• Home
  • »
  • News
  • »
  • punjab
  • »
  • CHANDIGARH CHARANJIT CHANNY WILL BE SWORN IN AS THE NEW CHIEF MINISTER OF PUNJAB TOMORROW AT 11 AM KS

ਪੰਜਾਬ ਦੇ ਨਵੇਂ ਮੁੱਖ ਮੰਤਰੀ ਵੱਜੋਂ ਚਰਨਜੀਤ ਚੰਨੀ ਅੱਜ 11 ਵਜੇ ਚੁੱਕਣਗੇ ਸਹੁੰ

  • Share this:
    ਚੰਡੀਗੜ੍ਹ: ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਵਿਧਾਇਕਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਮਤੇ ’ਤੇ ਲਏ ਫੈਸਲੇ ਅਨੁਸਾਰ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ, ਜੋ ਕੱਲ੍ਹ 20 ਸਤੰਬਰ ਨੂੰ ਸਵੇਰੇ 11.00 ਵਜੇ ਸਹੁੰ ਚੁੱਕਣਗੇ। ਇਹ ਜਾਣਕਾਰੀ ਖੁਦ ਚੰਨੀ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਦਿੱਤੀ ਹੈ। ਫੌਰੀ ਤੌਰ ’ਤੇ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਮੁੱਖ ਮੰਤਰੀ ਦੇ ਨਾਲ ਕਿੰਨੇ ਮੰਤਰੀ ਸਹੁੰ ਚੁੱਕਣਗੇ।

    ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਬਾਰੇ ਜਾਣਕਾਰੀ ਦਿੱਤੀ। ਕੁਝ ਸਮਾਂ ਪਹਿਲਾਂ ਤੱਕ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਅੱਗੇ ਚੱਲ ਰਿਹਾ ਸੀ, ਪਰ ਆਖਰੀ ਮੌਕੇ ਚੰਨੀ ਦੇ ਨਾਂ ਦਾ ਐਲਾਨ ਕੀਤਾ ਗਿਆ। ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਤੋਂ ਬਾਅਦ ਇਸ ਅਹੁਦੇ ਦੇ ਮਜ਼ਬੂਤ ​​ਦਾਅਵੇਦਾਰ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਦੇ ਫੈਸਲੇ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰੇ ਵਿਧਾਇਕਾਂ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਮੇਰਾ ਸਾਥ ਦਿੱਤਾ। ਚੰਨੀ ਮੇਰਾ ਭਰਾ ਹੈ।

    ਇਸ ਮੌਕੇ ਕਾਂਗਰਸ ਹਾਈਕਮਾਨ ਵੱਲੋਂ ਭੇਜੇ ਗਏ ਆਬਜ਼ਰਵਰ, ਨਵਜੋਤ ਸਿੰਘ ਸਿੱਧੂ, ਬਲਬੀਰ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਕੀਰਤ ਕੋਟਲੀ ਅਤੇ ਚਰਨਜੀਤ ਚੰਨੀ ਦੇ ਪਰਿਵਾਰਕ ਮੈਂਬਰ ਆਦਿ ਦੇ ਪੁੱਜਣ ਬਾਰੇ ਦੱਸਿਆ ਗਿਆ ਹੈ।
    Published by:Krishan Sharma
    First published: