Home /News /punjab /

ਬਾਦਲ ਸਾਬ੍ਹ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਲਿਆਂ ਨੂੰ ਕੋਰਟ 'ਚ ਘਸੀਟਾਂਗੇ: ਗਰੇਵਾਲ

ਬਾਦਲ ਸਾਬ੍ਹ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਲਿਆਂ ਨੂੰ ਕੋਰਟ 'ਚ ਘਸੀਟਾਂਗੇ: ਗਰੇਵਾਲ

ਬਾਦਲ ਸਾਬ੍ਹ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਲਿਆਂ ਨੂੰ ਕੋਰਟ 'ਚ ਘਸੀਟਾਂਗੇ: ਗਰੇਵਾਲ

ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ (Balwinder Singh Bhunder) ਅਤੇ ਮਹੇਸ਼ਇੰਦਰ ਸਿੰਘ ਗਰੇਵਾਲ (Maheshinder Singh Grewal) ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਬੇਅਦਬੀ ਮਾਮਲੇ 'ਤੇ ਸਿਆਸਤ ਕੀਤੀ ਜਾ ਰਹੀ ਹੈ ਅਤੇ ਸਿਆਸੀ ਆਗੂ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਬਦਨਾਮ ਕਰਦੇ ਰਹੇ ਹਨ, ਉਨ੍ਹਾਂ ਵਿਰੁੱਧ ਕਾਨੂੰਨ ਦਾ ਸਹਾਰਾ ਲਿਆ ਜਾਵੇਗਾ।

ਹੋਰ ਪੜ੍ਹੋ ...
  • Share this:

    ਚੰਡੀਗੜ੍ਹ: Punjab News: ਸ਼੍ਰੋਮਣੀ ਅਕਾਲੀ ਦਲ (Akali Dal) ਨੇ ਸੋਮਵਾਰ ਬਰਗਾੜੀ ਬੇਅਦਬੀ ਮਾਮਲੇ 'ਚ ਬਾਦਲਾਂ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕਰਨ ਬਾਰੇ ਕਿਹਾ ਹੈ। ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ (Balwinder Singh Bhunder) ਅਤੇ ਮਹੇਸ਼ਇੰਦਰ ਸਿੰਘ ਗਰੇਵਾਲ (Maheshinder Singh Grewal) ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਬੇਅਦਬੀ ਮਾਮਲੇ 'ਤੇ ਸਿਆਸਤ ਕੀਤੀ ਜਾ ਰਹੀ ਹੈ ਅਤੇ ਸਿਆਸੀ ਆਗੂ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਬਦਨਾਮ ਕਰਦੇ ਰਹੇ ਹਨ, ਉਨ੍ਹਾਂ ਵਿਰੁੱਧ ਕਾਨੂੰਨ ਦਾ ਸਹਾਰਾ ਲਿਆ ਜਾਵੇਗਾ।

    ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਇਹ ਦੁਖਦਾਈ ਘਟਨਾ ਵਾਪਰੀ ਸੀ। ਸੀਬੀਆਈ ਨੂੰ ਜਾਂਚ ਸੌਂਪੀ ਗਈ ਸੀ ਅਤੇ ਮੁੜ 2015 ਤੋਂ ਬਾਅਦ ਕਈ ਸਪੈਸ਼ਲ ਟੀਮਾਂ (SIT) ਮਾਮਲੇ 'ਚ ਗਠਤ ਹੋਈਆਂ ਅਤੇ ਜਾਂਚ ਲਈ ਕਮਿਸ਼ਨ ਬਣੇ।

    ਉਨ੍ਹਾਂ ਕਿਹਾ ਕਿ ਐਸਆਈਟੀ ਦੀ ਜਾਂਚ ਰਿਪੋਰਟ 'ਚ ਲਿਖਿਆ ਹੈ ਕਿ ਹਰ ਢੰਗ ਨਾਲ ਮਾਮਲੇ ਦੀ ਜਾਂਚ ਕੀਤੀ ਗਈ ਹੈ। ਇਸ ਪਿੱਛੋਂ ਹੀ ਅਕਾਲੀ ਦਲ ਨੂੰ ਕਲੀਨਚਿੱਟ ਮਿਲੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟ 'ਚ ਮੁੱਖ ਸਾਜਿਸ਼ਘਾੜਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੱਸਿਆ ਗਿਆ ਹੈ।

    ਅਕਾਲੀ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਵੀ ਸਿਆਸਤਦਾਨਾਂ ਨੇ ਪਿਛਲੇ ਸਮੇਂ ਦੌਰਾਨ ਇਸ ਮਾਮਲੇ 'ਚ ਅਕਾਲੀ ਦਲ ਅਤੇ ਉਨ੍ਹਾਂ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਹ ਉਨ੍ਹਾਂ ਵਿਰੁੱਧ ਆਪਣੀ ਲੀਗਲ ਟੀਮ ਨਾਲ ਗੱਲਬਾਤ ਉਪਰੰਤ ਮਾਣਹਾਨੀ ਦਾ ਕੇਸ ਕਰਨਗੇ।

    ਜ਼ਿਕਰਯੋਗ ਹੈ ਕਿ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇਨ੍ਹਾਂ ਘਟਨਾਵਾਂ ਲਈ ਡੇਰਾ ਸਿਰਸਾ ਮੁਖੀ ਤੇ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਕਥਿਤ ਸਾਜ਼ਿਸ਼ਕਾਰ ਕਰਾਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਸ ਦੀ ਪੈਰਵੀ ਕਰ ਰਹੀਆਂ ਸਿੱਖ ਜਥੇਬੰਦੀਆਂ ਨੂੰ ਰਿਪੋਰਟ ਦੀਆਂ ਕਾਪੀਆਂ ਸੌਂਪ ਦਿੱਤੀਆਂ ਹਨ।

    Published by:Krishan Sharma
    First published:

    Tags: Guru Granth Sahib, Parkash Singh Badal, Punjab politics, Shiromani Akali Dal, Sukhbir Badal