Harjeet Grewal on Amritpal: ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਨੂੰ ਦੀ ਸਰਕਾਰ ਨੂੰ ਘੇਰਦੇ ਹੋਏ ਸਵਾਲ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ, ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਕਿਉਂ ਨਹੀਂ ਕਰ ਰਹੇ। ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਕੀ ਖਾਲਿਸਤਾਨੀ ਆਗੂ ਹੁਣ, ਸ਼ਹੀਦ ਭਗਤ ਸਿੰਘ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵੀ ਵੱਡਾ ਹੋ ਗਿਆ ਹੈ।
'ਅੰਮ੍ਰਿਤਪਾਲ ਸਿੰਘ, ਦੇਸ਼ ਨੂੰ ਤੋੜਨ ਦੀ ਸਾਜਿਸ਼'
ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਨੂੰ ਭਾਰਤ ਦਾ ਹਿੱਸਾ ਹੋਣ ਤੋਂ ਇਨਕਾਰ ਕਰਨ 'ਤੇ ਗਰੇਵਾਲ ਨੇ ਕਿਹਾ ਕਿ ਇਹ ਖਾਲਿਸਤਾਨੀ ਆਗੂ ਜਦੋਂ ਦਾ ਪੰਜਾਬ ਵਿੱਚ ਆਇਆ ਹੈ, ਦੇਸ਼ ਨੂੰ ਤੋੜਨ ਦੀ ਸਾਜਿਸ਼ ਰਚਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਕਿੰਨੇ ਯੋਧਿਆਂ ਨੇ ਸ਼ਹਾਦਤਾਂ ਦਿੱਤੀਆਂ ਹਨ ਅਤੇ ਸਿੱਖ ਫੌਜੀਆਂ ਨੇ ਵੀ ਅਨੇਕਾਂ ਸ਼ਹਾਦਤਾਂ ਦਿੱਤੀਆਂ ਹਨ ਤਾਂ ਕੀ ਹੁਣ ਅੰਮ੍ਰਿਤਪਾਲ ਸਿੰਘ ਇਨ੍ਹਾਂ ਸ਼ਹੀਦਾਂ ਤੋਂ ਵੀ ਉਪਰ ਹੋ ਗਿਆ ਹੈ, ਵੱਡਾ ਹੋ ਗਿਆ ਹੈ।
'ਅੰਮ੍ਰਿਤਪਾਲ ਸਿੰਘ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਰਿਹਾ ਹੈ'
ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਬਾਬਰ ਨੂੰ ਜਾਬਰ ਕਿਹਾ ਸੀ ਅਤੇ ਕੀ ਹੁਣ ਅੰਮ੍ਰਿਤਪਾਲ ਸਿੰਘ ਸਾਰਿਆਂ ਤੋਂ ਵੱਧ ਬੁੱਧੀਮਾਨ ਹੋ ਗਿਆ ਹੈ। ਹਥਿਆਰਾਂ ਨਾਲ ਲੈਸ ਹੋ ਕੇ ਇਹ ਚਲਦੇ ਹਨ, ਜੋ ਕਿ ਇਹ ਖਾਲਿਸਤਾਨੀ ਆਗੂ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰ ਪੰਜਾਬ ਸਰਕਾਰ ਮਾਮਲਾ ਕਿਉਂ ਨਹੀਂ ਦਰਜ ਕਰ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੇ ਹਨ ਕਿ ਪੰਜਾਬ ਦੇ ਲੋਕ ਉਨ੍ਹਾਂ ਨਾਲ ਹਨ, ਅੰਮ੍ਰਿਤਪਾਲ 'ਤੇ ਮੁਕੱਦਮਾ ਦਰਜ ਕੀਤਾ ਜਾਵੇ, ਜਿਸ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ 'ਤੇ ਹਮਲਾ ਕਰਕੇ ਜ਼ਖ਼ਮੀ ਕੀਤਾ ਹੈ ਅਤੇ ਅਜਨਾਲਾ ਥਾਣੇ ਵਿੱਚ ਲੈ ਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Amritpal Singh Khalsa, Bhagwant Mann, Punjab BJP, Punjab Police, Sikh News