ਚੰਡੀਗੜ੍ਹ- ਸਿਟੀ ਬਿਊਟੀ ਵਿੱਚ ਚੋਰਾਂ ਨੇ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਾ ਹੋ ਸਕੇ ਅਤੇ ਇਹ ਸਾਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਏਅਰਫੋਰਸ ਸਟੇਸ਼ਨ ਦੇ ਅੰਦਰ ਯੂਕੋ ਬੈਂਕ ਦੀ ਬ੍ਰਾਂਚ ਵਿੱਚ ਲੁੱਟ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਸੈਕਟਰ 31 ਵਿੱਚ ਏਅਰਫੋਰਸ ਸਟੇਸ਼ਨ ਦੇ ਅੰਦਰ ਰਾਤ ਕਰੀਬ 2 ਵਜੇ ਦੋ ਨੌਜਵਾਨਾਂ ਨੇ ਇਸ ਘਟਨਾ ਨੂੰ ਅੰਜਾਮ ਦਿੰਦਿਆ ਬੈਂਕ ਵਿੱਚ ਦਾਖਲ ਹੋਏ। ਇਸ ਤੋਂ ਬਾਅਦ ਏਟੀਐਮ ਨੂੰ ਬੁਰੀ ਤਰ੍ਹਾਂ ਤੋੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਕਟਰ ਸੈਕਟਰ 31 ਦੇ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਏਅਰਫੋਰਸ ਸਟੇਸ਼ਨ 'ਚ ਹੀ ਲਾਂਡਰੀ ਦਾ ਕੰਮ ਕਰਨ ਵਾਲੇ ਮੋਨੂੰ ਅਤੇ ਉਸ ਦੇ ਨਾਬਾਲਗ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਏਅਰਫੋਰਸ ਸਟੇਸ਼ਨ 1 ਇਕ ਸੰਵੇਦਨਸ਼ੀਲ ਜਗ੍ਹਾ ਹੈ ਅਤੇ ਇਸ ਜਗ੍ਹਾ 'ਤੇ ਲੁੱਟ-ਖੋਹ ਨੂੰ ਅੰਜਾਮ ਦੇਣਾ ਬਹੁਤ ਵੱਡੀ ਗੱਲ ਹੈ। ਇਸ ਲਈ ਅਸੀਂ ਟੈਕਨੀਕਲ ਗਰਾਊਂਡ ਉਤੇ 'ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਵਿੱਚ ਵਰਤਿਆ ਸਮਾਨ ਵੀ ਬਰਾਮਦ ਕਰ ਲਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: ATM loot, Chandigarh, Police