Home /News /punjab /

ਲੋਕ ਸਭਾ ਜ਼ਿਮਨੀ ਚੋਣ ਅਤੇ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਇੰਚਾਰਜ ਤੇ ਸਹਿ-ਇੰਚਾਰਜ ਐਲਾਨੇ

ਲੋਕ ਸਭਾ ਜ਼ਿਮਨੀ ਚੋਣ ਅਤੇ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਇੰਚਾਰਜ ਤੇ ਸਹਿ-ਇੰਚਾਰਜ ਐਲਾਨੇ

RSS ਦੇ ਗੜ੍ਹ 'ਚ ਭਾਜਪਾ ਨੂੰ ਨਮੋਸ਼ੀ ਵਾਲੀ ਹਾਰ, ਪੰਚਾਇਤ ਸਮਿਤੀ ਚੋਣਾਂ 'ਚ ਕਾਂਗਰਸ ਨੂੰ ਮਿਲੀ ਵੱਡੀ ਜਿੱਤ (ਸੰਕੇਤਕ ਫੋਟੋ)

RSS ਦੇ ਗੜ੍ਹ 'ਚ ਭਾਜਪਾ ਨੂੰ ਨਮੋਸ਼ੀ ਵਾਲੀ ਹਾਰ, ਪੰਚਾਇਤ ਸਮਿਤੀ ਚੋਣਾਂ 'ਚ ਕਾਂਗਰਸ ਨੂੰ ਮਿਲੀ ਵੱਡੀ ਜਿੱਤ (ਸੰਕੇਤਕ ਫੋਟੋ)

Municipal elections punjab: ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ (Jeevan Gupta) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਸੀਟ ਲਈ ਹੋਣ ਵਾਲੀ ਜਿਮਨੀ ਚੋਣ ਵਿੱਚ ਭਾਜਪਾ ਆਪਣੇ ਉਮੀਦਵਾਰ ਖੜ੍ਹੇ ਕਰੇਗੀ।

 • Share this:

  ਚੰਡੀਗੜ੍ਹ: Municipal elections punjab: ਪੰਜਾਬ ਵਿੱਚ ਅਗਲੇ ਕੁਝ ਮਹੀਨਿਆਂ ਵਿੱਚ ਨਗਰ ਨਿਗਮ ਚੋਣਾਂ (Municipal elections punjab) ਅਤੇ ਸੰਗਰੂਰ ਲੋਕ ਸਭਾ ਸੀਟ (Sangrur Lok Sabha) ਲਈ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਨ੍ਹਾਂ ਦੋਵਾਂ ਚੋਣਾਂ ਲਈ ਭਾਰਤੀ ਜਨਤਾ ਪਾਰਟੀ (BJP) ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਵੱਲੋਂ ਚੋਣ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਹੁਦੇਦਾਰਾਂ ਦੀਆਂ ਜ਼ਿੰਮੇਵਾਰੀਆਂ ਨਿਸ਼ਚਿਤ ਕਰ ਦਿੱਤੀਆਂ ਗਈਆਂ ਹਨ।

  ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ (Jeevan Gupta) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਸੀਟ ਲਈ ਹੋਣ ਵਾਲੀ ਜਿਮਨੀ ਚੋਣ ਵਿੱਚ ਭਾਜਪਾ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਅਤੇ ਲੋਕ ਸਭਾ ਜ਼ਿਮਨੀ ਚੋਣ ਲਈ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੂਬਾ ਭਾਜਪਾ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜੋ ਇਸ ਚੋਣ ਦੀ ਨਿਗਰਾਨੀ ਕਰਨਗੇ ਅਤੇ ਆਪਣੀ ਰਿਪੋਰਟ ਸੂਬਾ ਪ੍ਰਧਾਨ ਨੂੰ ਦੇਣਗੇ।

  ਜੀਵਨ ਗੁਪਤਾ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ ਦੀ ਤਿਆਰੀ ਅਤੇ ਨਿਗਰਾਨੀ ਲਈ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਨਾਲ ਅਨਿਲ ਸਰੀਨ (ਸੂਬਾਈ ਮੁੱਖ ਬੁਲਾਰੇ, ਭਾਜਪਾ ਪੰਜਾਬ) ਅਤੇ ਐਸ. ਆਰ. ਲੱਧੜ (ਸੇਵਾਮੁਕਤ ਆਈ.ਏ.ਐਸ.) ਨੂੰ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਗਰ ਨਿਗਮ ਚੋਣਾਂ ਦੀ ਤਿਆਰੀ ਅਤੇ ਨਿਗਰਾਨੀ ਲਈ ਪੰਜਾਬ ਦੀਆਂ ਵੱਖ-ਵੱਖ ਨਿਗਮਾਂ ਵਿੱਚ ਵੱਖ-ਵੱਖ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਗਏ ਹਨ। ਗੁਪਤਾ ਨੇ ਦੱਸਿਆ ਕਿ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਸਾਬਕਾ ਵਿਧਾਇਕ ਦਿਨੇਸ਼ ਬੱਬੂ ਨੂੰ ਇੰਚਾਰਜ ਅਤੇ ਮਨਜੀਤ ਸਿੰਘ ਮੰਨਾ ਨੂੰ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

  ਜਲੰਧਰ ਨਗਰ ਨਿਗਮ ਚੋਣਾਂ ਲਈ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੂੰ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਫਤਿਹਜੰਗ ਸਿੰਘ ਬਾਜਵਾ ਨੂੰ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਫਗਵਾੜਾ ਨਗਰ ਨਿਗਮ ਚੋਣਾਂ ਲਈ ਸੂਬਾ ਭਾਜਪਾ ਦੇ ਮੀਤ ਪ੍ਰਧਾਨ ਨਰਿੰਦਰ ਪਰਮਾਰ ਨੂੰ ਇੰਚਾਰਜ ਅਤੇ ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਲੁਧਿਆਣਾ ਨਗਰ ਨਿਗਮ ਚੋਣਾਂ ਲਈ ਜੰਗੀ ਲਾਲ ਮਹਾਜਨ ਨੂੰ ਇੰਚਾਰਜ ਅਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

  ਪਟਿਆਲਾ ਨਗਰ ਨਿਗਮ ਚੋਣਾਂ ਲਈ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੂੰ ਇੰਚਾਰਜ ਅਤੇ ਸੂਬਾ ਕਾਰਜਕਾਰਨੀ ਮੈਂਬਰ ਪਰਮਿੰਦਰ ਬਰਾੜ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸੰਗਰੂਰ ਨਗਰ ਨਿਗਮ ਚੋਣਾਂ ਲਈ ਸੂਬਾਈ ਬੁਲਾਰੇ ਅਸ਼ੋਕ ਭਾਰਤੀ ਨੂੰ ਇੰਚਾਰਜ ਅਤੇ ਜਗਦੀਸ਼ ਕੁਮਾਰ ਜੱਗਾ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

  Published by:Krishan Sharma
  First published:

  Tags: BJP, Municipal, Punjab BJP, Punjab politics