• Home
 • »
 • News
 • »
 • punjab
 • »
 • CHANDIGARH AKALI DAL STRONGLY CONDEMNED STATEMENTS OF BJP LEADERS WOUNDS OF WORD ARE WORSE THAN SWORD KS

ਅਕਾਲੀ ਦਲ ਵੱਲੋਂ ਭਾਜਪਾ ਆਗੂਆਂ ਦੇ ਬਿਆਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ, ਕਿਹਾ; ਕਿਸੇ ਵੱਲੋਂ ਦਿੱਤੇ ਗਏ ਸ਼ਬਦਾਂ ਦੇ ਜ਼ਖ਼ਮ ਤਲਵਾਰ ਨਾਲੋਂ ਵੀ ਬੁਰੇ ਹੁੰਦੇ ਹਨ

ਪ੍ਰੇਮ ਸਿੰਘ ਚੰਦੂਮਾਜਰਾ। (ਫਾਈਲ ਫੋਟੋ)

 • Share this:
  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਬਿਆਨ ਦੀ ਸਖ਼ਤ ਸਬ਼ਦਾਂ ਵਿੱਚ ਨਿਖੇਧੀ ਕੀਤੀ ਹੈ। ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਿਸੇ ਵੱਲੋਂ ਦਿੱਤੇ ਗਏ ਸ਼ਬਦਾਂ ਦੇ ਜ਼ਖ਼ਮ ਤਲਵਾਰ ਨਾਲੋਂ ਵੀ ਬੁਰੇ ਹੁੰਦੇ ਹਨ, ਇਹ ਲੋਕ ਪੰਜਾਬ ਦੇ ਹਾਲਾਤ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ।

  ਇਥੇ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ, ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਰੋਸ ਨੂੰ ਕੁਚਲਣਾ ਚਾਹੁੰਦੀ ਹੈ, ਜਿਸ ਲਈ ਇਹ ਪੰਜਾਬ ਵਿੱਚ ਹਾਲਾਤ ਨੂੰ ਖ਼ਰਾਬ ਕਰਕੇ ਗਵਰਨਰੀ ਰਾਜ ਲਾਗੂ ਕਰਵਾਉਣਾ ਚਾਹੁੰਦੇ ਹਨ।

  ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਕੇਂਦਰ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਕਾਰਨ ਕਿਸਾਨ ਪਹਿਲਾਂ ਹੀ ਪ੍ਰੇਸ਼ਾਨ ਹਨ ਅਤੇ ਸ਼ਾਂਤਮਈ ਸੰਘਰਸ਼ ਕਰ ਰਹੇ ਹਨ, ਪਰੰਤੂ ਹੁਣ ਇਹ ਭਾਜਪਾਈ ਕਿਸਾਨਾਂ ਵਿਰੁੱਧ ਅਜਿਹੇ ਬਿਆਨ ਦੇ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।

  ਅਕਾਲੀ ਆਗੂ ਨੇ ਇਸ ਸਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਨਸ਼ਾ 'ਤੇ ਵੀ ਸ਼ੱਕ ਜ਼ਾਹਰ ਕੀਤਾ ਹੈ ਕਿ ਉਹ ਵੀ ਕੇਂਦਰ ਸਰਕਾਰ ਨਾਲ ਮਿਲ ਕੇ ਸੂਬੇ ਵਿੱਚ ਗਵਰਨਰੀ ਰਾਜ ਲਾਗੂ ਕਰਨ ਵਰਗੇ ਹਾਲਾਤ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ ਜਿਵੇਂ ਕੈਪਟਨ ਨੇ ਬਿਆਨ ਦਿੱਤਾ ਹੈ ਕਿ ਕਿਸਾਨ ਦੂਜੇ ਰਾਜਾਂ ਵਿੱਚ ਪ੍ਰਦਰਸ਼ਨ ਕਰਨ, ਬਹੁਤ ਹੀ ਗ਼ੈਰ-ਜਿੰਮੇਵਾਰਾਨਾ ਬਿਆਨ ਹੈ। ਜਦਕਿ ਉਨ੍ਹਾਂ ਨੂੰ ਚਾਹੀਦਾ ਸੀ ਕਿ ਉਹ ਕਿਸਾਨਾਂ ਨੂੰ ਕਹਿੰਦੇ ਕਿ ਤੁਸੀ ਆਰਾਮ ਨਾਲ ਬੈਠੋ, ਮੈਂ ਤੁਹਾਡਾ ਮੁੱਖ ਮੰਤਰੀ ਹਾਂ ਅਤੇ ਤੁਹਾਡੀ ਲੜਾਈ ਲੜਾਂਗਾ।

  ਜ਼ਿਕਰਯੋਗ ਹੈ ਕਿ ਬੀਤੇ ਦਿਨੀ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੁਲਾਰੇ ਹਰਵਿੰਦਰ ਸਿੰਘ ਨੇ ਆਪਣੇ ਬਿਆਨ ਵਿੱਚ ਕਿਸਾਨਾਂ ਨੂੰ ਡੰਡੇ ਮਾਰਨ ਬਾਰੇ ਕਿਹਾ ਸੀ।

  ਇਸਤੋਂ ਪਹਿਲਾਂ ਵੀ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਲੋਕਤੰਤਰ ਦਾ ਗਲਾ ਘੁੱਟਣ ਦਾ ਕੰਮ ਕਰ ਰਹੀਆਂ ਹਨ। ਲੋਕਤੰਤਰ ਅਧਿਕਾਰਾਂ ਦਾ ਗਲਾ ਘੱਟਣ ਦਾ ਕੰਮ ਲੋਕਤੰਤਰੀ ਪ੍ਰਕਿਰਿਆ ਵਾਸਤੇ ਮੰਦਭਾਗਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਜੱਥੇਬੰਦੀਆਂ ਵਾਂਗ ਦੂਜੀਆਂ ਸਿਆਸੀ ਪਾਰਟੀਆਂ ਨੂੰ ਵੀ ਭਾਜਪਾ ਤੋਂ ਡਰ ਲੱਗਦਾ ਹੈ।

  ਇਸਤੋਂ ਪਹਿਲਾਂ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਵੀ ਇੱਕ ਬਿਆਨ ਵਿੱਚ ਕਿਸਾਨਾਂ ਨੂੰ ਅਪਰਾਧੀ ਦੱਸਿਆ ਸੀ।ਗਰੇਵਾਲ ਨੇ ਕਿਹਾ ਸੀ ਕਿ ਕਿਸਾਨਾਂ ਦਾ ਅੰਦੋਲਨ ਸ਼ਾਂਤਮਈ ਨਹੀਂ ਸਗੋਂ ਹਿੰਸਕ ਹੈ, ਪੰਜਾਬ ਦੀ ਆਰਥਿਕਤਾ ਤਬਾਹ ਕਰਨ ਤੇ ਸ਼ਾਂਤੀ ਭੰਗ ਕਰਨ ਲਈ ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਜ਼ਿੰਮੇਵਾਰ ਦੱਸਿਆ।
  Published by:Krishan Sharma
  First published:
  Advertisement
  Advertisement