ਫਰੀਦਕੋਟ ਵਿਖੇ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਕਾਰ ਸਹਿਮਤੀ ਬਣਦੀ ਵਿਖਾਈ ਦੇ ਰਹੀ ਹੈ। ਬੀਤੀ ਦੇਰ ਰਾਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹੜਤਾਲ ਖਤਮ ਕਰਵਾਇਆ। ਉਨ੍ਹਾਂ ਕਿਸਾਨ ਆਗੂ ਨੂੰ ਇਸ ਮੌਕੇ ਆਪਣੇ ਹੱਥੀਂ ਜੂਸ ਪਿਆ ਕੇ ਮਰਨ ਵਰਤ ਤੁੜਵਾਇਆ, ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਪੰਜਾਬ ਵਿੱਚ ਕਿਸਾਨਾਂ ਵੱਲੋਂ ਲਗਾਏ ਸਾਰੇ ਧਰਨੇ ਸ਼ੁੱਕਰਵਾਰ ਖਤਮ ਕਰ ਦਿੱਤੇ ਜਾਣਗੇ।
ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪਪੂਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹੋਏ ਸਨ। ਜਿਨ੍ਹਾਂ ਨੂੰ ਦੇਰ ਰਾਤ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਫਰੀਦਕੋਟ ਵਿਖੇ ਜਗਜੀਤ ਸਿੰਘ ਡੱਲੇਵਾਲ ਦੇ ਕੋਲ ਪਹੁੰਚੇ ਅਤੇ ਉਨ੍ਹਾਂ ਦਾ ਮਰਨ ਵਰਤ ਖੁਲ੍ਹਵਾਇਆ।
ਅੱਜ ਰਾਤ ਮਾਣਯੋਗ ਜਗਜੀਤ ਸਿੰਘ ਡੱਲੇਵਾਲ ਸਾਹਿਬ ਨੇ ਮੇਰੇ ਹੱਥ ਦਾ ਜੂਸ ਪੀ ਕੇ ਮਰਨ ਵਰਤ ਖਤਮ ਕੀਤਾ, ਮੈਂ ਮੰਨਦਾ ਹਾਂ ਕਿ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। @BhagwantMann @AAPPunjab #Farmers #Punjab pic.twitter.com/NhSGKDoqGf
— Kuldeep Dhaliwal (@KuldeepSinghAAP) November 24, 2022
ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੌਰਾਨ ਕੀਤੇ ਗਏ ਵਾਅਦੇ ਪੂਰੇ ਨਾ ਹੋਣ 'ਤੇ ਪੰਜਾਬ ਦੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਨਵੰਬਰ ਨੂੰ ਰਾਜ ਭਵਨ ਵੱਲ ਕੂਚ ਕਰਨ ਦੀ ਕਾਲ ਦਿੱਤੀ ਗਈ ਹੈ।
ਇਹ ਹਨ ਮੁੱਖ ਮੰਗਾਂ
ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਸਾਰੀਆਂ ਫਸਲਾਂ ਲਈ ਕਨੂੰਨੀ ਤੌਰ 'ਤੇ MSP @C2+50% ਹੋਣ ਅਤੇ ਇੱਕ ਵਿਆਪਕ ਕਰਜ਼ਾ ਮੁਆਫ਼ੀ ਸਕੀਮ। ਨਾਲ ਹੀ ਬਿਜਲੀ ਸੋਧ ਬਿੱਲ 2022 ਦੀ ਵਾਪਸੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Bharti kisaan union, Kuldeep Dhaliwal, Punjab government