Home /News /punjab /

ਬਿਕਰਮ ਸਿੰਘ ਮਜੀਠੀਆ ਨੇ 'ਆਪ' ਦੇ ਮੰਤਰੀ ਸਰਾਰੀ ਦੀ ਫਿਰੌਤੀ ਵਾਲੀ ਟੇਪ ਤੇ CBI ਜਾਂਚ ਦੀ ਕੀਤੀ ਮੰਗ

ਬਿਕਰਮ ਸਿੰਘ ਮਜੀਠੀਆ ਨੇ 'ਆਪ' ਦੇ ਮੰਤਰੀ ਸਰਾਰੀ ਦੀ ਫਿਰੌਤੀ ਵਾਲੀ ਟੇਪ ਤੇ CBI ਜਾਂਚ ਦੀ ਕੀਤੀ ਮੰਗ

ਮਜੀਠੀਆ ਨੇ 'ਆਪ' ਦੇ ਮੰਤਰੀ ਸਰਾਰੀ ਦੀ ਫਿਰੌਤੀ ਵਾਲੀ ਟੇਪ ਤੇ CBI ਜਾਂਚ ਦੀ ਕੀਤੀ ਮੰਗ

ਮਜੀਠੀਆ ਨੇ 'ਆਪ' ਦੇ ਮੰਤਰੀ ਸਰਾਰੀ ਦੀ ਫਿਰੌਤੀ ਵਾਲੀ ਟੇਪ ਤੇ CBI ਜਾਂਚ ਦੀ ਕੀਤੀ ਮੰਗ

ਮੀਡੀਆ ਦੇ ਇਕ ਹੋਰ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਇਹ ਸਰਕਾਰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ ਹੋ ਗਈ ਹੈ ਤੇ ਇਸੇ ਕਾਰਨ NIA ਨੇ ਸੂਬੇ ਵਿਚ ਛਾਪੇਮਾਰੀ ਕਰ ਕੇ ਜਿਹਨਾਂ ਦੇ ਗੈਂਗਸਟਰਾਂ ਨਾਲ ਸੰਬੰਧ ਹਨ, ਉਹਨਾਂ ਨੂੰ ਨਿਸ਼ਾਨੇ ’ਤੇ ਲਿਆ ਹੈ।

  • Share this:

    ਬਿਕਰਮ ਸਿੰਘ ਮਜੀਠੀਆ ਨੇ ਆਪ ਦੇ ਮੰਤਰੀ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ CBI ਜਾਂਚ ਦੀ ਕੀਤੀ ਮੰਗੀ

    ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ CBI ਜਾਂਚ ਦੀ ਮੰਗ ਕੀਤੀ ਹੈ। ਸਰਾਰੀ ਦੀ ਆਪਣੇ ਓ ਐਸ ਡੀ ਨਾਲ ਹੋਈ ਗੱਲਬਾਤ ਦੀ ਆਡੀਓ ਟੇਪ ਬਾਰੇ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੰਤਰੀ ਕੁਝ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਕੋਲੋਂ ਫਿਰੌਤੀ ਦੀ ਰਕਮ ਹਾਸਲ ਕਰਨ ਦੀ ਯੋਜਨਾ ’ਤੇ ਚਰਚਾ ਕਰਦੇ ਫੜੇ ਗਏ ਹਨ।

    ਉਹਨਾਂ ਕਿਹਾ ਕਿ ਓ ਐਸ ਡੀ ਨੇ ਆਪ ਇਹ ਗੱਲ ਆਖੀ ਹੈ ਕਿ ਇਹ ਆਡੀਓ ਟੇਪ ਅਸਲੀ ਹੈ ਅਤੇ ਇਹ ਹੁਣ ਸਰਕਾਰ ਦੇ ਹੱਥ ਹੈ ਕਿ ਉਹ ਸਰਾਰੀ ਦੇ ਖਿਲਾਫ ਦੋਸ਼ਾਂ ਵਾਲੀ ਇਹ ਟੇਪ ਸੀ ਬੀ ਆਈ ਨੂੰ ਸੌਂਪ ਕੇ ਇਸਦੀ ਡੂੰਘਾਈ ਨਾਲ ਜਾਂਚ ਕਰਵਾਉਂਦੀ ਹੈ ਜਾਂ ਨਹੀਂ।

    ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਸਰਾਰੀ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਸਾਬਕਾ ਮੰਤਰੀ ਵਿਜੇ ਕੁਮਾਰ ਸਿੰਗਲਾ ਦੇ ਮਾਮਲੇ ਵਿਚ ਮੁੱਖ ਮੰਤਰੀ ਨੇ ਇਹ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਉਹ ਵੀਡੀਓ ਵੇਖੀ ਹੈ ਜਿਸ ਤੋਂ ਸਿੰਗਲਾ ਦੋਸ਼ੀ ਸਾਬਤ ਹੁੰਦੇ ਹਨ ਤੇ ਇਸੇ ਲਈ ਉਹ ਉਹਨਾਂ ਨੂੰ ਬਰਖ਼ਾਸਤ ਕਰ ਰਹੇ ਹਨ ਤੇ ਉਹਨਾਂ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ।

