• Home
 • »
 • News
 • »
 • punjab
 • »
 • CHANDIGARH CHARANJIT SINGH CHANNI GOVERNMENT CANNOT REFUSE TO FORGIVE DEBT OF FARMERS BY WRITING LETTER TO PM KULTAR SANDHWAN KS

PM ਨੂੰ ਚਿੱਠੀ ਲਿਖ ਕੇ ਚੰਨੀ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਤੋਂ ਮੁਨਕਰ ਨਹੀਂ ਹੋ ਸਕਦੀ: ਕੁਲਤਾਰ ਸੰਧਵਾਂ

ਪੰਜਾਬ ਰਾਜਨੀਤੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਕਰਜ ਮੁਆਫ਼ੀ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਿਆ ਹੈ।

 • Share this:
  ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਕਰਜ ਮੁਆਫ਼ੀ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਿਆ ਹੈ। ਸੰਧਵਾਂ ਨੇ ਕਿਹਾ ਕਿ ਬਿਨਾਂ ਸ਼ੱਕ ਕਿਸਾਨਾਂ- ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਜ਼ਿੰਮੇਵਾਰੀ ਕੇਂਦਰ ਅਤੇ ਸੂਬਾ ਸਰਕਾਰ ਦੀ ਬਣਦੀ ਹੈ ਕਿਉਂਕਿ ਕਾਂਗਰਸ ਪਾਰਟੀ ਨੇ 2017 ਦੀਆਂ ਪੰਜਾਬ 'ਚ ਚੋਣਾਂ 'ਚ ਪੂਰਨ ਕਰਜ ਮੁਆਫ਼ੀ ਦਾ ਵਾਅਦਾ ਕੀਤਾ ਸੀ ਅਤੇ 2014 ਦੀਆਂ ਲੋਕ ਸਭਾ ਚੋਣਾ ਦੌਰਾਨ ਭਾਰਤੀ ਜਨਤਾ ਪਾਰਟੀ ਸਮੇਤ ਅਕਾਲੀ ਦਲ ਬਾਦਲ ਨੇ ਵੀ ਕਿਸਾਨਾਂ- ਮਜ਼ਦੂਰਾਂ ਦੇ ਸਾਰੇ ਤਰਾਂ ਦੇ ਕਰਜੇ ਮੁਆਫ਼ ਕਰਨ ਦਾ ਐਲਾਨ ਕੀਤਾ ਸੀ।

  ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ''ਕੇਂਦਰ ਅਤੇ ਪੰਜਾਬ ਸਰਕਾਰਾਂ ਦੀਆਂ ਕਿਸਾਨ ਅਤੇ ਖੇਤੀ ਵਿਰੋਧੀ ਨੀਤੀਆਂ ਕਾਰਨ ਅੱਜ ਸਮੁੱਚਾ ਖੇਤੀ ਸੈਕਟਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਕਿਸਾਨ ਅਤੇ ਕਿਸਾਨਾਂ ਉੱਤੇ ਨਿਰਭਰ ਖੇਤ ਮਜਦੂਰ ਵਰਗ ਕਰਜੇ ਦੇ ਬੋਝ ਥੱਲੇ ਦੱਬ ਗਿਆ ਹੈ।  ਕਿਸਾਨ ਅਤੇ ਖੇਤ ਮਜਦੂਰ ਡੇਢ ਲੱਖ ਕਰੋੜ ਤੋਂ ਵੱਧ ਦੇ ਕਰਜਈ ਹਨ, ਜੋ ਉਹਨਾਂ ਸੰਗਠਿਤ ਅਤੇ ਗੈਰ ਸੰਗਠਿਤ ਸੰਸਥਾਵਾਂ ਤੋਂ ਚੁੱਕਿਆ ਹੈ।''

