• Home
  • »
  • News
  • »
  • punjab
  • »
  • CHANDIGARH CHIEF MINISTER CHARANJIT CHANNI INAUGURATED THE PUNJABI UNI PATIALA GRANT HIKE WILL NOW GET RS 240 CRORE ANNUALLY KS

CM ਚੰਨੀ ਨੇ ਪੰਜਾਬੀ ਯੂਨੀ. ਪਟਿਆਲਾ ਦੀ ਗਰਾਂਟ 'ਚ ਕੀਤਾ ਵਾਧਾ, ਹੁਣ ਸਾਲਾਨਾ ਮਿਲਣਗੇ 240 ਕਰੋੜ ਰੁਪਏ

ਮੁੱਖ ਮੰਤਰੀ ਨੇ ਇਸ ਮੌਕੇ ਭਾਸ਼ਾ ਦੇ ਨਾਮ ਉਤੇ ਬਣੀ ਵਿਸ਼ਵ ਦੀ ਇਸ ਦੂਜੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਣ ਲਈ ਯੂਨੀਵਰਸਿਟੀ ਸਿਰ ਚੜ੍ਹਿਆ 150 ਕਰੋੜ ਰੁਪਏ ਦਾ ਕਰਜ਼ਾ ਵੀ ਪੰਜਾਬ ਸਰਕਾਰ ਵੱਲੋਂ ਉਤਾਰਨ ਦਾ ਵੀ ਐਲਾਨ ਕੀਤਾ।

  • Share this:
    ਪਟਿਆਲਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪਲੇਠੀ ਫੇਰੀ ਦੌਰਾਨ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ 'ਚ ਲਿਆਉਣ ਲਈ ਸੂਬੇ 'ਚ 'ਪੰਜਾਬ ਸਿੱਖਿਆ ਮਾਡਲ' ਲਾਗੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਡਲ ਰਾਹੀਂ ਸੂਬੇ ਦੇ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਵਿੱਤੀ ਸੰਕਟ ਵਿਚ ਕੱਢ ਕੇ ਮੁਢਲਾ ਢਾਂਚਾ ਮਜ਼ਬੂਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਮੌਕੇ ਭਾਸ਼ਾ ਦੇ ਨਾਮ ਉਤੇ ਬਣੀ ਵਿਸ਼ਵ ਦੀ ਇਸ ਦੂਜੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਣ ਲਈ ਯੂਨੀਵਰਸਿਟੀ ਸਿਰ ਚੜ੍ਹਿਆ 150 ਕਰੋੜ ਰੁਪਏ ਦਾ ਕਰਜ਼ਾ ਵੀ ਪੰਜਾਬ ਸਰਕਾਰ ਵੱਲੋਂ ਉਤਾਰਨ ਦਾ ਵੀ ਐਲਾਨ ਕੀਤਾ। ਇਸਤੋਂ ਇਲਾਵਾ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ-ਇਨ-ਏਡ 114 ਕਰੋੜ ਰੁਪਏ ਤੋਂ ਵਧਾ 240 ਕਰੋੜ ਰੁਪਏ ਕਰਨ ਐਲਾਨ ਕੀਤਾ।

    ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਸੰਬੋਧਨ ਦੌਰਾਨ ਮੁੱਖ ਮੰਤਰੀ ਚੰਨੀ।


    ਬੁੱਧਵਾਰ ਇੱਥੇ ਗੁਰੂ ਤੇਗ ਬਹਾਦਰ ਹਾਲ ਵਿਖੇ ਯੂਨੀਵਰਸਿਟੀ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ 9.50 ਕਰੋੜ ਰੁਪਏ ਮਹੀਨਾ ਗਰਾਂਟ ਦਿੱਤੀ ਜਾਂਦੀ ਸੀ, ਜੋ ਹੁਣ ਵਧਾ ਕੇ 20 ਕਰੋੜ ਰੁਪਏ ਮਹੀਨਾ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਐਲਾਨ ਸੂਬੇ 'ਚ ਪੰਜਾਬ ਸਿੱਖਿਆ ਮਾਡਲ ਦੇ ਤਹਿਤ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਮੁੜ ਤੋਂ ਸਿਰ ਪੈਰ ਕਰਕੇ ਮਜ਼ਬੂਤ ਕਰਨ ਲਈ ਚੁੱਕਿਆ ਹੈ।

    ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਗਰੀਬ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਅਤੇ ਖਾਸ ਕਰਕੇ ਮੁੱਖ ਮੰਤਰੀਆਂ ਨੇ ਪੰਜਾਬੀ ਯੂਨੀਵਰਸਿਟੀ ਦੀ ਸਾਰ ਨਹੀਂ ਲਈ ਜਿਸ ਕਾਰਨ ਪੰਜਾਬੀ ਮਾਂ ਬੋਲੀ ਦੀ ਅੰਲਬਰਦਾਰ ਯੂਨੀਵਰਸਿਟੀ ਵਿੱਤੀ ਸੰਕਟ 'ਚ ਵਿੱਚ ਬੁਰੀ ਤਰ੍ਹਾਂ ਫਸ ਗਈ ਸੀ।

    ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ 'ਚ ਪੇਂਡੂ ਕਾਰੋਬਾਰ ਤੇ ਹੁਨਰ ਵਿਕਾਸ ਕੇਂਦਰ ਤੇ ਵਣ-ਤ੍ਰਿਣ-ਜੀਵ-ਜੰਤ ਸੰਤੁਲਨ ਮੁੜ-ਬਹਾਲ ਦਾ ਕੇਂਦਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਪੰਜਾਬ ਦੇ ਮਾਲਵਾ ਖਿੱਤੇ ਵਿੱਚ ਮੁਕਾਮੀ ਕਾਰੋਬਾਰ ਨੂੰ ਸਥਾਪਿਤ ਕਰਨ ਹਿੱਤ ਪੰਜਾਬੀ ਯੂਨੀਵਰਸਿਟੀ ਰੁਜ਼ਗਾਰ ਦੇ ਨਵੇਂ ਉੱਦਮ ਲਈ ਯਤਨਸ਼ੀਲ ਹੈ।

    ਮੁੱਖ ਮੰਤਰੀ ਚੰਨੀ ਅਤੇ ਵਿੱਤ ਮੰਤਰੀ ਨੂੰ ਸਨਮਾਨਤ ਕੀਤੇ ਜਾਣ ਦਾ ਦ੍ਰਿਸ਼।


    ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਅਰਵਿੰਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮਤਰੀ ਦਾ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਲਈ ਲਏ ਇਤਿਹਾਸਕ ਫੈਸਲਿਆਂ ਧੰਨਵਾਦ ਕਰਦਿਆਂ ਵਿਸਵਾਸ਼ ਦਿਵਾਇਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਮੁੜ ਤੋਂ ਅਜਿਹੇ ਵਿੱਤੀ ਸੰਕਟ ਵਿਚ ਨਹੀਂ ਆਉਣ ਦੇਣਗੇ।
    Published by:Krishan Sharma
    First published: