Home /News /punjab /

ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲਾ ਹਾਈਕੋਰਟ ਪੁੱਜਾ, ਸੀਬੀਆਈ ਜਾਂਚ ਦੀ ਮੰਗ

ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲਾ ਹਾਈਕੋਰਟ ਪੁੱਜਾ, ਸੀਬੀਆਈ ਜਾਂਚ ਦੀ ਮੰਗ

ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲਾ ਹਾਈਕੋਰਟ ਪੁੱਜਾ, ਸੀਬੀਆਈ ਜਾਂਚ ਦੀ ਮੰਗ

Chandigarh University MMS Viral Video Case in High Court For CBI Enquiry: ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਹੋਸਟਲ ਵਿੱਚ ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਦੇ ਵਕੀਲ ਨੇ ਅਰਜ਼ੀ ਦਾਖਲ ਕਰਕੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ 'ਤੇ ਦੋਸ਼ ਹਨ ਕਿ ਉਹ ਕੁੜੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਿਹਾ ਹੈ।

ਹੋਰ ਪੜ੍ਹੋ ...
  • Share this:

    Chandigarh University MMS Viral Video Case in High Court For CBI Enquiry: ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਹੋਸਟਲ ਵਿੱਚ ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਦੇ ਵਕੀਲ ਨੇ ਅਰਜ਼ੀ ਦਾਖਲ ਕਰਕੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ 'ਤੇ ਦੋਸ਼ ਹਨ ਕਿ ਉਹ ਕੁੜੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਿਹਾ ਹੈ। ਇਸ ਮਾਮਲੇ 'ਤੇ ਸੁਣਵਾਈ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ ਅਤੇ ਅਗਲੇ ਕੁਝ ਦਿਨਾਂ 'ਚ ਮਾਮਲਾ ਸੁਣਵਾਈ ਲਈ ਆ ਸਕਦਾ ਹੈ।

    ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ 'ਚ ਨਾਕਾਮ ਰਹੀ ਹੈ ਅਤੇ ਇਸ ਕਾਰਨ ਵਿਦਿਆਰਥੀਆਂ 'ਚ ਡਰ ਦਾ ਮਾਹੌਲ ਹੈ। ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ।

    ਜ਼ਿਕਰਯੋਗ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਹੋਸਟਲ ਵਿੱਚ ਕੁੱਝ ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਯੂਨੀਵਰਸਿਟੀ ਦੇ ਇਕ ਵਿਦਿਆਰਥੀ 'ਤੇ ਹੀ ਦੋਸ਼ ਸੀ। ਹੁਣ ਤੱਕ ਇਸ ਮਾਮਲੇ ਵਿੱਚ ਲੜਕੀ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

    Published by:Krishan Sharma
    First published:

    Tags: Bhagw, Chandigarh University, MMS, Punjab And Haryana High Court, Viral video