• Home
  • »
  • News
  • »
  • punjab
  • »
  • CHANDIGARH BHAGWANT MANN GOVERNMENT REMOVED SON OF FORMER CONGRESS MLA MADAN LAL JALALPUR FROM POST OF DIRECTOR OF PSPCL KS

ਮਾਨ ਸਰਕਾਰ ਨੇ ਸਾਬਕਾ ਕਾਂਗਰਸੀ ਵਿਧਾਇਕ ਦੇ ਮੁੰਡੇ ਨੂੰ PSPCL ਦੇ ਡਾਇਰੈਕਟਰ ਅਹੁਦੇ ਤੋਂ ਕੀਤਾ ਫਾਰਗ਼

Punjab News: ਭਗਵੰਤ ਮਾਨ ਸਰਕਾਰ (Bhagwant Mann Government) ਨੇ ਮੰਗਲਵਾਰ ਇੱਕ ਅਹਿਮ ਫੈਸਲੇ ਵਿੱਚ ਕਾਂਗਰਸ (Congress) ਦੇ ਇੱਕ ਸਾਬਕਾ ਵਿਧਾਇਕ ਦੇ ਮੁੰਡੇ ਨੂੰ ਡਾਇਰੈਕਟਰ ਦੇ ਅਹੁਦੇ ਤੋਂ ਲਾਹ ਦਿੱਤਾ ਹੈ। ਪੰਜਾਬ ਸਰਕਾਰ (Punjab Government) ਵੱਲੋਂ ਗਗਨਦੀਪ ਸਿੰਘ ਜਲਾਲਪੁਰ (Gagandeep Singh Jalalpur) ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।

  • Share this:
    ਚੰਡੀਗੜ੍ਹ: Punjab News: ਭਗਵੰਤ ਮਾਨ ਸਰਕਾਰ (Bhagwant Mann Government) ਨੇ ਮੰਗਲਵਾਰ ਇੱਕ ਅਹਿਮ ਫੈਸਲੇ ਵਿੱਚ ਕਾਂਗਰਸ (Congress) ਦੇ ਇੱਕ ਸਾਬਕਾ ਵਿਧਾਇਕ ਦੇ ਮੁੰਡੇ ਨੂੰ ਡਾਇਰੈਕਟਰ ਦੇ ਅਹੁਦੇ ਤੋਂ ਲਾਹ ਦਿੱਤਾ ਹੈ। ਪੰਜਾਬ ਸਰਕਾਰ (Punjab Government) ਵੱਲੋਂ ਗਗਨਦੀਪ ਸਿੰਘ ਜਲਾਲਪੁਰ (Gagandeep Singh Jalalpur) ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।

    ਦੱਸ ਦੇਈਏ ਕਿ ਗਗਨਦੀਪ ਸਿੰਘ ਜਲਾਲਪੁਰ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਦਾ ਮੁੰਡਾ ਹੈ, ਜਿਸ ਨੂੰ ਪਿਛਲੀ ਕਾਂਗਰਸ ਸਰਕਾਰ ਦੌਰਾਨ ਪਾਵਰਕਾਮ ਵਿੱਚ ਡਾਇਰੈਕਟਰ ਦਾ ਅਹੁਦਾ ਬਖਸ਼ਿਆ ਗਿਆ ਸੀ। ਉਸ ਦੀ ਨਿਯੁਕਤੀ ਨਵੰਬਰ 2021 ਵਿੱਚ ਕੀਤੀ ਗਈ ਸੀ, ਜਿਸ ਦਾ ਕਈ ਕਾਂਗਰਸੀ ਆਗੂਆਂ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ।

    ਨੋਟੀਫਿਕੇਸ਼ਨ ਦੀ ਕਾਪੀ।


    ਮਾਨ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਗਗਨਦੀਪ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਲਾਹਿਆ ਗਿਆ ਹੈ।

    ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ। ਵਿਧਾਇਕ ਜਲਾਲਪੁਰ ਦੇ ਮੁੰਡੇ ਤੋਂ ਪਹਿਲਾਂ ਉਕਤ ਅਹੁਦੇ 'ਤੇ ਕੈਪਟਨ ਅਮਰਿੰਦਰ ਸਿੰਘ ਦੇ ਨਜਦੀਕੀ ਆਰ.ਪੀ. ਪਾਂਡਵ ਸਨ, ਜਿਨ੍ਹਾਂ ਨੂੰ ਕੈਪਟਨ ਦੇ ਕਾਂਗਰਸ ਛੱਡਣ ਤੋਂ ਬਾਅਦ ਚੰਨੀ ਸਰਕਾਰ ਨੇ ਝਟਕਾ ਦਿੰਦਿਆਂ ਉਨ੍ਹਾਂ ਦੀ ਥਾਂ ਗਗਨਦੀਪ ਜਲਾਲਪੁਰ ਨੂੰ 2 ਸਾਲ ਲਈ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ।
    Published by:Krishan Sharma
    First published: