Home /News /punjab /

ਭਗਵੰਤ ਮਾਨ ਸਰਕਾਰ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕੇ: ਭਾਜਪਾ ਨੇ ਭਿੰਡਰਾਂਵਾਲੇ ਦੀਆਂ ਤਸਵੀਰਾਂ ਦੇ ਫੈਸਲੇ 'ਤੇ ਘੇਰੀ ਸਰਕਾਰ

ਭਗਵੰਤ ਮਾਨ ਸਰਕਾਰ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕੇ: ਭਾਜਪਾ ਨੇ ਭਿੰਡਰਾਂਵਾਲੇ ਦੀਆਂ ਤਸਵੀਰਾਂ ਦੇ ਫੈਸਲੇ 'ਤੇ ਘੇਰੀ ਸਰਕਾਰ

 (ਫਾਇਲ ਫੋਟੋ)

(ਫਾਇਲ ਫੋਟੋ)

ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਬੱਸਾਂ ਵਿਚੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਹਟਾਉਣ ਦਾ ਫੈਸਲਾ ਵਾਪਸ ਲੈਣ 'ਤੇ ਭਾਰਤੀ ਜਨਤਾ ਪਾਰਟੀ ਨੇ ਸਖਤ ਵਿਰੋਧ ਪ੍ਰਗਟ ਕੀਤਾ ਹੈ। ਭਾਜਪਾ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਪੰਜਾਬ ਸਰਕਾਰ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕ ਦਿੱਤੇ ਹਨ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਬੱਸਾਂ ਵਿਚੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਹਟਾਉਣ ਦਾ ਫੈਸਲਾ ਵਾਪਸ ਲੈਣ 'ਤੇ ਭਾਰਤੀ ਜਨਤਾ ਪਾਰਟੀ ਨੇ ਸਖਤ ਵਿਰੋਧ ਪ੍ਰਗਟ ਕੀਤਾ ਹੈ। ਭਾਜਪਾ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਪੰਜਾਬ ਸਰਕਾਰ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕ ਦਿੱਤੇ ਹਨ।

  ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਹੁਕਮ ਵਾਪਸ ਲੈ ਲਏ ਹਨ। ਇਸ ਪਿੱਛੇ ਧਾਰਮਿਕ ਜਥੇਬੰਦੀਆਂ ਦੇ ਵਿਰੋਧ ਦਾ ਹਵਾਲਾ ਦਿੱਤਾ ਗਿਆ ਹੈ।

  ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਟਵੀਟ ਜਾਰੀ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਪੇਸ਼ ਕਰਦਿਆਂ ਕਿਹਾ ਕਿ ਇਹ ਸਬੂਤ ਹੈ ਕਿ, ਸਰਕਾਰ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕਦੇ ਹੋਏ ਪੰਜਾਬ ਦੀਆਂ ਸਰਕਾਰੀ ਬਸਾਂ ਵਿਚੋਂ ਅੱਤਵਾਦੀਆਂ ਦੀਆਂ ਤਸਵੀਰਾਂ ਹਟਾਉਣ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ।

  ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਨੂੰ ਤੋੜਨ ਵਾਲੀਆਂ ਸ਼ਕਤੀਆਂ ਤਾਕਤਵਰ ਹੁੰਦੀਆਂ ਜਾ ਰਹੀਆਂ ਹਨ ਅਤੇ ਕਮਜ਼ੋਰ ਮੁੱਖ ਮੰਤਰੀ ਕਾਰਨ ਖਤਰਾ ਹੋਰ ਵਧ ਗਿਆ ਹੈ।


  ਪੰਜਾਬ ਸਰਕਾਰ ਵੱਲੋਂ ਇੱਕ ਸ਼ਿਕਾਇਤ ਦੇ ਬਾਅਦ ਸਰਕਾਰੀ ਬੱਸਾਂ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਨੂੰ ਹਟਾਉਂਦੇ ਹੋਏ ਹੁਣ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਲਿਖਿਆ ਹੈ ਕਿ ਕੁਝ ਧਾਰਮਿਕ ਸੰਸਥਾਵਾਂ ਵੱਲੋਂ ਇਤਰਾਜ਼ ਜਤਾਉਣ ਕਰਕੇ ਇਹ ਨੋਟਿਸ ਵਾਪਸ ਲਿਆ ਗਿਆ
  Published by:Krishan Sharma
  First published:

  Tags: Bhagwant Mann, Bhindranwale, BJP, Punjab BJP, Punjab Congress, Punjab government, Punjab politics

  ਅਗਲੀ ਖਬਰ