• Home
  • »
  • News
  • »
  • punjab
  • »
  • CHANDIGARH CHIEF MINISTER CHARANJIT SINGH CHANNI LAID THE FOUNDATION STONE OF PUNJAB FILM CITY KS

ਮੁੱਖ ਮੰਤਰੀ ਨੇ ਪੰਜਾਬ ਫਿਲਮ ਸਿਟੀ ਦਾ ਨੀਂਹ ਪੱਥਰ ਰੱਖਿਆ

ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ ਤਹਿਤ ਪੀ ਐਫ ਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਫਿਲਮ ਸਿਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੱਖਿਆ।

  • Share this:
    ਚੰਡੀਗੜ੍ਹ: ਫਤਿਹਗੜ ਸਾਹਿਬ ਮੁਹਾਲੀ ਰੋਡ ਤੇ ਪਿੰਡ ਮੁਕਾਰੋਂਪੁਰ ਨੇੜੇ ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ ਤਹਿਤ ਪੀ ਐਫ ਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਫਿਲਮ ਸਿਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੱਖਿਆ।

    ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਪੀਐਫਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਕਰੀਬ 400 ਏਕੜ ਵਿੱਚ ਫਿਲਮ ਸਿਟੀ ਬਣਾਉਣ ਜਾ ਰਹੀ ਹੈ।


    ਉਨ੍ਹਾਂ ਕਿਹਾ ਕਿ ਫਿਲਮਾਂ ਸਮਾਜ ਨੂੰ ਸੇਧ ਦੇਣ ਦਾ ਬਹੁਤ ਵਧੀਆ ਜ਼ਰੀਆ ਹਨ। ਉਨਾਂ ਕਿਹਾ ਕਿ ਕਲਾਕਾਰਾਂ ਵੱਲੋਂ ਜਾਂ ਫਿਲਮਾਂ ਵਿੱਚ ਕੀਤੀ ਗਈ ਗੱਲ ਦਾ ਨੌਜਵਾਨਾਂ ਉੱਤੇ ਬਹੁਤ ਪ੍ਰਭਾਵ ਪੈਂਦਾ ਹੈ। ਚੰਗੇ ਗੀਤ ਅਤੇ ਚੰਗੀਆਂ ਫਿਲਮਾਂ ਨੌਜਵਾਨਾਂ ਨੂੰ ਚੰਗੇ ਰਾਹ ਉੱਤੇ ਪਾ ਕੇ ਸੂਬੇ ਦੀ ਤਰੱਕੀ ਵਿੱਚ ਅਹਿਮ ਯੌਗਦਾਨ ਪਾ ਸਕਦੀਆਂ ਹਨ।
    Published by:Krishan Sharma
    First published: