Home /News /punjab /

ਸਿੱਧੂ ਮੂਸੇਵਾਲਾ ਦੀ ਕਤਲ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ!, ਵਿਰੋਧੀਆਂ ਵੱਲੋਂ ਰਾਸ਼ਟਰਪਤੀ ਸ਼ਾਸਨ ਦੀ ਮੰਗ

ਸਿੱਧੂ ਮੂਸੇਵਾਲਾ ਦੀ ਕਤਲ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ!, ਵਿਰੋਧੀਆਂ ਵੱਲੋਂ ਰਾਸ਼ਟਰਪਤੀ ਸ਼ਾਸਨ ਦੀ ਮੰਗ

Youtube Video

Punjab News: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਕਾਂਗਰਸੀ (Congress) ਆਗੂ ਸਿੱਧੂ ਮੂਸੇਵਾਲਾ (Sidhu Moosewala Murder) ਦਾ ਐਤਵਾਰ ਚਿੱਟੇ ਦਿਨ ਮਾਨਸਾ ਵਿੱਚ ਅਣਪਛਾਤਿਆਂ ਵੱਲੋਂ ਗੋਲੀਆਂ ਨਾਲ ਭੁੰਨ ਕੇ ਕਤਲ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਵਿੱਚ ਸੁਰੱਖਿਆ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨਿਸ਼ਾਨੇ 'ਤੇ ਆ ਗਈ ਹੈ। ਵਿਰੋਧੀ ਪਾਰਟੀਆਂ ਵੱਲੋਂ ਇਸ ਅਤਿ ਦੁਖਦਾਈ ਘਟਨਾ ਲਈ ਪੰਜਾਬ ਦੀ ਮਾਨ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Punjab News: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਕਾਂਗਰਸੀ (Congress) ਆਗੂ ਸਿੱਧੂ ਮੂਸੇਵਾਲਾ (Sidhu Moosewala Murder) ਦਾ ਐਤਵਾਰ ਚਿੱਟੇ ਦਿਨ ਮਾਨਸਾ ਵਿੱਚ ਅਣਪਛਾਤਿਆਂ ਵੱਲੋਂ ਗੋਲੀਆਂ ਨਾਲ ਭੁੰਨ ਕੇ ਕਤਲ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਵਿੱਚ ਸੁਰੱਖਿਆ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨਿਸ਼ਾਨੇ 'ਤੇ ਆ ਗਈ ਹੈ। ਵਿਰੋਧੀ ਪਾਰਟੀਆਂ ਵੱਲੋਂ ਇਸ ਅਤਿ ਦੁਖਦਾਈ ਘਟਨਾ ਲਈ ਪੰਜਾਬ ਦੀ ਮਾਨ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।

  'ਭਗਵੰਤ ਮਾਨ ਵੱਲੋਂ ਸੁਰੱਖਿਆ ਵਾਪਸ ਲੈਣ ਕਾਰਨ ਪੰਜਾਬ ਨੇ ਸਿਤਾਰਿਆ ਗੁਆ ਦਿੱਤੈ'

  ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ 'ਤੇ ਕਿਹਾ ਕਿ ਅਸੀਂ ਇੱਕ ਸ਼ਾਨਦਾਰ ਸਿਤਾਰਾ ਗੁਆ ਦਿੱਤਾ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਨੇ ਉਸ ਦੀ ਸੁਰੱਖਿਆ ਵਾਪਸ ਲੈ ਲਈ ਸੀ।

  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਨੈਤਿਕ ਆਧਾਰ ਗੁਆ ਚੁੱਕੀ ਹੈ, ਇਸ ਲਈ ਇਸ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।

  'ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਉਨ੍ਹਾਂ ਦੇ ਕਤਲ ਦੇ ਜ਼ਿੰਮੇਵਾਰ'

  ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ, ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕੱਲ੍ਹ ਹੀ ਉਹਨਾਂ ਦੀ ਸੁਰੱਖਿਆ ਘਟਾਈ ਗਈ ਸੀ। ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਉਨ੍ਹਾਂ ਦੇ ਕਤਲ ਦੇ ਜ਼ਿੰਮੇਂਵਾਰ ਹਨ।

  ਅਸ਼ਵਨੀ ਸ਼ਰਮਾ ਦਾ ਟਵੀਟ।


  ਜੋ ਪੰਜਾਬੀਆਂ ਨੂੰ ਸੁਰੱਖਿਆ ਹੀ ਨਹੀਂ ਦੇ ਸਕੇ ਅਜਿਹੇ ਕਾਤਲਾਂ ਨੂੰ ਅਹੁਦਿਆਂ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ। ਮੁੱਖ ਮੰਤਰੀ ਅਤੇ ਡੀਜੀਪੀ ਤੁਰੰਤ ਅਸਤੀਫਾ ਦੇਣ। ਇਸ ਦੁੱਖ ਦੀ ਘੜੀ ਵਿੱਚ ਮੇਰੀ ਹਮਦਰਦੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਹੈ।

  'ਪੰਜਾਬ ਦੀ ਕਾਨੂੰਨ ਵਿਵਸਥਾ 'ਚ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ' 

  ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ, ''ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੈਰਾਨ ਕਰਨ ਵਾਲਾ ਹੈ। ਦੁਖੀ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ।'' ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ।

  ਕੈਪਟਨ ਅਮਰਿੰਦਰ ਸਿੰਘ ਦਾ ਟਵੀਟ।


  ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ!

