Home /News /punjab /

CM ਮਾਨ ਨੇ ਚੰਡੀਗੜ੍ਹ ਮੁੱਦੇ 'ਤੇ ਅਕਾਲੀ ਦਲ ਦੀ ਕੀਤੀ ਨਿੰਦਾ, ਸੁਖਬੀਰ ਨੂੰ ਕਰਵਾਇਆ ਯਾਦ ਉਸ ਨੇ ਕੀ ਕੀਤਾ ਸੀ...

CM ਮਾਨ ਨੇ ਚੰਡੀਗੜ੍ਹ ਮੁੱਦੇ 'ਤੇ ਅਕਾਲੀ ਦਲ ਦੀ ਕੀਤੀ ਨਿੰਦਾ, ਸੁਖਬੀਰ ਨੂੰ ਕਰਵਾਇਆ ਯਾਦ ਉਸ ਨੇ ਕੀ ਕੀਤਾ ਸੀ...

CM ਮਾਨ ਨੇ ਚੰਡੀਗੜ੍ਹ ਮੁੱਦੇ 'ਤੇ ਅਕਾਲੀ ਦਲ ਦੀ ਕੀਤੀ ਨਿੰਦਾ, ਸੁਖਬੀਰ ਨੂੰ ਕਰਵਾਇਆ ਯਾਦ ਉਸ ਨੇ ਕੀ ਕੀਤਾ ਸੀ...

Punjab News: ਸੂਬੇ ਦੀ ਰਾਜਧਾਨੀ ਦੇ ਮੁੱਦੇ 'ਤੇ ਅਕਾਲੀ ਆਗੂਆਂ ਵੱਲੋਂ ਬੇਬੁਨਿਆਦ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਚੰਡੀਗੜ੍ਹ 'ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ (Akali Dal) ਦੀ ਲੀਡਰਸ਼ਿਪ ਦੀ ਆਲੋਚਨਾ ਕੀਤੀ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ/ਅੰਮ੍ਰਿਤਸਰ: Punjab News: ਸੂਬੇ ਦੀ ਰਾਜਧਾਨੀ ਦੇ ਮੁੱਦੇ 'ਤੇ ਅਕਾਲੀ ਆਗੂਆਂ ਵੱਲੋਂ ਬੇਬੁਨਿਆਦ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਚੰਡੀਗੜ੍ਹ 'ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ (Akali Dal) ਦੀ ਲੀਡਰਸ਼ਿਪ ਦੀ ਆਲੋਚਨਾ ਕੀਤੀ।

  ਸੋਮਵਾਰ ਨੂੰ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਹਰ ਕੋਈ ਜਾਣਦਾ ਹੈ ਕਿ ਸੂਬਾ ਸਰਕਾਰ ਦੇ ਦਫ਼ਤਰਾਂ ਨੂੰ ਚੰਡੀਗੜ੍ਹ ਤੋਂ ਮੋਹਾਲੀ ਤਬਦੀਲ ਕਰਨ ਅਤੇ ਨਿਊ ਚੰਡੀਗੜ੍ਹ ਦੀ ਸਥਾਪਨਾ ਕਿਸ ਨੇ ਕੀਤੀ।”

  ਮੁੱਖ ਮੰਤਰੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵਿਆਂ ਨੂੰ ਖੋਰਾ ਲਾਉਣ ਲਈ ਕੇਂਦਰ ਦੀਆਂ ਸਰਕਾਰਾਂ ਨਾਲ ਮਿਲੀਭੁਗਤ ਕੀਤੀ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਤੋਂ ਸਪੱਸ਼ਟ ਤੌਰ 'ਤੇ ਪੁੱਛਿਆ ਕਿ ਉਹ ਕੇਂਦਰ ਦੀ ਸਰਕਾਰ 'ਚ ਭਾਈਵਾਲ ਹੋਣ 'ਤੇ ਚੰਡੀਗੜ੍ਹ ਨੂੰ ਲੈ ਕੇ ਚੁੱਪ ਕਿਉਂ ਰਹੇ। ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਚੁੱਪੀ ਧਾਰੀ ਹੋਈ ਹੈ ਅਤੇ ਕਾਂਗਰਸ ਲੀਡਰਸ਼ਿਪ ਵੀ ਇਸ ਸਾਰੇ ਮਾਮਲੇ 'ਤੇ ਮੂਕ ਦਰਸ਼ਕ ਬਣੀ ਹੋਈ ਹੈ।

  ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਮੀਡੀਆ ਸਾਹਮਣੇ ਬੇਬੁਨਿਆਦ ਬਿਆਨ ਦੇ ਕੇ ਭੈੜੀ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਰਗਰਮੀ ਨਾਲ ਸਲਾਹ ਮਸ਼ਵਰਾ ਕਰਕੇ ਹਰ ਮਸਲੇ ਦਾ ਹੱਲ ਕੀਤਾ ਜਾ ਰਿਹਾ ਹੈ।

  ਮੁੱਖ ਮੰਤਰੀ ਨੇ ਕਾਂਗਰਸ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਇਸ ਦੇ ਮੰਤਰੀਆਂ ਨੇ ਸੂਬੇ ਦੇ ਦਰੱਖਤ ਵੇਚ ਦਿੱਤੇ ਹਨ। ਇਸ ਦੇ ਉਲਟ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰੇਗੀ।

  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੱਤੇਵਾੜਾ ਜੰਗਲਾਂ ਨੇੜੇ ਕਿਸੇ ਵੀ ਉਦਯੋਗਿਕ ਇਕਾਈ ਨੂੰ ਨਾ ਲੱਗਣ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਲਈ ਵਾਤਾਵਰਣ ਪਾਰਕ ਵਜੋਂ ਵਿਕਸਤ ਕਰਨ ਲਈ ਸਖ਼ਤ ਉਪਰਾਲੇ ਕੀਤੇ ਜਾਣਗੇ।

  ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਟੀਚਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿੱਥੇ ਨਸ਼ਿਆਂ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ, ਸੂਬਾ ਸਰਕਾਰ ਹੁਣ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਵੱਲ ਧਿਆਨ ਦੇ ਰਹੀ ਹੈ।

  ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਬੱਤ ਦੇ ਭਲੇ ਲਈ ਵਚਨਬੱਧ ਹੈ।
  Published by:Krishan Sharma
  First published:

  Tags: AAP Punjab, Bhagwant Mann, Punjab government, Shiromani Akali Dal, Sukhbir Badal

  ਅਗਲੀ ਖਬਰ