Home /News /punjab /

Punjab Cabinet: ਮਾਨ ਕੈਬਨਿਟ ਵੱਲੋਂ ‘ਸਿੱਖਿਆ-ਤੇ-ਸਿਹਤ ਫੰਡ’ ਦੇ ਗਠਨ ਨੂੰ ਮਨਜ਼ੂਰੀ

Punjab Cabinet: ਮਾਨ ਕੈਬਨਿਟ ਵੱਲੋਂ ‘ਸਿੱਖਿਆ-ਤੇ-ਸਿਹਤ ਫੰਡ’ ਦੇ ਗਠਨ ਨੂੰ ਮਨਜ਼ੂਰੀ

Punjab News: ਆਪਣੀ ਤਰ੍ਹਾਂ ਦੇ ਇਕ ਵਿਲੱਖਣ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਨੇ ਅੱਜ ਸੂਬੇ ਵਿੱਚ ‘ਸਿੱਖਿਆ-ਤੇ-ਸਿਹਤ ਫੰਡ’ (Education and Health Fund) ਕਾਇਮ ਕਰਨ ਲਈ ਟਰੱਸਟ ਡੀਡ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Punjab News: ਆਪਣੀ ਤਰ੍ਹਾਂ ਦੇ ਇਕ ਵਿਲੱਖਣ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਨੇ ਅੱਜ ਸੂਬੇ ਵਿੱਚ ‘ਸਿੱਖਿਆ-ਤੇ-ਸਿਹਤ ਫੰਡ’ (Education and Health Fund) ਕਾਇਮ ਕਰਨ ਲਈ ਟਰੱਸਟ ਡੀਡ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।

  ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਫੰਡ ਦਾ ਮੁੱਢਲਾ ਉਦੇਸ਼ ਪੰਜਾਬ ਰਾਜ ਦੀ ਭੂਗੋਲਿਕ ਸੀਮਾ ਵਿੱਚ ਸਿਹਤ ਤੇ ਸਿੱਖਿਆ ਖੇਤਰਾਂ ਵਿੱਚ ਪੂੰਜੀਗਤ ਅਸਾਸਿਆਂ ਦੀ ਸਿਰਜਣਾ ਜਾਂ ਅਪਗ੍ਰੇਡੇਸ਼ਨ ਵਿੱਚ ਸਹਾਇਤਾ ਕਰਨਾ ਹੈ ਤਾਂ ਕਿ ਸਵੈ-ਇੱਛਤ ਦਾਨ ਰਾਹੀਂ ਲੋਕਾਂ ਦੀ ਭਲਾਈ ਯਕੀਨੀ ਬਣੇ।

  ਮੁੱਖ ਮੰਤਰੀ ਇਸ ਟਰੱਸਟ ਦੇ ਚੇਅਰਪਰਸਨ ਹੋਣਗੇ, ਜਦੋਂ ਕਿ ਵਿੱਤ ਮੰਤਰੀ ਨੂੰ ਵਾਈਸ ਚੇਅਰਪਰਸਨ, ਮੁੱਖ ਸਕੱਤਰ ਨੂੰ ਮੈਂਬਰ ਸਕੱਤਰ ਅਤੇ ਸਿਹਤ, ਸਕੂਲ ਸਿੱਖਿਆ, ਮੈਡੀਕਲ ਸਿੱਖਿਆ, ਉੱਚ ਸਿੱਖਿਆ ਤੇ ਤਕਨੀਕੀ ਸਿੱਖਿਆ ਵਿਭਾਗਾਂ ਦੇ ਮੰਤਰੀਆਂ ਨੂੰ ਇਸ ਵਿੱਚ ਟਰੱਸਟੀ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਟਰੱਸਟ ਕੋਲ ਸਲਾਹ-ਮਸ਼ਵਰੇ ਲਈ ਮੁੱਖ ਸਕੱਤਰ ਦੀ ਅਗਵਾਈ ਵਾਲੀ ਇਕ ਸਲਾਹਕਾਰ ਕਮੇਟੀ ਵੀ ਹੋਵੇਗੀ।

  ਨਰਮਾ ਚੁਗਾਈ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਨੀਤੀ ਵਿੱਚ ਸੋਧ ਦਾ ਫੈਸਲਾ

