ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਅਤਿ ਆਧੁਨਿਕ ਟ੍ਰੇਨਿੰਗ ਲਈ ਭੇਜਣ ਦਾ ਵਾਅਦਾ ਪੂਰਾ ਕਰਦਿਆਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਇਹ 36 ਪ੍ਰਿੰਸੀਪਲਾਂ ਦਾ ਵਫਦ ਅੱਜ ਸਿੰਗਾਪੁਰ ਲਈ ਰਵਾਨਾ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਜਾਣਕਾਰੀ ਟਵਿੱਟਰ 'ਤੇ ਸਾਂਝੀ ਕੀਤੀ। ਉਨ੍ਹਾਂ ਟਵੀਟ ਕੀਤਾ ਕਿ, ''ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਚੋਣਾਂ ਸਮੇਂ ਦਿੱਤੀ ਗਾਰੰਟੀ ਮੁਤਾਬਕ ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਜਾ ਰਹੇ ਨੇ…ਉਹਨਾਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਹੱਲਾਸ਼ੇਰੀ ਦਿੱਤੀ… ਆਉਣ ਵਾਲੇ ਸਮੇਂ ‘ਚ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਵੀ ਬਾਹਰ ਭੇਜਾਂਗੇ।''
ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਚੋਣਾਂ ਸਮੇਂ ਦਿੱਤੀ ਗਾਰੰਟੀ ਮੁਤਾਬਕ ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਜਾ ਰਹੇ ਨੇ…ਉਹਨਾਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਹੱਲਾਸ਼ੇਰੀ ਦਿੱਤੀ…
ਆਉਣ ਵਾਲੇ ਸਮੇਂ ‘ਚ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਵੀ ਬਾਹਰ ਭੇਜਾਂਗੇ pic.twitter.com/2I8fWZuJsD
— Bhagwant Mann (@BhagwantMann) February 4, 2023
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਿੰਸੀਪਲ 6 ਫਰਵਰੀ ਤੋਂ 10 ਫਰਵਰੀ ਤੱਕ ਹੋ ਰਹੇ ‘ਪ੍ਰੋਫੈਸ਼ਨਲ ਟੀਚਰ ਟ੍ਰੇਨਿੰਗ ਸੈਮੀਨਾਰ’ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਬੈਚ ਸੈਮੀਨਾਰ ਵਿਚ ਹਿੱਸਾ ਲੈਣ ਤੋਂ ਬਾਅਦ 11 ਫਰਵਰੀ ਨੂੰ ਵਾਪਸ ਪਰਤੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਇਨਕਲਾਬੀ ਕਦਮ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂ ਜੋ ਸਿੰਗਾਪੁਰ ਤੋਂ ਹੋਰ ਮੁਹਾਰਤ ਹਾਸਲ ਕਰਨ ਨਾਲ ਸੂਬੇ ਵਿਚ ਸਿੱਖਿਆ ਦਾ ਮਿਆਰ ਹੋਰ ਸੁਧਰੇਗਾ।
ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਯਕੀਨਨ ਤੌਰ ਉਤੇ ਇਹ ਕਦਮ ਸੂਬੇ ਦੀ ਸਿੱਖਿਆ ਵਿਵਸਥਾ ਨੂੰ ਸੁਧਾਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿਚ ਸਹਾਈ ਸਿੱਧ ਹੋਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Punjab government