Home /News /punjab /

ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ 'ਤੇ ਚੁੱਕੇ ਸਵਾਲ; ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦੇਣ ਲਈ ਕਿਹਾ

ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ 'ਤੇ ਚੁੱਕੇ ਸਵਾਲ; ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦੇਣ ਲਈ ਕਿਹਾ

Sidhu Moosewala Murder Case: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੀ ਜਾਂਚ ਲਟਕਾਈ ਤੇ ਭਟਕਾਈ ਜਾ ਰਹੀ ਹੈ, ਜਿਸ 'ਤੇ ਉਨ੍ਹਾਂ ਪੰਜਾਬ ਸਰਕਾਰ (Punjab Government) ਅਤੇ ਪੰਜਾਬ ਪੁਲਿਸ (Punjab Police) ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦੇਣ ਲਈ ਕਿਹਾ ਹੈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Sidhu Moosewala Murder Case: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੀ ਜਾਂਚ ਲਟਕਾਈ ਤੇ ਭਟਕਾਈ ਜਾ ਰਹੀ ਹੈ, ਜਿਸ 'ਤੇ ਉਨ੍ਹਾਂ ਪੰਜਾਬ ਸਰਕਾਰ (Punjab Government) ਅਤੇ ਪੰਜਾਬ ਪੁਲਿਸ (Punjab Police) ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦੇਣ ਲਈ ਕਿਹਾ ਹੈ।

  ਇੱਥੇ ਜਾਰੀ ਇੱਕ ਬਿਆਨ ਵਿੱਚ, ਉਨ੍ਹਾਂ ਕਿਹਾ ਕਿ ਜਾਂਚ ਮੱਠੀ ਰਫ਼ਤਾਰ ਨਾਲ ਵੀ ਨਹੀਂ ਚੱਲ ਰਹੀ ਅਤੇ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਪੁਲਿਸ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ ਅਤੇ ਉਹ ਦੂਜੇ ਸੂਬਿਆਂ ਦੀ ਪੁਲਿਸ 'ਤੇ ਨਿਰਭਰ ਹੈ। ਜਿਸ 'ਤੇ ਉਨ੍ਹਾਂ ਕਿਸੇ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਵੱਖ-ਵੱਖ ਸੂਬਿਆਂ ਵਿੱਚ ਫੈਲਣ ਦੇ ਮੱਦੇਨਜ਼ਰ ਇਹ ਉਚਿਤ ਹੋਵੇਗਾ ਕਿ ਜਾਂਚ ਕਿਸੇ ਕੇਂਦਰੀ ਏਜੰਸੀ ਨੂੰ ਸੌਂਪੀ ਜਾਵੇ।

  ਵੜਿੰਗ ਨੇ ਕਿਹਾ ਕਿ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਨੂੰ 16 ਦਿਨ ਬੀਤ ਚੁੱਕੇ ਹਨ ਅਤੇ ਪੁਲਿਸ ਦੀ ਸਥਿਤੀ ਅਜੇ ਵੀ 29 ਮਈ ਦੀ ਤਰ੍ਹਾਂ ਹੈ। ਹੁਣ ਤੱਕ ਦੀ ਜਾਂਚ 'ਚ ਕੁਝ ਵੀ ਸਾਹਮਣੇ ਨਹੀਂ ਆਇਆ ਹੈ।

  ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹਾਲੇ ਤੱਕ ਜਾਂਚ ਦੀ ਪ੍ਰਗਤੀ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਅਸੀਂ ਹੁਣ ਤੱਕ ਸੁਣਦੇ ਆ ਰਹੇ ਹਾਂ ਕਿ ਪੁਨੇ 'ਚ ਕਿਸੇ ਦੀ ਪਛਾਣ ਕੀਤੀ ਤੇ ਗੁਜਰਾਤ 'ਚ ਗ੍ਰਿਫਤਾਰ ਕੀਤਾ ਗਿਆ ਹੈ, ਜੋ ਪੰਜਾਬ ਪੁਲਸ ਨੇ ਨਹੀਂ, ਮਹਾਰਾਸ਼ਟਰ ਪੁਲਸ ਨੇ ਕੀਤਾ ਸੀ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਇਹ ਸਭ ਜਾਂਚ ਨੂੰ ਮੋੜਨ ਅਤੇ ਦੇਰੀ ਕਰਨ ਲਈ ਕੀਤਾ ਜਾ ਰਿਹਾ ਹੈ।

  ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਾਂਚ ਵਿਚ ਕਿਸੇ ਵੀ ਠੋਸ ਨਤੀਜੇ 'ਤੇ ਪਹੁੰਚਣ ਲਈ 16 ਦਿਨ ਕਾਫੀ ਸਮਾਂ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਨੇ ਕੁਝ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤਾਂ ਉਹ ਅਸਲ ਦੋਸ਼ੀਆਂ ਤੱਕ ਕਿਉਂ ਨਹੀਂ ਪਹੁੰਚ ਸਕੇ ਜਾਂ ਫਿਰ ਪੰਜਾਬ ਪੁਲਿਸ ਚਾਹੁੰਦੀ ਹੈ ਕਿ ਅਸੀਂ ਸਿਰਫ਼ ਸੋਸ਼ਲ ਮੀਡੀਆ 'ਤੇ ਕੀਤੇ ਜਾ ਰਹੇ ਦਾਅਵਿਆਂ 'ਤੇ ਯਕੀਨ ਕਰੀਏ।

  ਸੂਬਾ ਕਾਂਗਰਸ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਜਿੰਨੀ ਦੇਰ ਜਾਂਚ ਵਿੱਚ ਦੇਰੀ ਹੋਵੇਗੀ, ਅਸਲ ਦੋਸ਼ੀਆਂ ਨੂੰ ਬਚਣ ਦਾ ਓਨਾ ਹੀ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਕਤਲ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਹਰ ਪਾਸੇ ਡਰ ਦਾ ਮਾਹੌਲ ਹੈ। ਜੇਕਰ ਪੰਜਾਬ ਪੁਲਿਸ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ 'ਚ ਨਹੀਂ ਲਿਆ ਸਕੀ, ਤਾਂ ਇਸ ਨਾਲ ਨਾ ਸਿਰਫ਼ ਗਲਤ ਸੰਦੇਸ਼ ਜਾਵੇਗਾ, ਸਗੋਂ ਇਸ ਨਾਲ ਅਪਰਾਧੀਆਂ ਦਾ ਮਨੋਬਲ ਵੀ ਵਧੇਗਾ।
  Published by:Krishan Sharma
  First published:

  Tags: Amarinder Raja Warring, Congress, Punjab Congress, Punjab government, Punjab Police, Sidhu Moose Wala, Sidhu Moosewala

  ਅਗਲੀ ਖਬਰ