  ਕੀਟਾਂ ਦੇ ਹਮਲਿਆਂ ਕਾਰਨ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਨਰਮਾ ਚੁਗਾਈ ਮਜ਼ਦੂਰਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਕੀਤੇ ਇਕ ਹੋਰ ਅਹਿਮ ਫੈਸਲੇ ਵਿੱਚ ਪੰਜਾਬ ਕੈਬਨਿਟ ਨੇ ਇਸ ਸਬੰਧੀ ਖੇਤ ਮਜ਼ਦੂਰਾਂ ਦੀ ਸ਼ਨਾਖ਼ਤ ਲਈ ਮਾਲ ਵਿਭਾਗ ਦੀ ਮੌਜੂਦਾ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਦਾ ਮੁੱਢਲਾ ਉਦੇਸ਼ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਸਬੰਧਤ ਕਿਸਾਨਾਂ ਦੇ ਨਾਲ-ਨਾਲ ਨਰਮਾ ਚੁਗਾਈ ਮਜ਼ਦੂਰਾਂ ਨੂੰ ਵੀ ਦੇਣਾ ਹੈ। ਮੌਜੂਦਾ ਨੀਤੀ ਦੀਆਂ ਤਜਵੀਜ਼ਾਂ ਮੁਤਾਬਕ ਖੇਤ ਮਜ਼ਦੂਰਾਂ ਦੀ ਪਛਾਣ ਕਰਨੀ ਮੁਸ਼ਕਲ ਸੀ। ਇਸ ਕਰ ਕੇ ਇਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਇਹ ਸੋਧ ਕੀਤੀ ਗਈ ਹੈ।

  ਸੋਧੀ ਨੀਤੀ ਮੁਤਾਬਕ ਮਾਲ ਪਟਵਾਰੀ ਤੇ ਖੇਤੀਬਾੜੀ ਐਕਸਟੈਂਸ਼ਨ ਅਫ਼ਸਰ ਪਿੰਡਾਂ ਵਿੱਚ ਸਮੂਹ ਘਰਾਂ ਦੇ ਸਰਵੇਖਣ ਰਾਹੀਂ ਮਜ਼ਦੂਰਾਂ ਦੀ ਸ਼ਨਾਖ਼ਤ ਕਰਨਗੇ ਅਤੇ ਪਟਵਾਰੀ ਇਸ ਗੱਲ ਦੀ ਤਸਦੀਕ ਕਰੇਗਾ ਕਿ ਸਬੰਧਤ ਪਰਿਵਾਰ ਕੋਲ ਕੋਈ ਵਾਹੀਯੋਗ ਜ਼ਮੀਨ ਨਹੀਂ ਜਾਂ ਇਕ ਏਕੜ ਤੋਂ ਘੱਟ ਜ਼ਮੀਨ ਹੈ। ਸਰਵੇਖਣ ਤੋਂ ਬਾਅਦ ਪਟਵਾਰੀ ਤੇ ਖੇਤੀਬਾੜੀ ਐਕਸਟੈਂਸ਼ਨ ਅਫ਼ਸਰ ਇਸ ਤਿਆਰ ਕੀਤੀ ਸੂਚੀ ਨੂੰ ਜਨਤਕ ਇਤਰਾਜ਼/ਤਸਦੀਕ ਲਈ ਪਿੰਡ ਵਿੱਚ ਮਿੱਥੀ ਮਿਤੀ ਅਤੇ ਸਮੇਂ ਉਤੇ ਸਾਂਝੇ ਜਨਤਕ ਸਥਾਨ ਉਪਰ ਪਿੰਡ ਦਾ ਆਮ ਇਜਲਾਸ ਕਰ ਕੇ ਪਿੰਡ ਦੇ ਭੂਮੀਹੀਣ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਦੀ ਸੂਚੀ ਨੂੰ ਅੰਤਮ ਰੂਪ ਦੇਣਗੇ। ਇਹ ਨੀਤੀ ਸਾਉਣੀ ਸੀਜ਼ਨ 2021 ਤੋਂ ਲਾਗੂ ਹੋਵੇਗੀ।
  Published by:Krishan Sharma
  First published:

  Tags: AAP Punjab, Bhagwant Mann Cabinet, Education department, Education Minister, Punjab government

  ਅਗਲੀ ਖਬਰ