ਚੰਡੀਗੜ੍ਹ: ਬੀਤੇ ਦਿਨ ਬਹਿਬਲ ਕਲਾਂ ਗੋਲੀਕਾਂਡ (Behbal Kalan Golikand) ਦੇ ਪੀੜਤਾਂ ਵੱਲੋਂ ਇਨਸਾਫ਼ ਦੇ ਵਿਰੋਧ ਵਿੱਚ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਲਾਇਆ ਧਰਨਾ ਦੇਰ ਰਾਤ ਵਾਪਸ ਲੈ ਲਿਆ ਗਿਆ। ਇਨਸਾਫ਼ ਨਾ ਮਿਲਣ ਕਾਰਨ ਪੀੜਤਾਂ ਨੇ ਕੌਮੀ ਮਾਰਗ ’ਤੇ ਜਾਮ ਲਾ ਦਿੱਤਾ ਸੀ, ਜਿਸ ਤੋਂ ਬਾਅਦ ਲੋਕਾਂ ਨੂੰ ਆਵਾਜਾਈ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮਾਮਲਾ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਤੱਕ ਪੁੱਜਣ 'ਤੇ ਉਨ੍ਹਾਂ ਨੇ ਸਰਕਾਰੀ ਵਕੀਲਾਂ ਦੇ ਵਫ਼ਦ ਨੂੰ ਧਰਨੇ ਵਾਲੀ ਕਾਂ ਭੇਜਿਆ, ਜਿਨ੍ਹਾਂ ਵੱਲੋਂ 3 ਦਿਨਾਂ ਵਿੱਚ ਜਾਂਚ ਕਰਨ ਦਾ ਭਰੋਸਾ ਦਿੱਤਾ ਗਿਆ।
ਦੈਨਿਕ ਭਾਸਕਰ ਦੀ ਖ਼ਬਰ ਅਨੁਸਾਰ, ਮੁੱਖ ਮੰਤਰੀ ਵੱਲੋਂ ਬੇਅਦਬੀ ਅਤੇ ਗੋਲੀਬਾਰੀ ਦੇ ਮਾਮਲਿਆਂ ਵਿੱਚ 'ਆਪ' ਸਰਕਾਰ ਹਰ ਕੀਮਤ 'ਤੇ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਗਿਆ। ਉਪਰੰਤ ਪੀੜਤਾਂ ਨੇ ਹਾਈਵੇਅ ਤੋਂ ਧਰਨਾ ਹਟਾ ਕੇ ਪੁਰਾਣੀ ਥਾਂ 'ਤੇ ਲਿਜਾਇਆ ਗਿਆ।
ਸਿੱਧੂ ਨੇ ਘੇਰੀ ਆਮ ਆਦਮੀ ਪਾਰਟੀ ਦੀ ਸਰਕਾਰ
ਕਾਂਗਰਸੀ ਆਗੂ ਨਵਜੋਤ ਸਿੱਧੂ ਵੀ ਪੀੜਤਾਂ ਦੇ ਧਰਨੇ ਵਿੱਚ ਪੁੱਜੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ 24 ਘੰਟਿਆਂ ਵਿੱਚ ਬੇਅਦਬੀ ਦਾ ਇਨਸਾਫ਼ ਦੇਣਗੇ। ਜੇਕਰ ਉਨ੍ਹਾਂ ਦੀ ਗੱਲ ਸੱਚੀ ਹੈ ਤਾਂ ਕਾਰਵਾਈ ਕਰੋ। ਸਿੱਧੂ ਨੇ ਕਿਹਾ ਕਿ ਹੁਣ ਜਾਂਚ ਏਜੰਸੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹੈ। ਜਿਸ ਨੇ ਗੋਲੀ ਕਾਂਡ ਦੇ ਦੋਸ਼ੀਆਂ ਦੇ ਨਾਂ ਦੱਸੇ, ਉਹ (ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ) ਵੀ 'ਆਪ' ਦਾ ਵਿਧਾਇਕ ਹੈ। ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਵੀ ‘ਆਪ’ ਨਾਲ ਸਬੰਧਤ ਹਨ, ਇਸ ਲਈ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਸਰਕਾਰ ਬਣੀ ਨੂੰ 24 ਦਿਨ ਬੀਤ ਚੁੱਕੇ ਹਨ।
ਕੀ ਸੀ ਮਾਮਲਾ
ਧਰਨੇ ਵਿੱਚ ਸ਼ਾਮਲ ਸੁਖਰਾਜ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਬਹਿਬਲ ਕਲਾਂ ਵਿੱਚ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਪੁਲਿਸ ਨੇ ਗੋਲੀ ਚਲਾ ਦਿੱਤੀ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। 6 ਸਾਲ ਬੀਤ ਚੁੱਕੇ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ। ਪੁਲੀਸ ਨੇ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸਮੇਤ ਕੁਝ ਹੋਰ ਪੁਲੀਸ ਅਧਿਕਾਰੀਆਂ ਨੂੰ ਮੁਲਜ਼ਮ ਬਣਾਇਆ ਹੈ ਪਰ ਅੱਜ ਤੱਕ ਕਿਸੇ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Behbal Kalan, Bhagwant Mann, GOLIKAND, Kotkapura firing