ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨਆਰਆਈਜ਼ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਐਲਾਨ ਨਾਲ ਹੁਣ ਆਪਣਾ ਘਰ-ਬਾਰ ਅਤੇ ਜ਼ਮੀਨ-ਜਾਇਦਾਦ ਛੱਡ ਕੇ ਵਿਦੇਸ਼ ਗਏ ਐਨਆਰਆਈਜ਼ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੋਵੇਗੀ।
ਅੱਜ ਕੈਬਨਿਟ ਮੰਤਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਐਨਆਰਆਈਜ਼ ਪੰਜਾਬ ਦੀ ਜਾਇਦਾਦ ਦੀ ਸੁਰੱਖਿਆ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਦੀ ਸਰਕਾਰ ਛੇਤੀ ਹੀ ਐਕਟ ਲੈ ਕੇ ਆ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸੇ ਵੀ ਦੇਸ਼ ਵਿੱਚ ਪੰਜਾਬੀ ਵਸਦਾ ਹੋਵੇ, ਪਰੰਤੂ ਜੇਕਰ ਉਸ ਦਾ ਪੰਜਾਬ ਵਿੱਚ ਘਰ ਹੈ ਤਾਂ ਉਸ ਨੂੰ ਇਸ ਦੀ ਜਾਣਕਾਰੀ ਵੀ ਪੰਜਾਬ ਸਰਕਾਰ ਭੇਜੇਗੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, NRIs, Property, Punjab Cabinet, Punjab government, Punjab politics, Punjabi NRIs, Security alert