
ਭਗਵੰਤ ਮਾਨ
ਚੰਡੀਗੜ੍ਹ: Punjab News: ਗੈਂਗਸਟਰਾਂ (Gangster) ਦੀ ਸਮੱਸਿਆ ਨਾਲ ਨਜਿੱਠਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ (Anti-Gangster Task Force) ਦੇ ਗਠਨ ਤੋਂ ਬਾਅਦ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਮਾਈਨਿੰਗ ਮਾਫੀਆ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਸੂਬੇ ਵਿੱਚੋਂ ਮਾਈਨਿੰਗ ਮਾਫੀਆ (Mining Mafia) ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹਿਣਗੇ। ਸੂਬਾ ਸਰਕਾਰ ਨੇ ਅਗਲੇ ਛੇ ਮਹੀਨਿਆਂ ਵਿੱਚ ਨਵੀਂ ਮਾਈਨਿੰਗ ਨੀਤੀ ਲਿਆਉਣ ਦਾ ਐਲਾਨ ਵੀ ਕੀਤਾ ਹੈ।
ਭਗਵੰਤ ਮਾਨ ਸਰਕਾਰ ਦਾ ਖ਼ਜ਼ਾਨਾ ਖ਼ਾਲੀ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਧੰਦੇ 'ਤੇ ਰੋਕ ਲਾ ਕੇ ਸਰਕਾਰ ਨੂੰ ਭਾਰੀ ਆਮਦਨ ਹੋਣ ਦੀ ਆਸ ਹੈ | ਮਾਈਨਜ਼ ਐਂਡ ਮਿਨਰਲਜ਼ (ਵਿਕਾਸ ਅਤੇ ਰੈਗੂਲੇਸ਼ਨ) ਐਕਟ 1957 ਵਿਚ ਕਿਹਾ ਗਿਆ ਹੈ ਕਿ ਕੋਈ ਵੀ ਠੇਕੇਦਾਰ ਜੋ ਖਣਿਜਾਂ ਲਈ ਖੁਦਾਈ ਕਰਦਾ ਹੈ, ਭਾਰਤ ਸਰਕਾਰ ਨੂੰ ਰਾਇਲਟੀ ਅਦਾ ਕਰੇਗਾ। ਇਸ ਰਾਇਲਟੀ ਦਾ ਤੀਜਾ ਹਿੱਸਾ ਪੰਜਾਬ ਡਿਸਟ੍ਰਿਕਟ ਮਿਨਰਲ ਫਾਊਂਡੇਸ਼ਨ ਰੂਲਜ਼ 2018 ਅਨੁਸਾਰ ਸੂਬਾ ਸਰਕਾਰ ਨੂੰ ਦਿੱਤਾ ਜਾਣਾ ਚਾਹੀਦਾ ਹੈ।
ਪਿਛਲੇ ਸਾਲ ਨਵੰਬਰ ਵਿੱਚ ਪੰਜਾਬ ਵਿੱਚ ਰੇਤੇ ਦੀ ਕੀਮਤ 9 ਰੁਪਏ ਤੋਂ ਘਟ ਕੇ 5.50 ਰੁਪਏ ਪ੍ਰਤੀ ਘਣ ਫੁੱਟ ਹੋ ਗਈ ਸੀ। ਸੂਬਾ ਸਰਕਾਰ ਨੇ ਰੇਤ ਅਤੇ ਬਜਰੀ ਦੀ ਰਾਇਲਟੀ ਵੀ 60 ਰੁਪਏ ਪ੍ਰਤੀ ਟਨ ਤੋਂ ਘਟਾ ਕੇ 18.25 ਰੁਪਏ ਪ੍ਰਤੀ ਟਨ ਕਰ ਦਿੱਤੀ ਹੈ। ਪੰਜਾਬ ਰਾਜ ਰੇਤ ਅਤੇ ਬੱਜਰੀ ਨੀਤੀ 2018 ਦੇ ਅਨੁਸਾਰ, ਰਾਜ ਵਿੱਚ ਹਰ ਤਿੰਨ ਸਾਲਾਂ ਵਿੱਚ ਕੁੱਲ 400 ਲੱਖ ਮੀਟ੍ਰਿਕ ਟਨ ਰੇਤ ਅਤੇ ਬਜਰੀ ਦੀ ਖੁਦਾਈ ਕਰਨ ਦੀ ਆਗਿਆ ਹੈ। ਜੇਕਰ ਕਾਨੂੰਨੀ ਤੌਰ 'ਤੇ ਕੀਤਾ ਜਾਵੇ ਤਾਂ ਹਰ ਸਾਲ ਕਰੋੜਾਂ ਰੁਪਏ ਦੀ ਰਾਇਲਟੀ ਹੋਵੇਗੀ।
ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਛਾਪੇਮਾਰੀ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ‘ਹਨੀ’ ਅਤੇ ਉਨ੍ਹਾਂ ਦੇ ਸਾਥੀਆਂ ਦੇ ਘਰੋਂ 10 ਕਰੋੜ ਰੁਪਏ ਦਾ ਸੋਨਾ ਅਤੇ ਹੋਰ ਕੀਮਤੀ ਸਾਮਾਨ ਬਰਾਮਦ ਕੀਤਾ ਗਿਆ ਸੀ। ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਭੁਪਿੰਦਰ ਸਿੰਘ ‘ਹਨੀ’ ਜੇਲ੍ਹ ਵਿੱਚ ਬੰਦ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।