  ਸੰਧਵਾਂ ਨੇ ਕਿਹਾ ਕਿ 2017 ਦੀਆਂ ਚੋਣਾਂ ਲਈ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕਿਸਾਨਾਂ ਦੇ ਸਮੁੱਚੇ ਕਰਜੇ ਉੱਤੇ ਲਕੀਰ ਮਾਰਨ ਦਾ ਵਾਅਦਾ ਕੀਤਾ ਸੀ। ਮੈਨੀਫੈਸਟੋ 'ਚ ਲਿਖਤ ਵਾਅਦੇ ਦੇ ਨਾਲ ਨਾਲ ਕਿਸਾਨਾਂ ਕੋਲੋਂ ਬਕਾਇਦਾ ਕਰਜਾ ਮੁਆਫ਼ੀ ਫਾਰਮ ਉਸੇ ਤਰ੍ਹਾਂ ਭਰਵਾਏ ਗਏ ਸਨ, ਪਰੰਤੂ ਚੰਨੀ ਸਰਕਾਰ ਦੱਸੇ ਕਿ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਾਂਗਰਸ ਨੇ ਕੀਤਾ ਸੀ ਉਹ ਪੂਰਾ ਕਿਉਂ ਨਹੀਂ ਕੀਤਾ ਗਿਆ? ਅੱਜ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਉਹ ਕੀ ਸਾਬਤ ਕਰਨਾ ਚਾਹੁੰਦੇ ਹਨ?  ਕੀ ਅਜਿਹੇ ਡਰਾਮੇ ਕਰ ਕੇ ਉਹ ਕਾਂਗਰਸ ਦੇ ਲਿਖਤੀ ਵਾਅਦਿਆਂ ਨੂੰ  ਭੁਲਾ ਦੇਣਗੇ?

  ਸੰਧਵਾਂ ਨੇ ਕਿਹਾ ਕਿ  ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਭਾਜਪਾ ਅਤੇ ਭਾਜਪਾ ਦੇ ਸਪੋਕਸਮੈਨ ਬਣੇ ਕੈਪਟਨ ਅਮਰਿੰਦਰ ਸਿੰਘ ਜਵਾਬ ਦੇਣ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਵੱਲੋਂ 2014 ਦੀਆਂ ਚੋਣਾਂ ਤੋਂ ਪਹਿਲਾਂ ਦੇਸ ਦੇ ਕਿਸਾਨਾਂ ਨਾਲ ਕਰਜਾ ਮੁਆਫ਼ੀ ਦਾ ਕੀਤਾ ਵਾਅਦਾ ਸੱਤ ਸਾਲਾਂ ਬਾਅਦ ਵੀ ਵਫਾ ਕਿਉਂ ਨਹੀਂ ਹੋਇਆ?

  ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ  ਪੰਜਾਬ ਦੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਅਤੇ ਮਜਦੂਰਾਂ ਦੀ ਯਾਦਾਸਤ ਕਮਜੋਰ ਨਹੀ ਕੇ ਉਹ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਬਾਦਲ ਵੱਲੋਂ ਅੰਨਦਾਤਾ ਦੇ ਪਿੱਠ ਵਿੱਚ ਮਾਰੇ ਗਏ ਛੁਰੇ ਨੂੰ ਭੁੱਲ ਜਾਣਗੇ। ਉਨਾਂ ਦੋਸ਼ ਲਾਇਆ ਕਿ ਇਨਾਂ ਰਵਾਇਤੀ ਪਾਰਟੀਆਂ ਵੱਲੋਂ ਦੇਸ ਦੇ ਅੰਨਦਾਤਾ ਅਤੇ ਖੇਤ ਮਜਦੂਰ ਸਿਰਫ ਵੋਟਬੈਂਕ ਜਿਸ ਨੂੰ ਵੋਟਾਂ ਵਿੱਚ ਵਰਤ ਕੇ ਸੁੱਟ ਦਿੱਤਾ ਜਾਂਦਾ ਹੈ।
  Published by:Krishan Sharma
  First published: