
(File Photo)
ਚੰਡੀਗੜ੍ਹ: Punjab News: ਪੰਜਾਬ ਸਰਕਾਰ (Punjab Government) ਨੇ ਪੰਜਾਬੀ ਭਾਸ਼ਾ (Punjabi Language) ਨੂੰ ਪ੍ਰਫੁੱਲਤ ਕਰਨ ਲਈ ਇੱਕ ਵੱਡਾ ਫੈਸਲਾ ਲੈਂਦਿਆਂ ਰਾਜ ਸਰਕਾਰ ਦੀਆਂ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਅਹੁਦਿਆਂ ਲਈ ਨਿਰਧਾਰਤ ਭਰਤੀ (recruitment Exam) ਪ੍ਰੀਖਿਆ ਤੋਂ ਇਲਾਵਾ ਘੱਟੋ-ਘੱਟ 50 ਪ੍ਰਤੀਸ਼ਤ ਅੰਕਾਂ ਨਾਲ ਪੰਜਾਬੀ ਯੋਗਤਾ ਪ੍ਰੀਖਿਆ ਨਾਲ ਲੰਘਣਾ ਲਾਜ਼ਮੀ ਹੋ ਗਿਆ ਹੈ।
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।
ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਭਗਵੰਤ ਮਾਨ ਨੇ ਕਿਹਾ ਕਿ ਹੁਣ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਦੀ ਭਰਤੀ ਲਈ ਅਪੀਅਰ ਹੋਣ ਵਾਲੇ ਸਾਰੇ ਉਮੀਦਵਾਰਾਂ ਨੂੰ ਸਬੰਧਤ ਅਸਾਮੀਆਂ ਲਈ ਲੋੜੀਂਦੀ ਭਰਤੀ ਪ੍ਰੀਖਿਆ ਤੋਂ ਪਹਿਲਾਂ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਪੰਜਾਬੀ ਯੋਗਤਾ ਪ੍ਰੀਖਿਆ ਪਾਸ ਕਰਨੀ ਹੋਵੇਗੀ। ਨਾਲ ਪਾਸ ਕਰਨਾ ਲਾਜ਼ਮੀ ਹੋਵੇਗਾ।
ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 26,454 ਅਸਾਮੀਆਂ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਨ੍ਹਾਂ ਵਿੱਚੋਂ ਗਰੁੱਪ 'ਸੀ' ਅਤੇ 'ਡੀ' ਅਸਾਮੀਆਂ ਦੀ ਗਿਣਤੀ ਕਾਫ਼ੀ ਹੈ।
ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਜਸਪ੍ਰੀਤ ਤਲਵੜ ਅਤੇ ਰੋਜ਼ਗਾਰ ਜਨਰੇਸ਼ਨ ਦੇ ਸਕੱਤਰ ਕੁਮਾਰ ਰਾਹੁਲ ਵੀ ਹਾਜ਼ਰ ਸਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।