    ਅਕਾਲੀ ਆਗੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦੋਗਲੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ। ਉਹਨਾਂ ਮੰਗ ਕੀਤੀ ਕਿ ਸਰਾਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਹਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ।

    ਇਸ ਤੋਂ ਬਾਅਦ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਵਿਜੇ ਸਿੰਗਲਾ ਦੇ ਮਾਮਲੇ ਵਿਚ ਯੂ ਟਰਨ ਮਾਰ ਲਿਆ ਹੈ ਤੇ ਹੁਣ ਸਾਬਕਾ ਮੰਤਰੀ ਜਿਹਨਾਂ ਨੂੰ ਪਹਿਲਾਂ ਆਪਣੇ ਤੋਂ ਦੂਰ ਕਰ ਦਿੱਤਾ ਗਿਆ ਸੀ, ਪਾਰਟੀ ਦੀਆਂ ਸਾਰੀਆਂ ਮੀਟਿੰਗਾਂ ਵਿਚ ਨਿਯਮਿਤ ਵੇਖੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਜਿਸ ਵੀਡੀਓ ਦੇ ਆਧਾਰ ’ਤੇ ਉਹਨਾਂ ਨੂੰ ਬਰਖ਼ਾਸਤ ਕੀਤਾ ਗਿਆ ਸੀ, ਉਹ ਹਾਲੇ ਤੱਕ ਅਦਾਲਤ ਵਿਚ ਪੇਸ਼ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਉਹਨਾਂ ਖਿਲਾਫ ਕੇਸ ਵਿਚ ਹਾਲੇ ਤੱਕ ਚਾਰਜਸ਼ੀਟ ਵੀ ਦਾਇਰ ਨਹੀਂ ਕੀਤੀ ਗਈ।

    ਮਜੀਠੀਆ ਨੇ ਇਹ ਵੀ ਦੱਸਿਆ ਕਿ ਕਿਵੇਂ ਸਰਾਰੀ ਗੈਰ ਕਾਨੂੰਨੀ ਮਾਇਨਿੰਗ ਵਿਚ ਸ਼ਾਮਲ ਹਨ ਤੇ ਇਹ ਖੁਲਾਸਾ ਜਨਤਕ ਹੈ ਪਰ ਆਪ ਸਰਕਾਰ ਨੇ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।

    ਦੱਸ ਦਈਏ ਕਿ ਇਕ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਕਿਹਾ ਕਿ ਸਰਕਾਰ ਉਹਨਾਂ ਦਾ ਬਚਾਅ ਕਰਨ ਲਈ ਪੱਬਾਂ ਭਾਰ ਹੈ ਜਿਹਨਾਂ ਨੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਫੈਸਲੇ ਦਾ ਜਨਤਕ ਤੌਰ ’ਤੇ ਪ੍ਰਚਾਰ ਕੀਤਾ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਮਰਹੂਮ ਗਾਇਕ ਦੀ ਮਾਂ ਦੀ ਜ਼ੋਰਦਾਰ ਮੰਗ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਇਹਨਾਂ ਕਸੂਰਵਾਰਾਂ ਵਿਚ ਮੀਡੀਆ ਡਾਇਰੈਕਟਰ ਬਲਦੇਵ ਪੰਨੂ ਤੇ ਕੋਆਰਡੀਨੇਟਰ ਆਯੂਸ਼ੀ ਵੀ ਸ਼ਾਮਲ ਹਨ।

    ਮੀਡੀਆ ਦੇ ਇਕ ਹੋਰ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਇਹ ਸਰਕਾਰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ ਹੋ ਗਈ ਹੈ ਤੇ ਇਸੇ ਕਾਰਨ NIA ਨੇ ਸੂਬੇ ਵਿਚ ਛਾਪੇਮਾਰੀ ਕਰ ਕੇ ਜਿਹਨਾਂ ਦੇ ਗੈਂਗਸਟਰਾਂ ਨਾਲ ਸੰਬੰਧ ਹਨ, ਉਹਨਾਂ ਨੂੰ ਨਿਸ਼ਾਨੇ ’ਤੇ ਲਿਆ ਹੈ।

    Published by:Tanya Chaudhary
    First published:

    Tags: AAP Punjab, Arvind Kejriwal, Bhagwant Mann, Bikram Singh Majithia, Punjab, Shiromani Akali Dal