
ਖੁਸ਼ਖਬਰੀ! ਐਤਵਾਰ ਨੂੰ ਵੀ ਖੁੱਲ੍ਹਣਗੇ ਸੇਵਾ ਕੇਂਦਰ।
ਚੰਡੀਗੜ੍ਹ: Punjab News: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਹੁਕਮਾਂ ’ਤੇ ਪੰਜਾਬ ਸਰਕਾਰ (Punjab Government) ਨੇ ਸੂਬਾ ਭਰ ਦੇ ਸਾਰੇ 320 ਸੇਵਾ ਕੇਂਦਰਾਂ (Sewa Kender) ਅਤੇ 506 ਸਾਂਝ ਕੇਂਦਰਾਂ (Sanjh Kender) ਦਾ ਸਮਾਂ ਵਧਾ ਦਿੱਤਾ ਹੈ ਅਤੇ ਹੁਣ ਇਹ ਕੇਂਦਰ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ। ਇਹ ਲੋਕ ਪੱਖੀ ਫੈਸਲਾ 15 ਅਪ੍ਰੈਲ, 2022 ਨੂੰ ਲਾਗੂ ਹੋ ਜਾਵੇਗਾ।
ਇਸ ਉਪਰਾਲੇ ਨੂੰ ਲੋਕ ਪੱਖੀ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਲੋਕਾਂ ਨੂੰ ਸੁਚਾਰੂ ਢੰਗ ਨਾਲ ਹੋਰ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਸਹਾਈ ਹੋਵੇਗਾ।
ਦੱਸਣਯੋਗ ਹੈ ਕਿ ਸਾਰੇ ਜ਼ਿਲ੍ਹਾ ਹੈੱਡਕੁਆਰਟਰਜ਼, ਸਬ-ਡਵੀਜ਼ਨ ਅਤੇ ਪੁਲੀਸ ਥਾਣਿਆਂ ਦੇ ਪੱਧਰ ਉਤੇ ਸਾਂਝ ਕੇਂਦਰ ਹਨ।
ਇਕ ਸਰਕਾਰੀ ਬੁਲਾਰੇ ਮੁਤਾਬਕ ਸੂਬੇ ਦੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੋ ਘੰਟੇ ਵਧਾ ਦਿੱਤਾ ਗਿਆ ਅਤੇ ਇਹ ਕੇਂਦਰ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਿਹਾ ਕਰਨਗੇ ਜਦਕਿ ਇਸ ਵੇਲੇ ਇਨ੍ਹਾਂ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਸੇਵਾ ਕੇਂਦਰ ਅਤੇ ਸਾਂਝ ਕੇਂਦਰ ਹੁਣ ਹਰੇਕ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ ਅਤੇ ਸੂਬੇ ਦੇ ਨਾਗਰਿਕ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਹਾਸਲ ਕਰ ਸਕਣਗੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।