Home /News /punjab /

ਕੌਣ ਹੈ ਪੰਜਾਬ ਦਾ ਅਸਲੀ ਡੀਜੀਪੀ? ਮਜੀਠੀਆ ਨੇ ਸਾਂਝੀ ਕੀਤੀ ਅਨਮੋਲ ਗਗਨ ਮਾਨ ਦੀ ਪੋਸਟ

ਕੌਣ ਹੈ ਪੰਜਾਬ ਦਾ ਅਸਲੀ ਡੀਜੀਪੀ? ਮਜੀਠੀਆ ਨੇ ਸਾਂਝੀ ਕੀਤੀ ਅਨਮੋਲ ਗਗਨ ਮਾਨ ਦੀ ਪੋਸਟ

file photo.

file photo.

ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ ਦੇ ਇੱਕ ਮੰਤਰੀ ਅਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ ਹੋ ਸਕਦਾ। ਮਜੀਠੀਆ ਨੇ ਮੰਗ ਕੀਤੀ ਕਿ ਗੰਨ ਕਲਚਰ ਦੀ ਪ੍ਰੋਮੋਸ਼ਨ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

  • Share this:

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਗੰਨ ਕਲਚਰ *ਤੇ ਭਗਵੰਤ ਮਾਨ ਸਰਕਾਰ ਦੇ ਹੁਕਮਾਂ ਦੀ ਪੋਲ ਪੋਲ ਖੋਲਦੇ ਨਜ਼ਰ ਆ ਰਹੇ ਹਨ। ਅਕਾਲੀ ਆਗੂ ਨੇ ਬੀਤੇ ਦਿਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ 'ਤੇ ਗੰਨ ਕਲਚਰ ਵਾਲੀ ਪੋਸਟ ਨੂੰ ਲੈ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਕੈਬਨਿਟ ਮੰਤਰੀ ਦੀ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਪੁਲਿਸ ਦੀ ਵਰਦੀ ਵਿੱਚ ਵਿਖਾਈ ਦੇ ਰਹੀ ਹੈ। ਇਸ ਪੋਸਟ 'ਤੇ ਮਜੀਠੀਆ ਨੇ ਟਿੱਪਣੀ ਕਰਦਿਆਂ ਪੁੱਛਿਆ ਹੈ ਕਿ ਅਸਲੀ ਡੀਜੀਪੀ ਪੰਜਾਬ ਕੌਣ ਹੈ?

ਜਿ਼ਕਰਯੋਗ ਹੈ ਕਿ ਗੰਨ ਕਲਚਰ ਉਪਰ ਪਾਬੰਦੀ ਦੇ ਚਲਦਿਆਂ ਬੱਚਿਆਂ ਅਤੇ ਬਜ਼ੁਰਗਾਂ ਉਪਰ ਕੇਸ ਦਰਜ ਕਰਨ 'ਤੇ ਘਿਰੀ ਮਾਨ ਸਰਕਾਰ ਵੱਲੋਂ ਯੂ ਟਰਨ ਲੈ ਕੇ 72 ਘੰਟਿਆਂ ਦਾ ਸਮਾਂ ਦੇ ਕੇ ਪੋਸਟ ਹਟਾਉਣ ਲਈ ਕਿਹਾ ਗਿਆ ਸੀ। ਪਰੰਤੂ ਮਜੀਠੀਆ ਵੱਲੋਂ ਪੋਸਟ ਸਾਂਝੀ ਕਰਕੇ ਇਨ੍ਹਾਂ ਹੁਕਮਾਂ ਦੀ ਵੀ ਧੱਜੀਆਂ ਉਡਾਉਣ ਦਾ ਦੋਸ਼ ਲਾਇਆ ਗਿਆ ਹੈ।

ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ ਦੇ ਇੱਕ ਮੰਤਰੀ ਅਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ ਹੋ ਸਕਦਾ। ਮਜੀਠੀਆ ਨੇ ਮੰਗ ਕੀਤੀ ਕਿ ਗੰਨ ਕਲਚਰ ਦੀ ਪ੍ਰੋਮੋਸ਼ਨ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

ਆਪਣੇ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਭਾਵੇਂ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਆਪੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ ਦੀਆਂ ਸਾਰੀਆਂ ਤਸਵੀਰਾਂ ਹਟਾਉਣ ਲਈ 72 ਘੰਟੇ ਦਾ ਸਮਾਂ ਦਿੱਤਾ ਸੀ ਪਰ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਚੇਤਾਵਨੀ ਦੀ ਪਰਵਾਹ ਨਹੀਂ ਕੀਤੀ, ਜਿਸ ਕਾਰਨ ਉਹਨਾਂ ਦੇ ਖਿਲਾਫ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਇਹ ਸਪਸ਼ਟ ਸੁਨੇਹਾ ਮਿਲਣਾ ਚਾਹੀਦਾ ਹੈ ਕਿ ‘ਖਾਸ ਆਦਮੀ’ ਲਈ ਕਾਨੂੰਨ ਵੱਖ ਹਨ।

Published by:Krishan Sharma
First published:

Tags: Akali Dal, Bhagwant Mann, Bikram Singh Majithia