Home /News /punjab /

ਲੰਪੀ ਸਕਿਨ: ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ ਤੋਂ ਹੋਵੇਗੀ ਸ਼ੁਰੂ, ਸਾਰੇ ਪ੍ਰਬੰਧ ਮੁਕੰਮਲ

ਲੰਪੀ ਸਕਿਨ: ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ ਤੋਂ ਹੋਵੇਗੀ ਸ਼ੁਰੂ, ਸਾਰੇ ਪ੍ਰਬੰਧ ਮੁਕੰਮਲ

(file photo)

(file photo)

Lumpy Skin Disease: ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਏਅਰਲਿਫ਼ਟ ਕਰ ਲਈਆਂ ਹਨ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: Lumpy Skin Disease: ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਏਅਰਲਿਫ਼ਟ ਕਰ ਲਈਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਅਤੇ ਭਵਿੱਖੀ ਰਣਨੀਤੀ ਉਲੀਕਣ ਲਈ ਗਠਤ ਕੀਤੇ ਗਏ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਏ ਫ਼ੈਸਲੇ ਅਨੁਸਾਰ 15 ਫ਼ਰਵਰੀ, 2023 ਤੋਂ ਰਾਜ ਪੱਧਰੀ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਰੀਬ 45 ਦਿਨ ਤਕ ਚੱਲਣ ਵਾਲੀ ਇਸ ਟੀਕਾਕਰਨ ਮੁਹਿੰਮ ਵਿੱਚ 31 ਮਾਰਚ, 2023 ਤੱਕ ਸੂਬੇ ਦੇ ਸਮੁੱਚੇ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ।

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਤੇਲੰਗਾਨਾ ਦੇ ਸਰਕਾਰੀ "ਸਟੇਟ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ" ਤੋਂ 25 ਲੱਖ ਖ਼ੁਰਾਕਾਂ ਖ਼ਰੀਦ ਕੇ ਲੁਧਿਆਣਾ ਸਥਿਤ ਪੰਜਾਬ ਵੈਟਨਰੀ ਵੈਕਸੀਨ ਸੰਸਥਾ ਵਿਖੇ ਸਟੋਰ ਕੀਤੀਆਂ ਗਈਆਂ ਹਨ, ਜਿਥੋਂ ਇਨ੍ਹਾਂ ਖ਼ੁਰਾਕਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੈਕਸੀਨ ਨੂੰ ਤੇਲੰਗਾਨਾ ਤੋਂ ਟਰਾਂਸਪੋਰਟ ਕਰਦੇ ਸਮੇਂ ਵੈਕਸੀਨ ਦੀ ਗੁਣਵੱਤਾ ਲਈ ਕੋਲਡ ਚੇਨ ਬਰਕਰਾਰ ਰੱਖਣ ਦਾ ਵਿਸ਼ੇਸ ਧਿਆਨ ਰੱਖਿਆ ਗਿਆ ਹੈ।

ਮੈਗਾ ਟੀਕਾਕਰਨ ਮੁਹਿੰਮ ਲਈ ਕੀਤੇ ਗਏ ਪ੍ਰਬੰਧ

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਾਇਰੈਕਟੋਰੇਟ ਵਿਖੇ ਇਕ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਜਾ ਰਿਹਾ ਹੈ, ਜੋ ਰੋਜ਼ਾਨਾ ਪ੍ਰਗਤੀ ਦੀ ਪੈਰਵਾਈ ਕਰੇਗਾ ਅਤੇ ਤਾਲਮੇਲ ਰੱਖੇਗਾ। ਵਿਭਾਗ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਅਨੁਸਾਰ ਪਸ਼ੂ ਹਸਪਤਾਲ/ਸੰਸਥਾ ਪੱਧਰ 'ਤੇ ਟੀਮਾਂ ਬਣਾ ਕੇ ਟੀਕਾਕਰਨ ਕੀਤਾ ਜਾਵੇਗਾ ਅਤੇ ਟੀਕਾਕਰਨ ਦੌਰਾਨ ਕੋਲਡ ਚੇਨ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।

Published by:Krishan Sharma
First published:

Tags: AAP Punjab, Bhagwant Mann, Laljit Singh Bhullar, Lumpy skin, Lumpy Skin Disease Virus, Punjab government