ਚੰਡੀਗੜ੍ਹ: Punjab News: ਸਾਬਕਾ ਕਾਂਗਰਸੀ ਆਗੂ ਸੁਨੀਲ ਜਾਖੜ (Sunil Jakhar in BJP) ਵੱਲੋਂ ਕਾਂਗਰਸ (Congress) ਨੂੰ ਅਲਵਿਦਾ ਕਹਿਣ ਤੋਂ ਬਾਅਦ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ (BJP) ਆਗੂ ਅਤੇ ਗਠਜੋੜ ਪਾਰਟੀਆਂ ਦੇ ਆਗੂ ਵੀ ਜਾਖੜ ਦੀ ਸ਼ਮੂਲੀਅਤ ਨੂੰ ਬਹੁਤ ਵਧੀਆ ਦੱਸ ਰਹੇ ਹਨ।
ਭਾਜਪਾ ਦੀ ਗਠਜੋੜ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਸੁਨੀਲ ਜਾਖੜ ਦੀ ਭਾਜਪਾ 'ਚ ਸ਼ਮੂਲੀਅਤ 'ਤੇ ਟਵੀਟ ਕਰਕੇ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਬਹੁਤ ਵਧੀਆ ਫੈਸਲਾ ਦੱਸਿਆ ਹੈ।

ਕੈਪਟਨ ਅਮਰਿੰਦਰ ਸਿੰਘ ਦਾ ਟਵੀਟ।
ਉਨ੍ਹਾਂ ਟਵੀਟ ਕਰਦਿਆਂ ਲਿਖਿਆ, ''ਸਹੀ ਆਦਮੀ ਸਹੀ ਪਾਰਟੀ ਵਿੱਚ ਆ ਗਿਆ ਹੈ। ਸੁਨੀਲ ਜਾਖੜ ਨੂੰ ਭਾਜਪਾ 'ਚ ਸ਼ਾਮਲ ਹੋਣ ਦੀਆਂ ਵਧਾਈਆਂ।''
ਇਸਦੇ ਨਾਲ ਹੀ ਉਨ੍ਹਾਂ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਵਿੰਨਿਆ ਕਿ ਕਾਂਗਰਸ ਪਾਰਟੀ ਵਿੱਚ ਇਮਾਨਦਾਰ ਅਤੇ ਸਹੀ ਨੂੰ ਸਹੀ ਕਹਿਣ ਵਾਲੇ ਉਨ੍ਹਾਂ ਵਰਗੇ ਆਗੂਆਂ ਦਾ ਕਾਂਗਰਸ ਵਿੱਚ ਸਾਹ ਲੈਣਾ ਵੀ ਬਹੁਤ ਔਖਾ ਹੈ। ਇਸ ਲਈ ਹੀ ਉਹ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।