Home /News /punjab /

ਚੰਡੀਗੜ੍ਹ ਵਾਲੇ ਭੇਡ-ਬੱਕਰੀਆਂ ਨਹੀਂ ਕਿ ਕੋਈ ਵੀ ਲੈ ਜਾਵੇ, ਕੇਂਦਰ ਸਰਕਾਰ ਐਲਾਨੇ ਕੇਂਦਰ ਸਾਸ਼ਤ ਪ੍ਰਦੇਸ਼ -ਚੰਡੀਗੜ BJP ਪ੍ਰਧਾਨ

ਚੰਡੀਗੜ੍ਹ ਵਾਲੇ ਭੇਡ-ਬੱਕਰੀਆਂ ਨਹੀਂ ਕਿ ਕੋਈ ਵੀ ਲੈ ਜਾਵੇ, ਕੇਂਦਰ ਸਰਕਾਰ ਐਲਾਨੇ ਕੇਂਦਰ ਸਾਸ਼ਤ ਪ੍ਰਦੇਸ਼ -ਚੰਡੀਗੜ BJP ਪ੍ਰਧਾਨ

ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਆਪਣੇ ਸਾਥੀਆਂ ਨਾਲ ਪ੍ਰੈਸ ਕਾਨਫਰੰਸ ਦੌਰਾਨ।

ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਆਪਣੇ ਸਾਥੀਆਂ ਨਾਲ ਪ੍ਰੈਸ ਕਾਨਫਰੰਸ ਦੌਰਾਨ।

Chandigarh news-ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਚੰਡੀਗੜ੍ਹ ਦਾ ਹੈ ਤੇ ਨਿਗਮ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਸਤਾਵ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਵੀ ਕੇਂਦਰ ਦੇ ਨਿਯਮ ਲਾਗੂ ਸਨ। ਬਾਅਦ ਵਿੱਚ ਪੰਜਾਬ ਦੇ ਸੇਵਾ ਨਿਯਮ ਲਾਗੂ ਕੀਤੇ ਗਏ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ : ਰਾਜਧਾਨੀ ਨੂੰ ਲੈ ਕੇ ਪੰਜਾਬ-ਹਰਿਆਣਾ ਵਿਚਾਲੇ ਛਿੜੀ ਜੰਗ ਵਿੱਚ ਹੁਣ ਚੰਡੀਗੜ੍ਹ ਦੀ ਵੀ ਐਂਟਰੀ ਹੋ ਗਈ ਹੈ। ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਚੰਡੀਗੜ੍ਹ ਵਾਲੇ ਕੋਈ ਭੇਡ-ਬੱਕਰੀਆਂ ਨਹੀਂ ਕਿ ਕੋਈ ਵੀ ਲੈ ਜਾਵੇ। ਚੰਡੀਗੜ੍ਹ ਸਿਰਫ਼ ਚੰਡੀਗੜ੍ਹ ਦਾ ਹੈ ਤੇ ਨਿਗਮ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਸਤਾਵ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਵੀ ਕੇਂਦਰ ਦੇ ਨਿਯਮ ਲਾਗੂ ਸਨ। ਬਾਅਦ ਵਿੱਚ ਪੰਜਾਬ ਦੇ ਸੇਵਾ ਨਿਯਮ ਲਾਗੂ ਕੀਤੇ ਗਏ। ਸੂਦ ਨੇ ਇਹ ਗੱਲ ਸੈਕਟਰ-33 ਸਥਿਤ ਭਾਜਪਾ ਦਫ਼ਤਰ ਕਮਲਮ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਨਾਲ ਸਿਟੀ ਮੇਅਰ ਸਰਬਜੀਤ ਕੌਰ ਵੀ ਮੌਜੂਦ ਸਨ।

  ਬੀਜੇਪੀ ਪ੍ਰਧਾਨ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕ ਭੇਡਾਂ-ਬੱਕਰੀਆਂ ਨਹੀਂ ਹਨ ਕਿ ਉਨ੍ਹਾਂ ਨੂੰ ਕਿਤੇ ਵੀ ਕਿਸੇ ਦੇ ਹਵਾਲੇ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਆਪਣੀ ਹੋਂਦ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਨੂੰ ਕੇਂਦਰ ਸਾਸ਼ਤ ਪ੍ਰਦੇਸ਼ ਬਣਾ ਦੇਣਾ ਚਾਹੀਦਾ ਹੈ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਮਤਾ ਪਾਸ ਕੀਤਾ ਜਾਵੇਗਾ। ਸੂਦ ਨੇ ਕਿਹਾ ਕਿ ਚੰਡੀਗੜ੍ਹ ਭਾਜਪਾ ਦੀ ਮੰਗ ਹੈ ਕਿ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਵੱਖਰੀ ਬਣਾਈ ਜਾਵੇ। ਇਸ ਤੋਂ ਇਲਾਵਾ ਉਹ ਮੰਗ ਕਰਨਗੇ ਕਿ ਚੰਡੀਗੜ੍ਹ ਦੀ ਆਪਣੀ ਵਿਧਾਨ ਸਭਾ ਹੋਣੀ ਚਾਹੀਦੀ ਹੈ।

