ATFI On Waris Punjab De Amritpal Singh: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਘਟਨਾ ਘਟਨਾਕ੍ਰਮ ਪਿੱਛੋਂ ਖਾਲਿਸਤਾਨ ਦੀ ਮੰਗ ਨਾਲ ਅਤੇ ਏਜੰਸੀਆਂ ਕੋਲੋਂ ਆਪਣੀ ਜਾਨ ਨੂੰ ਖਤਰਾ ਦੱਸਣ ਨਾਲ ਪੰਜਾਬ ਵਿੱਚ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਵਿਰੋਧੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਉਪਰ ਲਗਾਤਾਰ ਅੰਮ੍ਰਿਤਪਾਲ ਸਿੰਘ ਵਿਰੁੱਧ ਅਜਨਾਲਾ ਘਟਨਾ ਨੂੰ ਲੈ ਕੇ ਕੇਸ ਦਰਜ ਕਰਨ ਲਈ ਦਬਾਅ ਬਣਾ ਰਹੇ ਹਨ। ਹੁਣ ਐਂਟੀ ਟੈਰਰਿਸਟ ਟਰੰਟ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਵੀ ਡੀਜੀਪੀ ਪੰਜਾਬ ਨੂੰ ਖਾਲਿਸਤਾਨੀ ਆਗੂ ਵਿਰੁੱਧ ਐਫਆਈਆਰ ਦਰਜ ਕਰਨ ਲਈ ਕਿਹਾ ਹੈ।
ਏਟੀਐਫਆਈ ਦੇ ਪ੍ਰਧਾਨ ਸ਼ਾਂਡਿਲਿਆ ਨੇ ਅਜਨਾਲਾ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਇਸ ਨਾਲ ਹੀ ਉਨ੍ਹਾਂ ਨੇ ਮੋਹਾਲੀ ਚੰਡੀਗੜ੍ਹ ਸਰਹੱਦ 'ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਲਗਾਏ ਧਰਨੇ ਦਾ ਵੀ ਵਿਰੋਧ ਕੀਤਾ ਅਤੇ ਇਸ ਨੂੰ ਹਟਾਉਣ ਲਈ ਕਿਹਾ।
ATFI ਪ੍ਰਧਾਨ ਨੇ ਪੱਤਰ ਵਿੱਚ ਡੀਜੀਪੀ ਪੰਜਾਬ ਨੂੰ ਅੰਮ੍ਰਿਤਪਾਲ ਸਿੰਘ ਵਿਰੁੱਧ ਅਜਨਾਲਾ ਘਟਨਾ ਲਈ ਐਫਆਈਆਰ ਦਰਜ ਕਰਨ ਲਈ 2 ਦਿਨ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ 2 ਦਿਨ ਵਿੱਚ ਖਾਲਿਸਤਾਨੀ ਆਗੂ ਅਤੇ ਉਸ ਦੇ ਸਾਥੀਆਂ ਵਿਰੁੱਧ ਕੇਸ ਦਰਜ ਨਾ ਕੀਤਾ ਗਿਆ ਤੇ ਗ੍ਰਿਫ਼ਤਾਰੀ ਨਾ ਹੋਈ ਤਾਂ ਉਹ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਦੱਸ ਦੇਈਏ ਕਿ ਇਸਤੋਂ ਪਹਿਲਾਂ ਵੀ ਸ਼ਾਂਡਿਲਿਆ ਖਾਲਿਸਤਾਨੀਆਂ ਵਿਰੁੱਧ ਹਾਈਕੋਰਟ ਵਿੱਚ PIL ਦਾਖਲ ਕਰ ਚੁੱਕੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Amritpal Singh Khalsa, DGP Punjab, Khalistan, Punjab Police, SGPC, Sikh News