ਚੰਡੀਗੜ੍ਹ- ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਬੀ.ਐਮ.ਡਬਲਯੂ ਕਾਰ ਸਵਾਰ ਇੱਕ ਨੌਜਵਾਨ ਨੇ ਕਰੀਬ ਅੱਧਾ ਕਿਲੋਮੀਟਰ ਤੱਕ 24 ਸਾਲਾ ਸ਼ੁਭਮ ਨੂੰ ਜਾਣਬੁੱਝ ਕੇ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲੀਸ ਨੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਥੋੜ੍ਹੀ ਜਿਹੀ ਤਕਰਾਰ ਤੋਂ ਬਾਅਦ ਦੋਸ਼ੀ ਬੰਗਾ ਨਿਵਾਸੀ 24 ਸਾਲਾ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ।
ਜਾਂਚ ਅਧਿਕਾਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਨੇ ਮੁਲਜ਼ਮ ਦੀ ਬੀਐਮਡਬਲਿਊ ਕਾਰ ਵੀ ਬਰਾਮਦ ਕਰ ਲਈ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਨੇ ਇਹ ਕਾਰ ਕੁਝ ਦਿਨ ਪਹਿਲਾਂ ਚੰਡੀਗੜ੍ਹ ਦੇ ਇੱਕ ਵਿਅਕਤੀ ਤੋਂ ਖਰੀਦੀ ਸੀ। ਮੁਲਜ਼ਮ ਬੰਗਾ ਵਿੱਚ ਜਿੰਮ ਚਲਾਉਂਦਾ ਹੈ ਅਤੇ ਆਪਣੇ ਦੋਸਤਾਂ ਨਾਲ ਚੰਡੀਗੜ੍ਹ ਸੈਕਟਰ 22 ਵਿੱਚ ਘੁੰਮਣ ਆਇਆ ਸੀ।
ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਸ਼ੁਭਮ ਨਾਂ ਦੇ ਨੌਜਵਾਨ ਨਾਲ ਉਸ ਦੀ ਤਕਰਾਰ ਹੋ ਗਈ। ਜਿਸ ਤੋਂ ਬਾਅਦ ਉਸ ਨੇ ਸ਼ੁਭਮ 'ਤੇ ਕਾਰ ਚੜ੍ਹਾ ਦਿੱਤੀ। ਉਸ ਨੇ ਸ਼ੁਭਮ ਨੂੰ ਬੋਨਟ 'ਤੇ ਕਰੀਬ ਅੱਧਾ ਕਿਲੋਮੀਟਰ ਤੱਕ ਘਸੀਟਿਆ,ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੂੰ ਇਸ ਮਾਮਲੇ ਦੀ ਸੀਸੀਟੀਵੀ ਫੁਟੇਜ ਵੀ ਮਿਲੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਸ਼ੁਭਮ ਚੰਡੀਗੜ੍ਹ ਦੇ ਡੱਡੂ ਮਾਜਰਾ ਦਾ ਰਹਿਣ ਵਾਲਾ ਸੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਪੀਜੀਆਈ ਲਿਆਂਦਾ ਗਿਆ। ਪੀਜੀਆਈ ਵਿੱਚ ਇਲਾਜ ਦੌਰਾਨ ਸ਼ੁਭਮ ਦੀ ਮੌਤ ਹੋ ਗਈ। ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਕਾਰ ਵੀ ਬਰਾਮਦ ਕਰ ਲਈ ਹੈ। ਸੀਸੀਟੀਵੀ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਦੋਸ਼ੀ ਬੀਐਮਡਬਲਿਊ ਦੇ ਬੋਨਟ 'ਤੇ ਚੜ੍ਹਿਆ ਅਤੇ ਉਸ ਨੂੰ ਕਈ ਮੀਟਰ ਤੱਕ ਘਸੀਟਦਾ ਰਿਹਾ। ਇਸ ਕਾਰਨ ਪੀੜਤ ਦੇ ਕਈ ਥਾਈਂ ਸੱਟਾਂ ਲੱਗੀਆਂ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।