Home /News /punjab /

ਮਾਨ ਕੈਬਨਿਟ ਵੱਲੋਂ 23 ਕੈਦੀਆਂ ਦੀ ਸਜ਼ਾ 'ਚ ਵਿਸ਼ੇਸ਼ ਛੋਟ ਤੇ ਲੈਕਚਰਾਰਾਂ ਦੀਆਂ ਛੁੱਟੀਆਂ ਨੂੰ ਹਰੀ ਝੰਡੀ

ਮਾਨ ਕੈਬਨਿਟ ਵੱਲੋਂ 23 ਕੈਦੀਆਂ ਦੀ ਸਜ਼ਾ 'ਚ ਵਿਸ਼ੇਸ਼ ਛੋਟ ਤੇ ਲੈਕਚਰਾਰਾਂ ਦੀਆਂ ਛੁੱਟੀਆਂ ਨੂੰ ਹਰੀ ਝੰਡੀ

Punjab Cabinet: ਮੁੱਖ ਮੰਤਰੀ ਭਗਵੰਤ ਮਾਨ (Mann Government) ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 163 ਅਧੀਨ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ 23 ਕੈਦੀਆਂ/ਉਮਰ ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦਾ ਕੇਸ ਪੰਜਾਬ (Punjab government) ਦੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਵਾਸਤੇ ਭੇਜਣ ਦਾ ਫੈਸਲਾ ਕੀਤਾ ਹੈ।

ਹੋਰ ਪੜ੍ਹੋ ...
 • Share this:
  Punjab Cabinet: ਮੁੱਖ ਮੰਤਰੀ ਭਗਵੰਤ ਮਾਨ (Mann Government) ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 163 ਅਧੀਨ ਪੰਜਾਬ ਦੀਆਂ ਜੇਲ੍ਹਾਂ (Punjab Jail) ਵਿੱਚ ਬੰਦ 23 ਕੈਦੀਆਂ/ਉਮਰ ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦਾ ਕੇਸ ਪੰਜਾਬ (Punjab government) ਦੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਵਾਸਤੇ ਭੇਜਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਫੈਸਲਾ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।

  ਗੈਸਟ ਫੈਕਲਟੀ ਤੇ ਪਾਰਟ ਟਾਇਮ ਲੈਕਚਰਾਰਾਂ ਦੀਆਂ ਛੁੱਟੀਆਂ ਨੂੰ ਹਰੀ ਝੰਡੀ

  ਇਕ ਹੋਰ ਵੱਡੇ ਫੈਸਲੇ ਵਿੱਚ ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਤਾਇਨਾਤ ਗੈਸਟ ਫੈਕਲਟੀ ਤੇ ਪਾਰਟ ਟਾਇਮ ਲੈਕਚਰਾਰਾਂ ਨੂੰ ਮੌਜੂਦਾ ਅਚਨਚੇਤ ਤੇ ਜਣੇਪਾ ਛੁੱਟੀ ਦੇ ਨਾਲ-ਨਾਲ ਕਮਾਈ ਛੁੱਟੀ, ਅੱਧੀ ਤਨਖਾਹ ਛੁੱਟੀ ਅਤੇ ਅਸਾਧਾਰਨ ਛੁੱਟੀ ਦੀ ਪ੍ਰਵਾਨਗੀ ਦੇ ਦਿੱਤੀ ਹੈ। ਗੈਸਟ ਫੈਕਲਟੀ ਤੇ ਪਾਰਟ ਟਾਇਮ ਲੈਕਚਰਾਰ ਲੰਮੇ ਸਮੇਂ ਤੋਂ ਇਨ੍ਹਾਂ ਛੁੱਟੀਆਂ ਦੀ ਮੰਗ ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਦਿਖਾਈ ਦਿਆਨਤਦਾਰੀ ਕਾਰਨ ਹੁਣ ਇਨ੍ਹਾਂ ਲੈਕਚਰਾਰਾਂ ਦੀਆਂ ਮੁਸ਼ਕਲਾਂ ਘਟਣਗੀਆਂ।

