Home /News /punjab /

'ਸ਼ਹੀਦ ਭਗਤ ਸਿੰਘ' ਵਜੋਂ ਜਾਣਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ, PM ਮੋਦੀ ਨੇ 'ਮਨ ਕੀ ਬਾਤ' 'ਚ ਕੀਤਾ ਐਲਾਨ

ਪੀਐਮ ਮੋਦੀ ਨੇ ਕਿਹਾ ਕਿ ਅੰਮ੍ਰਿਤ ਮਹੋਤਸਵ ਦਾ ਖਾਸ ਦਿਨ 28 ਸਤੰਬਰ ਨੂੰ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਤਾ ਦੇ ਬਹਾਦਰ ਪੁੱਤਰ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਵਾਂਗੇ। ਅਸੀਂ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ।

ਹੋਰ ਪੜ੍ਹੋ ...
  • Share this:

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਇਹ ਸ਼ੋਅ ਦਾ 93ਵਾਂ ਐਪੀਸੋਡ ਸੀ।

    ਚੰਡੀਗੜ੍ਹ ਹਵਾਈ ਅੱਡਾ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ

    ਪੀਐਮ ਮੋਦੀ ਨੇ ਕਿਹਾ ਕਿ ਅੰਮ੍ਰਿਤ ਮਹੋਤਸਵ ਦਾ ਖਾਸ ਦਿਨ 28 ਸਤੰਬਰ ਨੂੰ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਤਾ ਦੇ ਬਹਾਦਰ ਪੁੱਤਰ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਵਾਂਗੇ। ਅਸੀਂ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ।

    ਦੱਸ ਦੇਈਏ ਕਿ ਇਸ ਹਵਾਈ ਅੱਡੇ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ ਕਿਉਂਕਿ ਇਸ ਦੇ ਨਿਰਮਾਣ ਵਿਚ ਕੇਂਦਰ ਸਰਕਾਰ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੀ ਵੀ ਹਿੱਸੇਦਾਰੀ ਹੈ। ਪੰਜਾਬ ਸਰਕਾਰ ਇਸ ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡਾ ਦੱਸ ਰਹੀ ਹੈ।

    ਪੰਜਾਬ ਅਤੇ ਹਰਿਆਣਾ ਇਸ ਨਾਂ 'ਤੇ ਕਦੇ ਵੀ ਸਹਿਮਤ ਨਹੀਂ ਹੋ ਸਕੇ। ਦੋਵਾਂ ਰਾਜਾਂ ਵਿਚਾਲੇ ਇਹ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਤੱਕ ਵੀ ਪਹੁੰਚਿਆ, ਜਿੱਥੇ ਦੋਵਾਂ ਸੂਬਿਆਂ ਨੂੰ ਮਿਲ ਬੈਠ ਕੇ ਮਸਲਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਬਾਅਦ ਅਗਸਤ ਵਿੱਚ ਪੰਜਾਬ ਅਤੇ ਹਰਿਆਣਾ ਨੇ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਹਿਮਤੀ ਪ੍ਰਗਟਾਈ। ਇਸ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਿਚਾਲੇ ਸਹਿਮਤੀ ਬਣੀ।

    Published by:Drishti Gupta
    First published:

    Tags: Chandigarh, Chandigarh airport, Modi