  ਸੂਦ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰ ਦੇ ਸੇਵਾ ਨਿਯਮ ਲਾਗੂ ਹੋਣਗੇ। ਇਸ ਤੋਂ ਬਾਅਦ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ। ਇਸ ਫੈਸਲੇ ਦਾ ਚੰਡੀਗੜ੍ਹ ਦੇ ਸਮੂਹ ਮੁਲਾਜ਼ਮਾਂ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਦਾ ਨਾਂ ਨਹੀਂ ਲੈਣਗੇ ਪਰ ਜਦੋਂ ਵੀ ਕੋਈ ਗ੍ਰਹਿ ਸਕੱਤਰ ਚੰਡੀਗੜ੍ਹ ਆਵੇਗਾ ਤਾਂ ਉਸ ਦੇ ਪਿੰਡ ਦੇ ਡਰਾਈਵਰਾਂ ਤੇ ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਚੰਡੀਗੜ੍ਹ ਦਾ ਆਪਣਾ ਕੋਈ ਨਿਵਾਸ ਸਥਾਨ ਨਹੀਂ ਹੈ। ਇੱਥੇ ਪੰਜਾਬ, ਹਰਿਆਣਾ ਅਤੇ ਦੇਸ਼ ਭਰ ਦੇ ਲੋਕ ਆ ਕੇ ਨੌਕਰੀ ਅਤੇ ਪੜ੍ਹਾਈ ਕਰ ਸਕਦੇ ਹਨ।

  ਬੀਜੇਪੀ ਆਗੂ ਨੇ ਕਿਹਾ ਕਿ ਉਦੋਂ ਤੋਂ ਲੈ ਕੇ ਪੰਜਾਬ ਸਰਕਾਰ ਅਤੇ ‘ਆਪ’ ਆਗੂਆਂ ਵੱਲੋਂ ਵਿਧਾਨ ਸਭਾ ਵਿੱਚ ਚੰਡੀਗੜ੍ਹ ’ਤੇ ਹੱਕ ਜਤਾਉਣ ਦਾ ਮਤਾ ਪਾਸ ਕਰਨ ਦਾ ਤਰੀਕਾ ਘਟੀਆ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਇਹ ਝੂਠ ਫੈਲਾ ਰਹੀ ਹੈ ਕਿ ਚੰਡੀਗੜ੍ਹ ਵਿੱਚ ਕੇਂਦਰ ਦੇ ਸੇਵਾ ਰਾਜ ਕਾਰਨ ਪੰਜਾਬ ਦਾ ਹੱਕ ਪ੍ਰਭਾਵਿਤ ਹੋਵੇਗਾ।

  ਚੰਡੀਗੜ੍ਹ ਨੂੰ ਯੂਪੀ ਵਾਂਗ ਰੱਖਣਾ ਚਾਹੁੰਦੇ ਪੰਜਾਬ ਤੇ ਹਰਿਆਣਾ-ਚੰਡੀਗੜ੍ਹ ਕਾਂਗਰਸ ਪ੍ਰਧਾਨ

  ਚੰਡੀਗੜ੍ਹ 'ਤੇ ਪੰਜਾਬ ਹਰਿਆਣਾ ਦੇ ਦਾਅਵੇ 'ਤੇ ਚੰਡੀਗੜ੍ਹ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਦਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ 1966 ਤੋਂ ਹੀ ਚੰਡੀਗੜ੍ਹ ਨੂੰ ਯੂਪੀ ਵਾਂਗ ਰੱਖਣ ਦੇ ਹੱਕ ਵਿੱਚ ਹੈ। ਪੰਜਾਬ ਅਤੇ ਹਰਿਆਣਾ ਵਿਧਾਨ ਸਭਾ ਵਿੱਚ ਜਿਸ ਤਰੀਕੇ ਨਾਲ ਮਤਾ ਪਾਸ ਕੀਤਾ ਗਿਆ ਹੈ, ਉਹ ਇੱਕ ਵਾਰ ਫਿਰ ਮਾਹੌਲ ਖਰਾਬ ਕਰੇਗਾ।
  Published by:Sukhwinder Singh
  First published:

  Tags: BJP, Chandigarh

  ਅਗਲੀ ਖਬਰ