ਚੰਡੀਗੜ੍ਹ: ਅੰਮ੍ਰਿਤਸਰ (Amaritsar) ਵਿਖੇ ਸ੍ਰੀ ਦਰਬਾਰ ਸਾਹਿਬ (Sri Harmandir Sahib) ਵਿਖੇ ਬੇਅਦਬੀ ਦੀ ਕੋਸ਼ਿਸ਼ (Disrespect) ਦੀ ਘਟਨਾ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪਤਾ ਲੱਗਿਆ ਹੈ ਕਿ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਵਾਲਾ ਸ੍ਰੀ ਦਰਬਾਰ ਸਾਹਿਬ ਵਿਖੇ 6-7 ਘੰਟੇ ਅੰਦਰ ਰਿਹਾ ਸੀ।
ਘਟਨਾ ਦੀ ਸੀਸੀਟੀਵੀ ਵਿੱਚ ਪੂਰੀ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮ ਦਰਬਾਰ ਸਾਹਿਬ ਸਵੇਰੇ 11 ਵਜੇ ਪੁੱਜਿਆ ਸੀ ਅਤੇ 6-7 ਘੰਟੇ ਦਰਬਾਰ ਸਾਹਿਬ ਵਿਖੇ ਰਿਹਾ, ਜਿਸ ਪਿੱਛੋਂ ਸ਼ਾਮ 6 ਵਜੇ ਕਰੀਬ ਉਸ ਨੇ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਇਹ ਜਾਣਕਾਰੀ ਪੰਜਾਬ (Punjab Government) ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਅਤੇ ਪੁਲਿਸ ਕਮਿਸ਼ਨਰ ਵੱਲੋਂ ਵੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਬੇਅਦਬੀ ਦੀ ਘਂਟਨਾ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਨੂੰ ਵਾਪਰੀ, ਜਿਸ ਪਿੱਛੋਂ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਸੰਗਤਾਂ ਨੇ ਮੌਕੇ 'ਤੇ ਹੀ ਫੜ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਦੱਸਣਯੋਗ ਹੈ ਕਿ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਵੇਲੇ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਇਕ ਨੌਜਵਾਨ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਟਾਸਕ ਫੋਰਸ ਵੱਲੋਂ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੇ ਸੱਚਖੰਡ ਸਾਹਿਬ ਦੇ ਅੰਦਰ ਦਾਇਰੇ ਨੂੰ ਪਾਰ ਕਰਕੇ ਉਥੇ ਰੱਖੀ ਤਲਵਾਰ ਚੁੱਕ ਲਈ ਸੀ, ਜਿਸ ਤੋਂ ਬਾਅਦ ਉਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਫੜ ਲਿਆ।
ਹਾਲਾਂਕਿ ਅਜੇ ਤੱਕ ਨੌਜਵਾਨ ਦੀ ਪਛਾਣ ਦੀ ਪੁਸ਼ਟੀ ਨਹੀਂ ਹੋ ਸਕੀ, ਪਰ ਉਸ ਦੀ ਉਮਰ 20 ਕੁ ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਅਜੇ ਤੱਕ ਕੋਈ ਫੋਨ ਜਾਂ ਆਈਡੀ ਕਾਰਡ ਬਰਾਮਦ ਨਹੀਂ ਹੋਇਆ ਹੈ, ਜੋ ਕਿ ਮੋਬਾਈਲ ਨਾ ਮਿਲਣਾ ਵੀ ਵੱਡੇ ਸਵਾਲ ਖੜੇ ਕਰਦਾ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।