Home /News /punjab /

Bulli Bai App: ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

Bulli Bai App: ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

(ਫਾਇਲ ਫੋਟੋ)

(ਫਾਇਲ ਫੋਟੋ)

ਸੋਸ਼ਲ ਮੀਡੀਆ (Social media) ’ਤੇ ਸਿੱਖ ਕੌਮ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਇਕ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhammi) ਨੇ ਜਿਥੇ ਸਿੱਖਾਂ (Sikh) ਨੂੰ ਬਦਨਾਮ ਕਰਨ ਦੀ ਇਸ ਘਿਨੌਣੀ ਹਰਕਤ ਦੀ ਕਰੜੀ ਨਿੰਦਾ ਕੀਤੀ ਹੈ।

ਹੋਰ ਪੜ੍ਹੋ ...
  • Share this:

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਸੋਸ਼ਲ ਮੀਡੀਆ (Social media) ’ਤੇ ਸਿੱਖ ਕੌਮ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਇਕ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhammi) ਨੇ ਜਿਥੇ ਸਿੱਖਾਂ (Sikh) ਨੂੰ ਬਦਨਾਮ ਕਰਨ ਦੀ ਇਸ ਘਿਨੌਣੀ ਹਰਕਤ ਦੀ ਕਰੜੀ ਨਿੰਦਾ ਕੀਤੀ ਹੈ, ਉਥੇ ਹੀ ਸਰਕਾਰਾਂ ਨੂੰ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਵੀ ਮੰਗੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸਿੱਖ ਕੌਮ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਹਮੇਸ਼ਾ ਹੀ ਔਰਤਾਂ ਦਾ ਸਤਿਕਾਰ ਕਰਦੀ ਹੈ, ਪਰੰਤੂ ਸਿੱਖਾਂ ਨੂੰ ਬਦਨਾਮ ਕਰਨ ਵਾਲੀਆਂ ਸ਼ਕਤੀਆਂ ਨੂੰ ਸਿੱਖ ਕੌਮ ਦੀਆਂ ਸ਼ਾਨਦਾਰ ਰਵਾਇਤਾਂ ਅਤੇ ਹਰਇਕ ਦਾ ਸਤਿਕਾਰ ਕਰਨ ਦਾ ਸੁਭਾਅ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਅਜਿਹੀ ਹੀ ਮੰਦਭਾਵਨਾ ਨਾਲ ਬੀਤੇ ਦਿਨਾਂ ’ਚ ਬੁੱਲੀ ਬਾਈ ਐਪ (Bulli Bai App) ’ਤੇ ਮੁਸਲਮਾਨ ਔਰਤਾਂ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਨੂੰ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖ ਨਾਵਾਂ ਵਾਲੇ ਫਰਜ਼ੀ ਖਾਤਿਆਂ ’ਤੇ ਸ਼ੇਅਰ ਕਰਕੇ ਸਿੱਖਾਂ ਨੂੰ ਬਦਨਾਮ ਕਰਨ ਦੀ ਹਰਕਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਇਸ ਬੁੱਲੀ ਬਾਈ ਐਪ ਦੇ ਮਾਮਲੇ ਵਿਚ ਕੁਝ ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਪਰ ਇਸ ਮਾਮਲੇ ’ਚ ਸਿੱਖਾਂ ਨੂੰ ਬਦਨਾਮ ਕਰਨ ਵਾਲੇ ਹਰ ਵਿਅਕਤੀ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧ ਵਿਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਸਾਈਬਰ ਕਰਾਇਮ ਵਿਭਾਗ ਰਾਹੀਂ ਪਤਾ ਲਗਾਉਣ ਲਈ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਇਖਲਾਕੀ ਪੋਸਟਾਂ ਨੂੰ ਸਿੱਖ ਨਾਵਾਂ ਵਾਲੇ ਫਰਜ਼ੀ ਸੋਸ਼ਲ ਮੀਡੀਆ ਖਾਤਿਆਂ ’ਤੇ ਸ਼ੇਅਰ ਕਰਨ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

ਦੱਸਣਯੋਗ ਹੈ ਕਿ ਬੁੱਲੀ ਬਾਈ ਐਪ ਕੇਸ ’ਚ ਮੁੰਬਈ ਆਦਿ ਥਾਵਾਂ ਤੋਂ ਦੋ ਦੋਸ਼ੀਆਂ ਵਿਸ਼ਾਲ ਕੁਮਾਰ ਅਤੇ ਸ਼ਵੇਤਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਉਕਤ ਦੋਸ਼ੀਆਂ ਬਾਰੇ ਪੁਲਿਸ ਨੇ ਸ਼ੁਰੂਆਤੀ ਜਾਂਚ ਵਿਚ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਟਵਿਟਰ ਅਤੇ ਹੋਰ ਡਿਜੀਟਲ ਪਲੇਟਫਾਰਮਾਂ ’ਤੇ ‘ਖਾਲਸਾ ਸੁਪਰੇਮਿਸਟ’, ‘ਜੱਟ ਖਾਲਸਾ’, ‘ਜਸਟਿਸ ਫਾਰ ਸਿੱਖਜ਼’, ਆਦਿ ਸਿੱਖ ਨਾਵਾਂ ਦੀ ਦੁਰਵਰਤੋਂ ਕਰਕੇ ਅੰਤਰਰਾਸ਼ਟਰੀ ਪੱਧਰ ’ਤੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਝੀ ਹਰਕਤ ਕੀਤੀ ਹੈ।

Published by:Krishan Sharma
First published:

Tags: Amritsar, App, SGPC, Sikh, Social media