• Home
 • »
 • News
 • »
 • punjab
 • »
 • CHANDIGARH CENTER SHOULD IMMEDIATELY REVERSE BSF DECISION TO EXTEND JURISDICTION PUNJAB CM CHARANJEET SINGH CHANNI KS

ਕੇਂਦਰ, ਬੀਐਸਐਫ ਦਾ ਅਧਿਕਾਰ ਖੇਤਰ ਵਾਧੇ ਦਾ ਫ਼ੈਸਲਾ ਵਾਪਸ ਲਵੇ: ਚੰਨੀ, ਕਿਹਾ; ਨਹੀਂ ਜਾਵਾਂਗੇ ਸੁਪਰੀਮ ਕੋਰਟ

ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਇਹ ਪੰਜਾਬ ਅਤੇ ਪੰਜਾਬੀਆਂ ਨਾਲ ਸਬੰਧਿਤ ਮਾਮਲਾ ਹੈ, ਕਾਨੂੰਨ ਅਤੇ ਵਿਵਸਥਾ ਰਾਜ ਦਾ ਵਿਸ਼ਾ ਹੈ ਅਤੇ ਇਹ ਸੰਘੀ ਢਾਂਚੇ ਵਿੰਚ ਸਾਡੇ ਅਧਿਕਾਰਾਂ 'ਤੇ ਛਾਪੇ ਦੀ ਤਰ੍ਹਾਂ ਹੈ, ਪੰਜਾਬ ਵਿੱਚ ਸਾਰੇ ਰਾਜਨੀਤਕ ਦਲ ਕੇਂਦਰ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਦੀ ਲੜਾਈ ਵਿੱਚ ਇਕੱਠੇ ਆਉਣਗੇ।

 • Share this:
  ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਸੋਮਵਾਰ ਨੂੰ ਸੀਮਾ ਸੁਰੱਖਿਆ ਬਲ (BSF) ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ 'ਤੇ ਕੇਂਦਰ ਦੀ ਆਲੋਚਨਾ ਕੀਤੀ ਅਤੇ ਇਸ ਫੈਸਲੇ ਨੂੰ ਵਾਪਸ ਲੈਣ ਲਈ ਕਿਹਾ। ਬੀਐਸਐਫ ਦੀਆਂ ਸ਼ਕਤੀਆਂ ਵਧਾਉਣ ਲਈ ਕੇਂਦਰ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਮੁੱਖ ਮੰਤਰੀ ਚੰਨੀ (CM Channi) ਨੇ ਕਿਹਾ, “ਸਾਰੀਆਂ ਪਾਰਟੀਆਂ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਹੈ ਕਿ ਇਹ ਨੋਟੀਫਿਕੇਸ਼ਨ (ਕੇਂਦਰ ਸਰਕਾਰ ਵੱਲੋਂ) ਤੁਰੰਤ ਵਾਪਸ ਲਿਆ ਜਾਵੇ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਹੈ, ਤਾਂ ਸਾਰੀਆਂ ਪਾਰਟੀਆਂ ਨੇ ਇਸ 'ਤੇ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ।

  ਮੁੱਖ ਮੰਤਰੀ ਚੰਨੀ ਨੇ ਕੇਂਦਰ ਦੇ ਇਸ ਫ਼ੈਸਲੇ ਨੂੰ ਦੇਸ਼ ਦੇ ਸੰਘੀ ਢਾਂਚੇ ਵਿੱਚ ਸੂਬੇ ਦੇ ਅਧਿਕਾਰਾਂ 'ਤੇ ਛਾਪਾ ਕਰਾਰ ਦਿੱਤਾ ਅਤੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਪਾਰਟੀਆਂ ਇਸ ਵਿਰੁੱਧ ਇਕਜੁਟ ਹਨ। ਉਨ੍ਹਾਂ ਕਿਹਾ, ''ਕਿਉਂਕਿ ਇਹ ਪੰਜਾਬ ਅਤੇ ਪੰਜਾਬੀਆਂ ਨਾਲ ਸਬੰਧਿਤ ਮਾਮਲਾ ਹੈ, ਕਾਨੂੰਨ ਅਤੇ ਵਿਵਸਥਾ ਰਾਜ ਦਾ ਵਿਸ਼ਾ ਹੈ ਅਤੇ ਇਹ ਸੰਘੀ ਢਾਂਚੇ ਵਿੰਚ ਸਾਡੇ ਅਧਿਕਾਰਾਂ 'ਤੇ ਛਾਪੇ ਦੀ ਤਰ੍ਹਾਂ ਹੈ, ਪੰਜਾਬ ਵਿੱਚ ਸਾਰੇ ਰਾਜਨੀਤਕ ਦਲ ਕੇਂਦਰ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਦੀ ਲੜਾਈ ਵਿੱਚ ਇਕੱਠੇ ਆਉਣਗੇ।''

  ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ, “ਸਿਆਸੀ ਪਾਰਟੀਆਂ ਪੰਜਾਬ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਦੇ ਵਿਸਤਾਰ ਦੇ ਵਿਰੁੱਧ ਅੰਦੋਲਨ ਕਰਨਗੀਆਂ। ਅਸੀਂ ਇਸ ਮਾਮਲੇ ਵਿੱਚ ਨਿਆਂ ਲਈ ਸੁਪਰੀਮ ਕੋਰਟ ਤੱਕ ਵੀ ਪਹੁੰਚ ਕਰਾਂਗੇ।" ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ (ਬੀਐਸਐਫ ਅਧਿਕਾਰ ਖੇਤਰ ਦਾ ਵਿਸਥਾਰ) ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਮਤਾ ਪਾਸ ਕਰਨ ਲਈ ਅਗਲੇ 10-15 ਦਿਨਾਂ ਵਿੱਚ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇਗਾ।

  ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਕਾਨੂੰਨ ਵਿੱਚ ਸੋਧ ਕਰਕੇ ਇਸ ਨੂੰ ਪੰਜਾਬ, ਪੱਛਮੀ ਬੰਗਾਲ ਅਤੇ ਅਸਮ ਵਿੱਚ ਕੌਮਾਂਤਰੀ ਸਰਹੱਦ ਤੋਂ ਮੌਜੂਦਾ 15 ਕਿਲੋਮੀਟਰ ਦੀ ਥਾਂ 50 ਕਿਲੋਮੀਟਰ ਦੇ ਵੱਡੇ ਖੇਤਰ ਵਿੱਚ ਤਲਾਸ਼ੀ ਲੈਣ, ਜ਼ਬਤੀ ਕਰਨ ਅਤੇ ਗ੍ਰਿਫ਼ਤਾਰੀ ਕਰਨ ਦੀ ਸ਼ਕਤੀ ਦੇ ਦਿੱਤੀ ਹੈ।
  Published by:Krishan Sharma
  First published:
  Advertisement
  Advertisement