  ਅੰਮ੍ਰਿਤਸਰ-ਕੋਲਕਾਤਾ ਇੰਡਸਟ੍ਰੀਅਲ ਕੌਰੀਡੋਰ ਤਹਿਤ ਇੰਟੈਗ੍ਰੇਟਿਡ ਮੈਨੂਫੈਕਚਰਿੰਗ ਕਲੱਸਟਰ ਲਈ ਸਮਝੌਤਿਆਂ ਉਤੇ ਸਹੀ ਪਾਉਣ ਦੀ ਸਹਿਮਤੀ

  ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਸਿਰਜਣ ਲਈ ਸਨਅਤੀ ਖੇਤਰ ਵਾਸਤੇ ਅਨੁਕੂਲ ਮਾਹੌਲ ਕਾਇਮ ਕਰਨ ਲਈ ਮੰਤਰੀ ਸਮੂਹ ਨੇ ਅੰਮ੍ਰਿਤਸਰ-ਕੋਲਕਾਤਾ ਇੰਡਸਟ੍ਰੀਅਲ ਕੌਰੀਡੋਰ (ਏ.ਕੇ.ਆਈ.ਸੀ.) ਅਧੀਨ ਇੰਟੈਗ੍ਰੇਟਿਡ ਮੈਨੂਫੈਕਚਰਿੰਗ ਕਲੱਸਟਰ (ਐਮ.ਆਈ.ਸੀ.) ਲਈ ਸ਼ੇਅਰਹੋਲਡਰਜ਼ ਐਗਰੀਮੈਂਟ (ਐਸ.ਐਚ.ਏ.) ਅਤੇ ਸਟੇਟ ਸਪੋਰਟ ਐਗਰੀਮੈਂਟ (ਐਸ.ਐਸ.ਏ.) ਉਤੇ ਸਹੀ ਪਾਉਣ ਦੀ ਸਹਿਮਤੀ ਦੇ ਦਿੱਤੀ ਹੈ। ਨੈਸ਼ਨਲ ਇੰਡਸਟ੍ਰੀਅਲ ਕੌਰੀਡੋਰ ਡਿਵੈਲਪਮੈਂਟ ਕਾਰਪੋਰੇਸ਼ਨ (ਐਨ.ਆਈ.ਸੀ.ਡੀ.ਸੀ.) ਦੀ ਸਹਾਇਤਾ ਨਾਲ ਇਹ ਪ੍ਰਾਜੈਕਟ ਰਾਜਪੁਰਾ ਨੇੜੇ ਲੱਗ ਰਿਹਾ ਹੈ।

  ਇਹ ਪ੍ਰਾਜੈਕਟ ਸਥਾਨਕ ਵਣਜ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਵਪਾਰ ਨੂੰ ਆਲਮੀ ਪੱਧਰ ਦੇ ਮੁਕਾਬਲੇ ਵਾਲਾ ਬਣਾਉਣ ਅਤੇ ਨਿਵੇਸ਼ ਲਈ ਮੁਆਫ਼ਕ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਸਹਾਈ ਸਿੱਧ ਹੋਵੇਗਾ। ਇਹ ਪ੍ਰਾਜੈਕਟ ਸਿੱਧੇ ਤੌਰ ਉਤੇ ਸਨਅਤੀ ਖੇਤਰ ਵਿੱਚ ਅਨੁਮਾਨਤ 32,724 ਰੋਜ਼ਗਾਰ ਦੇ ਮੌਕੇ ਅਤੇ ਗੈਰ ਸਨਅਤੀ ਖੇਤਰ ਵਿੱਚ 14,880 ਰੋਜ਼ਗਾਰ ਦੇ ਮੌਕੇ ਮੁਹੱਈਆ ਕਰੇਗਾ।

  ਸਹਿਕਾਰਤਾ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਮਨਜ਼ੂਰ

  ਇਸ ਦੌਰਾਨ ਪੰਜਾਬ ਕੈਬਨਿਟ ਨੇ ਪੰਜਾਬ ਸਹਿਕਾਰਤਾ ਵਿਭਾਗ ਦੀਆਂ ਸਾਲ 2017-18 ਅਤੇ 2018-19 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ।
  Published by:Krishan Sharma
  First published:

  Tags: AAP Punjab, Bhagwant Mann Cabinet, Punjab government

  ਅਗਲੀ ਖਬਰ