Home /News /punjab /

G-20 ਸੰਮੇਲਨ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੋ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ

G-20 ਸੰਮੇਲਨ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੋ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ

G-20 ਸੰਮੇਲਨ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੋ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ

G-20 Summit in Amritsar: ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਸਮਾਗਮ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਗਲੇ ਹਫ਼ਤੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੇ ਕਾਰਜ ਸੈਸ਼ਨ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ।

ਹੋਰ ਪੜ੍ਹੋ ...
  • Share this:

ਅੰਮ੍ਰਿਤਸਰ: G-20 Summit in Amritsar: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ 15-17 ਮਾਰਚ ਅਤੇ 19-20 ਮਾਰਚ ਨੂੰ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਨੂੰ ਮੁਕੰਮਲ ਰੂਪ ਵਿੱਚ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡਣ।

ਇੱਥੇ ਇਸ ਵੱਕਾਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਸਮਾਗਮ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਗਲੇ ਹਫ਼ਤੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੇ ਕਾਰਜ ਸੈਸ਼ਨ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਯੋਗ ਯੋਜਨਾਬੰਦੀ ਅਤੇ ਇਸ ਨੂੰ ਅਮਲੀ ਜਾਮਾ ਪਹਿਨਾਉਣ ਦੀ ਵਕਾਲਤ ਕਰਦਿਆਂ ਕਿਹਾ ਕਿ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਉਨ੍ਹਾਂ ਨੂੰ ਇੱਕ ਵਾਰ ਸੂਬੇ ਵਿੱਚ ਅਜਿਹਾ ਵੱਕਾਰੀ ਸਮਾਗਮ ਕਰਵਾਉਣ ਦਾ ਮੌਕਾ ਮਿਲਿਆ ਹੈ ਅਤੇ ਅਫਵਾਹਾਂ ਰਾਹੀਂ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਦੇ ਵੀ ਕਾਮਯਾਬ ਨਹੀਂ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਕਾਨਫਰੰਸ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦੇ ਆਰਾਮਦਾਇਕ ਠਹਿਰਨ ਲਈ ਢੁਕਵੇਂ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਰਾਜ ਵਿੱਚ ਆਰਾਮਦਾਇਕ ਠਹਿਰਨ ਦਾ ਭਰੋਸਾ ਦੇਣ ਤੋਂ ਇਲਾਵਾ, ਮਹਿਮਾਨਾਂ ਨੂੰ ਰਵਾਇਤੀ ਪੰਜਾਬੀ ਪਕਵਾਨ ਪਰੋਸੇ ਜਾਣਗੇ ਅਤੇ ਸ਼ਾਮ ਨੂੰ ਸੱਭਿਆਚਾਰਕ ਸਮਾਗਮਾਂ ਦੌਰਾਨ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਪੰਜਾਬ ਸਰਕਾਰ ਸੂਬੇ ਵਿੱਚ ਜੀ-20 ਸੰਮੇਲਨ ਦੇ ਦੋ ਸੈਸ਼ਨਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਕੇ ਨਵੇਂ ਮਾਪਦੰਡ ਸਥਾਪਤ ਕਰੇਗੀ।

ਅੰਮ੍ਰਿਤਸਰ ਵਿਖੇ 15, 16, 17, 19 ਅਤੇ 20 ਮਾਰਚ ਨੂੰ ਹੋਣ ਵਾਲੇ ਵੱਕਾਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ

ਮਾਨ ਨੇ ਕਿਹਾ ਕਿ ਇਹ ਬਹੁਤ ਤਸੱਲੀ ਅਤੇ ਮਾਣ ਵਾਲੀ ਗੱਲ ਹੈ ਕਿ ਸੂਬੇ ਵਿੱਚ ਜੀ-20 ਦੇ ਦੋ ਸੈਸ਼ਨ ਹੋ ਰਹੇ ਹਨ। ਪਹਿਲਾ ਸੈਸ਼ਨ 15, 16 ਅਤੇ 17 ਮਾਰਚ ਨੂੰ ਸਿੱਖਿਆ ਅਤੇ ਦੂਜਾ 19 ਅਤੇ 20 ਮਾਰਚ ਨੂੰ ਕਿਰਤ ਵਿਸ਼ੇ ’ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਵਪਾਰ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਤਸ਼ਾਹਿਤ ਕਰੇਗਾ ਅਤੇ ਸਰਕਾਰ ਨੂੰ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਆਪਣੀਆਂ ਪ੍ਰਾਪਤੀਆਂ ਅਤੇ ਸਹੂਲਤਾਂ ਦਿਖਾਉਣ ਲਈ ਪਲੇਟਫਾਰਮ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਮਹਾਨ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕੀਤਾ ਜਾ ਸਕਦਾ ਹੈ ਅਤੇ ਵੱਧ ਤੋਂ ਵੱਧ ਨਿਵੇਸ਼ ਲਿਆ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਦੇ ਹਨ।

ਕਾਨਫਰੰਸ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ-ਸਪਾਟੇ ਦੇ ਨਕਸ਼ੇ 'ਤੇ ਲਿਆਵੇਗੀ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਵਿਸ਼ਵ ਪੱਧਰੀ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਸੂਬੇ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਰਾਹ 'ਤੇ ਹੋਰ ਅੱਗੇ ਲੈ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮਾਗਮ ਵਿੱਚ ਹਰੇਕ ਪੰਜਾਬੀ ਨੂੰ ਸ਼ਾਮਲ ਕਰੇਗੀ ਤਾਂ ਜੋ ਸੂਬੇ ਦੇ ਅਮੀਰ ਵਿਰਸੇ ਨੂੰ ਆਉਣ ਵਾਲੇ ਮਹਿਮਾਨਾਂ ਨੂੰ ਪੇਸ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਏ ਹੋਏ ਡੈਲੀਗੇਟਾਂ ਦੇ ਠਹਿਰਾਅ ਨੂੰ ਯਾਦਗਾਰੀ ਬਣਾਉਣ ਲਈ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Published by:Krishan Sharma
First published:

Tags: AAP Punjab, Amritsar news, Bhagwant Mann, G20 Summit, Punjab government