Chandigarh Weather Forecast Today: ਚੰਡੀਗੜ੍ਹ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਸਵੇਰ ਤੋਂ ਹੀ ਆਸਮਾਨ 'ਚ ਕਾਲੇ ਬੱਦਲ ਛਾਏ ਹੋਏ ਹਨ। ਜਿਸ ਕਾਰਨ ਅਜੇ ਤੱਕ ਧੁੱਪ ਦਾ ਨਾਮੋ-ਨਿਸ਼ਾਨ ਨਹੀਂ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਸ਼ਹਿਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਭਾਵੇਂ ਅਜੇ ਮੀਂਹ ਨਹੀਂ ਪਿਆ ਪਰ ਹਲਕੀ ਠੰਢੀ ਹਵਾ ਚੱਲ ਰਹੀ ਹੈ।
ਦੱਸ ਦੇਈਏ ਕਿ ਸੋਮਵਾਰ ਨੂੰ ਪੱਛਮੀ ਹਿਮਾਲੀਅਨ ਰੇਂਜ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦਾ ਪ੍ਰਭਾਵ ਪਹਾੜੀ ਇਲਾਕਿਆਂ 'ਚ ਜ਼ਿਆਦਾ ਰਹੇਗਾ। ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਸ਼ਹਿਰ ਵਿੱਚ ਤੇਜ਼ ਹਵਾਵਾਂ ਦਾ ਸਿਲਸਿਲਾ 5 ਮਾਰਚ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ 5 ਮਾਰਚ ਨੂੰ ਉੱਤਰ-ਪੱਛਮੀ ਭਾਰਤ 'ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਤੋਂ ਪੂਰੇ ਉੱਤਰ ਭਾਰਤ ਦਾ ਪ੍ਰਭਾਵਿਤ ਹੋਣਾ ਸੁਭਾਵਿਕ ਹੋਵੇਗਾ।
ਇਸ ਦੇ ਨਾਲ ਹੀ ਬੁੱਧਵਾਰ ਨੂੰ ਸ਼ਹਿਰ ਦਾ ਮੌਸਮ ਬਿਲਕੁਲ ਸਾਫ ਰਿਹਾ, ਪੂਰਾ ਦਿਨ ਧੁੱਪ ਛਾਈ ਰਹੀ। ਤੁਹਾਨੂੰ ਦੱਸ ਦੇਈਏ ਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਹਲਕੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਇਸ ਦੇ ਨਾਲ ਹੀ ਰਾਤ ਨੂੰ ਵੀ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਦਿਨ ਵੇਲੇ ਲੋਕ ਹੁਣ ਸਵੈਟਰ ਅਤੇ ਜੈਕਟ ਪਾਉਣ ਤੋਂ ਪਰਹੇਜ਼ ਕਰ ਰਹੇ ਹਨ।
ਜਾਣੋ ਕਿਹੋ ਜਿਹਾ ਰਹੇਗਾ ਤਾਪਮਾਨ
ਜਾਣਕਾਰੀ ਮੁਤਾਬਕ, ਸ਼ੁੱਕਰਵਾਰ ਨੂੰ ਆਸਮਾਨ ਸਾਫ ਰਹੇਗਾ। ਅਜਿਹੇ 'ਚ ਵੱਧ ਤੋਂ ਵੱਧ ਤਾਪਮਾਨ 26 ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਰਹੇਗਾ। ਇਸ ਤੋਂ ਇਲਾਵਾ ਸ਼ਨੀਵਾਰ ਨੂੰ ਆਸਮਾਨ ਸਾਫ ਰਹੇਗਾ। ਅਜਿਹੇ 'ਚ ਵੱਧ ਤੋਂ ਵੱਧ ਤਾਪਮਾਨ 26 ਅਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਰਹੇਗਾ। ਐਤਵਾਰ ਦੀ ਗੱਲ ਕਰਿਏ ਤਾਂ ਇਸ ਦਿਨ ਭਾਰੀ ਮੀਂਹ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 25 ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Forecast, IMD forecast, Rain, Report, Weather