• Home
  • »
  • News
  • »
  • punjab
  • »
  • CHANDIGARH APPOINTMENT OF 7 PROFESSIONALS IN PUNJAB ENERGY DEVELOPMENT AGENCY LETTER OF APPOINTMENT HANDED OVER KS

ਪੰਜਾਬ ਊਰਜਾ ਵਿਕਾਸ ਏਜੰਸੀ 'ਚ 7 ਪੇਸ਼ੇਵਰਾਂ ਦੀਆਂ ਨਿਯੁਕਤੀਆਂ, ਸੌਂਪੇ ਨਿਯੁਕਤੀ ਪੱਤਰ

ਪੇਡਾ ਦੇ ਮੁੱਖ ਕਾਰਜਸਾਧਕ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਏਜੰਸੀ ਵਿੱਚ ਵੱਖ ਵੱਖ ਅਸਾਮੀਆਂ ਲਈ ਚੁਣੇ ਗਏ ਸੱਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੇਡਾ ਦੇ ਚੇਅਰਮੈਨ ਐਸ.ਐਸ. ਹੰਸਪਾਲ ਅਤੇ ਪੇਡਾ ਦੇ ਜੁਆਇੰਟ ਡਾਇਰੈਕਟਰ ਆਰ.ਕੇ.ਗੁਪਤਾ ਵੀ ਹਾਜ਼ਰ ਸਨ।

  • Share this:
    ਚੰਡੀਗੜ੍ਹ: Punjab News: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ.ਰਾਜ ਕੁਮਾਰ ਵੇਰਕਾ (Raj Kumar Verka) ਦੀ ਯੋਗ ਅਗਵਾਈ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਵਿਖੇ ਭਰਤੀ ਮੁਹਿੰਮ ਚਲਾਈ ਗਈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਡਾ ਦੇ ਬੁਲਾਰੇ ਨੇ ਦੱਸਿਆ ਕਿ ਪੇਡਾ ਦੇ ਮੁੱਖ ਕਾਰਜਸਾਧਕ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਏਜੰਸੀ ਵਿੱਚ ਵੱਖ ਵੱਖ ਅਸਾਮੀਆਂ ਲਈ ਚੁਣੇ ਗਏ ਸੱਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੇਡਾ ਦੇ ਚੇਅਰਮੈਨ ਐਸ.ਐਸ. ਹੰਸਪਾਲ ਅਤੇ ਪੇਡਾ ਦੇ ਜੁਆਇੰਟ ਡਾਇਰੈਕਟਰ ਆਰ.ਕੇ.ਗੁਪਤਾ ਵੀ ਹਾਜ਼ਰ ਸਨ।

    ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣ ਦਾ ਦ੍ਰਿਸ਼।


    ਬੁਲਾਰੇ ਮੁਤਾਬਕ ਚੁਣੇ ਗਏ ਉਮੀਦਵਾਰ ਉੱਚ ਸਿੱਖਿਆ ਪ੍ਰਾਪਤ ਹਨ ਅਤੇ ਪੇਡਾ ਦੇ ਬਿਹਤਰ ਪ੍ਰਬੰਧਨ ਵਿੱਚ ਅਹਿਮ ਯੋਗਦਾਨ ਪਾਉਣਗੇ। ਐਚ.ਐਸ. ਹੰਸਪਾਲ, ਚੇਅਰਮੈਨ ਪੇਡਾ ਨੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਹ ਚੋਣ ਪੰਜਾਬ ਇੰਜਨੀਅਰਿੰਗ ਕਾਲਜ (ਪੀਈਸੀ) ਵਲੋਂ ਮੁਕਾਬਲਾ ਪ੍ਰੀਖਿਆ ਰਾਹੀਂ ਕੀਤੀ ਗਈ ਜੋ ਕਿ ਤੋਂ ਗੇਟ ਪ੍ਰੀਖਿਆ ਤੋਂ ਘੱਟ ਨਹੀਂ ਸੀ। ਇਹ ਚੋਣ ਸਿਰਫ ਲਿਖਤੀ ਪ੍ਰੀਖਿਆ ਦੇ ਆਧਾਰ ‘ਤੇ ਕੀਤੀ ਗਈ ਸੀ।
    Published by:Krishan Sharma
    First published: