਂ ਸਹੂਲਤਾਂ, ਸਟਾਫ਼ ਅਤੇ ਦਵਾਈਆਂ ਦੇ ਸਟਾਕ ਦੀ ਜਾਂਚ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਭਾਰਤ ਵਿੱਚ ਇਸ ਤਰ੍ਹਾਂ ਦੀ ਮੌਕ ਡਰਿੱਲ ਕੀਤੀ ਜਾ ਚੁੱਕੀ ਹੈ ਜਦੋਂ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੀ ਭਿਆਨਕ ਲਹਿਰ ਸੀ।

Published by:Ashish Sharma
First published:

Tags: Advisory, Ccoronavirus, Chandigarh Administration, Coronavirus, COVID-19