Home /News /punjab /

ਕੈਬਨਿਟ ਮੰਤਰੀ ਡਾ: ਬਲਜੀਤ ਕੌਰ 20 ਨੂੰ ਖੁਦ ਕਰਨਗੇ ਪਿੰਡ ਭਾਗਸਰ 'ਚ ਮਰੀਜ਼ਾਂ ਦੀ ਜਾਂਚ

ਕੈਬਨਿਟ ਮੰਤਰੀ ਡਾ: ਬਲਜੀਤ ਕੌਰ 20 ਨੂੰ ਖੁਦ ਕਰਨਗੇ ਪਿੰਡ ਭਾਗਸਰ 'ਚ ਮਰੀਜ਼ਾਂ ਦੀ ਜਾਂਚ

Aam Aadmi Clinic: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ (Dr. Baljit Kaur) 20 ਅਗਸਤ ਦਿਨ ਸ਼ਨੀਵਾਰ ਨੂੰ ਪਿੰਡ ਭਾਗਸਰ (ਮੁਕਤਸਰ ਸਾਹਿਬ) ਵਿਖੇ ਆਮ ਆਦਮੀ ਕਲੀਨਿਕ ਵਿਖੇ ਲਗਾਏ ਜਾ ਰਹੇ ਕੈਂਪ ਵਿਚ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ।

  • Share this:
    ਚੰਡੀਗੜ੍ਹ: Aam Aadmi Clinic: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ (Dr. Baljit Kaur) 20 ਅਗਸਤ ਦਿਨ ਸ਼ਨੀਵਾਰ ਨੂੰ ਪਿੰਡ ਭਾਗਸਰ (ਮੁਕਤਸਰ ਸਾਹਿਬ) ਵਿਖੇ ਆਮ ਆਦਮੀ ਕਲੀਨਿਕ ਵਿਖੇ ਲਗਾਏ ਜਾ ਰਹੇ ਕੈਂਪ ਵਿਚ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ।

    ਜ਼ਿਕਰਯੋਗ ਹੈ ਕਿ ਮੰਤਰੀ ਖੁਦ ਅੱਖਾਂ ਦੇ ਮਾਹਿਰ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਮਾਲਵਾ ਖੇਤਰ ਦੇ ਲੋਕਾਂ ਦੇ ਆਪਰੇਸ਼ਨ, ਜਾਂਚ ਅਤੇ ਇਲਾਜ ਕਰ ਰਹੇ ਹਨ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੈਂਪ ਪੰਜਾਬ ਸਰਕਾਰ ਵੱਲੋਂ ''ਸੰਕਲਪ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ'' ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਅੱਖਾਂ ਦੀ ਜਾਂਚ ਲਈ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਸੁਨੇਹਾ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਅੱਖਾਂ ਦੇ ਮੁਫ਼ਤ ਕੈਂਪ ਦਾ ਲਾਭ ਉਠਾ ਸਕਣ।

    ਜ਼ਿਕਰਯੋਗ ਹੈ ਕਿ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਡਾ: ਬਲਜੀਤ ਕੌਰ ਲੰਬਾ ਸਮਾਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਖਾਂ ਦੇ ਮਾਹਿਰ ਡਾਕਟਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਹੁਣ ਉਹ ਮੰਤਰੀ ਬਣਨ ਤੋਂ ਬਾਅਦ ਵੀ ਡਾਕਟਰ ਬਣ ਕੇ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ।
    Published by:Krishan Sharma
    First published:

    Tags: AAP Punjab, Dr. Baljit Kaur, Mohalla clinics, Punjab government

    ਅਗਲੀ ਖਬਰ