Bhagwant Mann Government-Ghar-Ghar Rashan: ਪੰਜਾਬ ਦੇ ਆਮ ਅਤੇ ਗਰੀਬ ਲੋਕਾਂ ਨੂੰ ਘਰ-ਘਰ ਰਾਸ਼ਨ ਸਕੀਮ ਲਈ ਅਜੇ ਹੋਰ ਉਡੀਕ ਕਰਨੀ ਪਵੇਗੀ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਇਹ ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਇੱਕ ਵਾਰੀ ਵਾਪਸ ਲੈ ਲਿਆ ਗਿਆ ਹੈ।
ਹਾਾਲਾਂਕਿ ਘਰ ਘਰ ਰਾਸ਼ਨ ਪਹੁੰਚਾਣ ਦੀ ਇਸ ਸਕੀਮ ਨੂੰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਵੀ ਲਾਗੂ ਨਹੀਂ ਕੀਤਾ ਗਿਆ ਸੀ, ਜਿਸ ਪਿੱਛੋਂ ਸਰਕਾਰ ਨੇ ਸਕੀਮ ਵਾਪਸ ਲੈ ਲਈ। ਸਕੀਮ ਨੂੰ ਵਾਪਸ ਲੈਣ ਬਾਰੇ ਹੁਣ ਭਗਵੰਤ ਮਾਨ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਸਕੀਮ ਨੂੰ ਹੁਣ ਤਬਦੀਲੀ ਕਰਕੇ ਮੁੜ ਲੈ ਕੇ ਆਵਾਂਗੇ ਅਤੇ ਲੋਕਾਂ ਨੂੰ ਘਰ-ਘਰ ਰਾਸ਼ਨ ਪਹੁੰਚਾਵਾਂਗੇ।
ਸਰਕਾਰ ਦਾ ਦਾਅਵਾ ਡਿਪੂ ਹੋਲਡਰਾਂ ਨੂੰ ਨਹੀਂ ਹੋਵੇਗਾ ਨੁਕਸਾਨ
ਸਰਕਾਰ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਸਕੀਮ ਬਾਰੇ ਕੋਈ ਸ਼ੱਕ ਹੈ, ਉਹ ਵੀ ਦੂਰ ਕੀਤੇ ਜਾਣਗੇ ਅਤੇ ਛੇਤੀ ਹੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਸਕੀਮ ਨੂੰ ਲਾਗੂ ਕੀਤਾ ਜਾਵੇਗ। ਸਰਕਾਰ ਵੱਲੋਂ ਬਿਆਨ ਵਿੱਚ ਕਿਹਾ ਗਿਆ ਹੈ ਕਿ ਘਰ ਘਰ ਰਾਸ਼ਨ ਨਾਲ ਡਿਪੂ ਹੋਲਡਰ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ, ਜਿਸ ਲਈ ਡਿਪੂ ਹੋਲਡਰਾਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ।
ਇਨ੍ਹਾਂ ਦੇ ਹੋਣਗੇ ਕਾਰਡ ਰੱਦ
ਸਰਕਾਰ ਵੱਲੋਂ ਆਟਾ ਦਾਲ ਸਕੀਮ ਵਿੱਚ ਮੁੜ ਲਾਗੂ ਕਰਨ ਤੋਂ ਪਹਿਲਾਂ ਹੁਣ ਸਾਰੇ ਜਿ਼ਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਚਿੱਠੀ ਭੇਜੀ ਗਈ ਹੈ। ਚਿੱਠੀ ਰਾਹੀਂ ਨੀਲੇ ਕਾਰਡ ਧਾਰਕਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਜਿਹੜੇ ਕਾਰਡ ਧਾਰਕ ਯੋਗ ਨਹੀਂ ਹਨ , ਪਰ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਤੇ ਮੱਦੇਨਜ਼ਰ ਉਨ੍ਹਾਂ ਦੇ ਕਾਰਡ ਬਣਾਏ ਗਏ ਹਨ, ਉਨ੍ਹਾਂ ਨੂੰ ਰੱਦ ਕੀਤਾ ਜਾਵੇ।
1 ਅਕਤੂਸ਼ਰ ਤੋਂ ਸ਼ੁਰੂ ਹੋਣੀ ਸੀ ਸਕੀਮ
ਜਿ਼ਕਰਯੋਗ ਹੈ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸਤੋਂ ਪਹਿਲਾਂ ਇੱਕ ਕਾਨਫਰੰਸ ਵਿੱਚ ਦੱਸਆ ਸੀ ਕਿ ਸੂਬਾ ਸਰਕਾਰ ਇਸ ਸਾਲ 1 ਅਕਤੂਬਰ ਤੋਂ ਆਟਾ ਦੀ ਹੋਮ ਡਿਲੀਵਰੀ ਸੇਵਾ ਦੀ ਸ਼ੁਰੂਆਤ ਕਰੇਗੀ। ਇਸ ਯੋਜਨਾ ਨੂੰ ਸੂਬੇ ਭਰ ਵਿੱਚ ਇੱਕੋ ਪੜਾਅ 'ਚ ਲਾਗੂ ਕੀਤਾ ਜਾਵੇਗਾ ਅਤੇ ਪੂਰੇ ਸੂਬੇ ਨੂੰ ਇਸ ਲਈ 8 ਜ਼ੋਨਾਂ ਵਿੱਚ ਵੰਡ ਵੀ ਲਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Home delivery, Punjab government