
Bhagwant Mann
ਚੰਡੀਗੜ੍ਹ: Punjab News: ਹੁਸ਼ਿਆਰਪੁਰ (Hoshiarpur HRitik Incident) ਵਿਖੇ ਗੜ੍ਹਦੀਵਾਲਾ ਦੇ ਪਿੰਡ ਬੈਰਮਪੁਰ ਵਿਖੇ ਬੋਰਵੈਲ 'ਚ ਡਿੱਗੇ 6 ਸਾਲਾ ਮਾਸੂਮ ਦੀ ਮੌਤ (6 Year Old boy Dead in Borewell) ਦੀ ਖ਼ਬਰ ਨਾਲ ਪੰਜਾਬ ਭਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਹਰ ਵਿਅਕਤੀ ਬੱਚੇ ਦੀ ਮੌਤ ਨਾਲ ਸੋਗ ਵਿੱਚ ਹੈ, ਬੱਚੇ ਦੇ ਮਾਪਿਆਂ ਦਾ ਵੀ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਇਸ ਵਿਚਕਾਰ ਹੀ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਬੱਚੇ ਦੀ ਮੌਤ ਦੀ ਖਬਰ਼ ਸੁਣਨ ਪਿੱਛੋਂ ਤੁਰੰਤ ਪਰਿਵਾਰ ਨਾਲ ਹਮਦਰਦੀ ਜਤਾਈ ਹੈ ਅਤੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਖੜੇ ਰਹਿਣ ਬਾਰੇ ਕਿਹਾ। ਉਨ੍ਹਾਂ ਬੱਚੇ ਦੇ ਪਰਿਵਾਰ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, ''ਬਹੁਤ ਦੁਖਦਾਈ ਖਬਰ..ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ..''
ਉਨ੍ਹਾਂ ਕਿਹਾ,'' ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ..ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ..ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ..ਪਰਿਵਾਰ ਨੂੰ ₹2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।''
ਦੱਸ ਦੇਈਏ ਕਿ ਬੱਚੇ ਨੂੰ ਬਚਾਉਣ ਲਈ ਫੌਜ ਅਤੇ ਐਨਡੀਆਰਐਫ ਸਣੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਅਣਥੱਕ ਯਤਨ ਕੀਤੇ ਗਏ, ਅਖੀਰ ਰਿਤਿਕ ਨੂੰ ਬਾਹਰ ਵੀ ਕੱਢ ਲਿਆ ਗਿਆ ਸੀ, ਪਰੰਤੂ ਜ਼ਿੰਦਗੀ ਦੀ ਜੰਗ ਹਾਰ ਗਿਆ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।