ਚੰਡੀਗੜ੍ਹ: ਭਾਜਪਾ (BJP) ਕਿਸਾਨ ਮੋਰਚਾ (Kisan Morcha) ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ (Bikramjit Singh Cheema) ਨੇ ਇਸ ਵਾਰ ਮਾਰਚ ਮਹੀਨੇ ਦੀ ਗਰਮੀ ਕਾਰਨ ਕਣਕ ਦੀ ਫ਼ਸਲ ਦਾ ਝਾੜ ਘੱਟ ਨਿਕਲਣ ਅਤੇ ਪਹਿਲਾਂ ਨਾਲੋਂ ਕਣਕ ਦੇ ਦਾਣੇ ਦਾ ਸਾਈਜ ਘੱਟਣ ਕਾਰਨ ਕਿਸਾਨਾਂ ਨੂੰ ਹੋਏ ਆਰਥਿਕ ਨੁਕਸਾਨ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ (Compensation) ਦੇਣ ਦੀ ਮੰਗ ਕੀਤੀ ਹੈ।
ਬਿਕਰਮਜੀਤ ਚੀਮਾ ਨੇ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਉਲੀਕੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਰਚ ਮਹੀਨੇ ਵਿਚ ਅਸਧਾਰਨ ਤਾਪਮਾਨ ਵਧਣ ਕਾਰਨ ਕਣਕ ਦਾ ਪ੍ਰਤੀ ਏਕੜ ਝਾੜ ਘੱਟੋ-ਘੱਟ 8-10 ਕੁਇੰਟਲ ਘੱਟ ਗਿਆ ਹੈ। ਇਸ ਨਾਲ ਸੂਬੇ ਦੇ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਕਿਸਾਨਾਂ ਦਾ ਪ੍ਰਤੀ ਏਕੜ ਦਸ ਤੋਂ ਬਾਰਾਂ ਹਜ਼ਾਰ ਦਾ ਨੁਕਸਾਨ ਹੋਇਆ ਹੈ। ਖੇਤੀ ਸੈਕਟਰ ਪਹਿਲਾਂ ਹੀ ਕਰਜ਼ਾਈ ਹੈ ਅਤੇ ਕਿਸਾਨ ਇਸ ਘਾਟੇ ਨੂੰ ਨਹੀਂ ਝੱਲ ਸਕਦੇ।
ਬਿਕਰਮਜੀਤ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ ਅਤੇ ਇਸ ਕਾਰਨ ਤੁਹਾਡਾ ਮੁਢਲਾ ਫਰਜ ਬਨਤਾ ਹੈ ਕਿ ਤੁਰੰਤ ਕਿਸਾਨਾਂ ਦੀ ਮਦਦ ਲਈ ਅੱਗੇ ਆਓ ਅਤੇ ਕਿਸਾਨਾਂ ਲਈ ਪੰਜਾਬ ਸਰਕਾਰ (Punjab Government) ਵੱਲੋਂ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।