  'ਭਗਵੰਤ ਮਾਨ ਤੁਰੰਤ ਅਸਤੀਫਾ ਦੇਣ'

  ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਕਿਹਾ ਹੈ ਕਿ ਇਸ ਘਟਨਾ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਦਾ ਪਰਦਾਫਾਸ਼ ਕੀਤਾ ਹੈ।

  ਪ੍ਰਤਾਪ ਸਿੰਘ ਬਾਜਵਾ ਦਾ ਟਵੀਟ।


  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਗ੍ਰਹਿ ਵਿਭਾਗ ਦਾ ਚਾਰਜ ਉਨ੍ਹਾਂ ਕੋਲ ਹੈ ਅਤੇ ਇਹ ਸਪੱਸ਼ਟੀਕਰਨ ਚਾਹੀਦਾ ਹੈ ਕਿ ਹਮਲੇ ਤੋਂ ਇਕ ਦਿਨ ਪਹਿਲਾਂ ਕੱਲ੍ਹ ਕਿਸ ਆਧਾਰ 'ਤੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ।

  ਸਿੱਧੂ ਮੂਸੇਵਾਲਾ ਦੀ ਮੌਤ ਬਹੁਤ ਦੁਖਦਾਈ: ਜਾਖੜ

  ਭਾਜਪਾ ਆਗੂ ਸੁਨੀਲ ਜਾਖੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਬਹੁਤ ਹੀ ਦੁਖਦਾਈ ਅਤੇ ਸ਼ੌਕ ਭਰਿਆ ਦੱਸਿਆ ਹੈ।

  ਸੁਨੀਲ ਜਾਖੜ ਦਾ ਟਵੀਟ।


  ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੀ ਛੋਟੀ ਜਿਹੀ ਹਰਮਨ ਪਿਆਰਤਾ ਲਈ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ, ਜਿਸ ਕਾਰਨ ਇਹ ਘਟਨਾ ਵਾਪਰੀ ਹੈ।

  'ਮੂਸੇਵਾਲਾ ਦੀ ਮੌਤ ਲਈ AAP ਦੀ ਸਰਕਾਰ ਜ਼ਿੰਮੇਵਾਰ'

  ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਟਵੀਟ ਕੀਤਾ, ''ਪੰਜਾਬ ਦੇ ਕਾਂਗਰਸੀ ਲੀਡਰ ਅਤੇ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੀ ਮੌਤ ਦੀ ਖਬਰ ਬਹੁਤ ਦੁੱਖਦਾਈ ਹੈ। ਮੈ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹਾਂ।''

  ਗੁਰਜੀਤ ਸਿੰਘ ਔਜਲਾ ਦਾ ਟਵੀਟ।


  ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਪ ਦੀ ਸਰਕਾਰ ਜ਼ਿੰਮੇਵਾਰ ਹੈ। ਆਪ ਵੱਲੋਂ ਸੁਰੱਖਿਆ ਸਬੰਧੀ ਲਏ ਫੈਸਲੇ ਦੀ ਅੱਜ ਕਾਂਗਰਸ ਪਾਰਟੀ ਨੂੰ ਬਹੁਤ ਵੱਡੀ ਕੀਮਤ ਚੁਕਾਉਣੀ ਪਈ ਹੈ।
  'ਇਹ ਹੈ ਆਮ ਆਦਮੀ ਪਾਰਟੀ ਦਾ ਪੰਜਾਬ'

  ਸ਼ਿਮਲਾ ਦਿਹਾਤੀ ਤੋਂ ਕਾਂਗਰਸੀ ਵਿਧਾਇਕ ਵਿਕਰਮਾਦਿੱਤਿਆ ਸਿੰਘ ਨੇ ਫੇਸਬੁੱਕ ਰਾਹੀਂ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਲਿਖਿਆ, ਵਿਕਰਮਾਦਿੱਤਿਆ ਸਿੰਘ... ਇਹ ਹੈ ਆਮ ਆਦਮੀ ਪਾਰਟੀ ਦਾ ਪੰਜਾਬ, ਪੰਜਾਬ ਦੀ ਮਸ਼ਹੂਰ ਗਾਇਕਾ ਸਿੰਧੂ ਸਿੰਘ ਮੂਸੇਵਾਲਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ‘ਆਪ’ ਸਰਕਾਰ ਦੇ ਹੁਕਮਾਂ ‘ਤੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ।

  ਕਾਂਗਰਸੀ ਵਿਧਾਇਕ ਵਿਕਰਮਾਦਿੱਤਿਆ ਸਿੰਘ ਦੀ ਪੋਸਟ।


  ਪਹਿਲਾਂ ਖਾਲਿਸਤਾਨ, ਫਿਰ ਪੁਲਿਸ ਹੈੱਡਕੁਆਰਟਰ 'ਤੇ ਬੰਬ ਹਮਲਾ ਅਤੇ ਹੁਣ ਇਹ ਕਾਰਨਾਮਾ।
  Published by:Krishan Sharma
  First published:

  Tags: Aam Aadmi Party, AAP Punjab, Bhagwant Mann, Congress, Sidhu Moosewala

  ਅਗਲੀ ਖਬਰ