Home /News /punjab /

ਐਡਵੋਕੇਟ ਜਨਰਲ ਦੇ ਅਸਤੀਫੇ 'ਤੇ BJP ਦਾ ਹਮਲਾ, ਕਿਹਾ; ਕਾਂਗਰਸ ਦੀ ਅੰਦਰੂਨੀ ਲੜਾਈ ਦਾ ਨਤੀਜਾ

ਐਡਵੋਕੇਟ ਜਨਰਲ ਦੇ ਅਸਤੀਫੇ 'ਤੇ BJP ਦਾ ਹਮਲਾ, ਕਿਹਾ; ਕਾਂਗਰਸ ਦੀ ਅੰਦਰੂਨੀ ਲੜਾਈ ਦਾ ਨਤੀਜਾ

ਅਸ਼ਵਨੀ ਸ਼ਰਮਾ ਨੇ ਵਿਅੰਗ ਕਰਦਿਆਂ ਕਿਹਾ ਕਿ ਅੱਜ ਕਾਂਗਰਸ ਆਪਣੇ ਆਪ ਨੂੰ ਖਤਮ ਕਰਨ ਦੇ ਮੋਰਚੇ 'ਤੇ ਹੈ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ ਇਸ ਹੱਦ ਤੱਕ ਪਹੁੰਚ ਗਈ ਹੈ

 • Share this:
  ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਅੰਗ ਕਰਦਿਆਂ ਕਿਹਾ ਕਿ ਅੱਜ ਕਾਂਗਰਸ ਆਪਣੇ ਆਪ ਨੂੰ ਖਤਮ ਕਰਨ ਦੇ ਮੋਰਚੇ 'ਤੇ ਹੈ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ ਇਸ ਹੱਦ ਤੱਕ ਪਹੁੰਚ ਗਈ ਹੈ ਅਤੇ ਇਸ ਸਿਖਰ 'ਤੇ ਹੈ ਕਿ ਐਡਵੋਕੇਟ ਜਨਰਲ ਨੇ ਆਪਣੀ ਨਿਯੁਕਤੀ ਦੇ ਕੁਝ ਹਫ਼ਤਿਆਂ ਦੇ ਅੰਦਰ ਅਸਤੀਫ਼ਾ ਦੇ ਦਿੱਤਾ ਹੈ।

  ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਡਵੋਕੇਟ ਜਨਰਲ ਏ.ਪੀ.ਐਸ. ਦਿਓਲ ਅਤੇ ਪੁਲਿਸ ਦੇ ਡਾਇਰੈਕਟਰ ਜਨਰਲ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਨਿਯੁਕਤੀ ਦੇ ਵਿਰੋਧ ਵਿੱਚ ਅਸਤੀਫ਼ਾ ਦੇ ਦਿੱਤਾ ਸੀ ਅਤੇ ਕਿਹਾ ਸੀ ਕਿ ਦੋਵੇਂ ਬੇਅਦਬੀ ਮਾਮਲੇ ਵਿਚ ਸ਼ਾਮਲ ਲੋਕਾਂ ਦਾ ਬਚਾਅ ਕਰ ਰਹੇ ਹਨ।

  ਹਾਲਾਂਕਿ ਦੋਵੇਂ ਨਿਯੁਕਤੀਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਧਿਕਾਰ ਵਿੱਚ ਹਨ, ਪਰ ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿੱਚ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੀਆਂ ਨਿਯੁਕਤੀਆਂ ਨੂੰ "ਵਿਵਾਦਤ" ਕਰਾਰ ਦਿੰਦੇ ਹੋਏ ਵਿਰੋਧ ਜਤਾਇਆ ਸੀ।

  ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਇਸ ਕਾਰਨ ਸੂਬੇ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਵਿਚਾਲੇ ਸੱਤਾ ਸੰਘਰਸ਼ ਮਜ਼ਾਕ ਬਣ ਗਿਆ ਹੈ। ਸ਼ਰਮਾ ਨੇ ਕਿਹਾ ਕਿ ਸੂਬੇ ਦੇ ਲੋਕ ਭਾਜਪਾ ਨੂੰ ਸੂਬੇ ਅਤੇ ਇਸ ਦੇ ਵਿਕਾਸ ਲਈ ਬਦਲ ਵਜੋਂ ਦੇਖ ਰਹੇ ਹਨ ਅਤੇ ਸੂਬੇ ਦੀ ਵਾਗਡੋਰ ਭਾਜਪਾ ਦੇ ਹੱਥਾਂ 'ਚ ਦੇਣ ਦਾ ਮਨ ਬਣਾ ਚੁੱਕੇ ਹਨ।
  Published by:Krishan Sharma
  First published:

  Tags: Ashwani Sharma, BJP, Charanjit Singh Channi, Congress, Navjot Sidhu, Punjab BJP, Punjab Congress, Punjab government, Resigns

  ਅਗਲੀ ਖਬਰ