ਮੁੜ ਸੁਰਖੀਆਂ ’ਚ ਸਿੱਧੂ, ਡਿਪਟੀ ਸੀਐਮ ਬਣਾਏ ਜਾਣ ਦੀ ਚਰਚਾ

News18 Punjabi | News18 Punjab
Updated: December 12, 2019, 6:30 PM IST
share image
ਮੁੜ ਸੁਰਖੀਆਂ ’ਚ ਸਿੱਧੂ, ਡਿਪਟੀ ਸੀਐਮ ਬਣਾਏ ਜਾਣ ਦੀ ਚਰਚਾ
ਮੁੜ ਸੁਰਖੀਆਂ ’ਚ ਸਿੱਧੂ, ਡਿਪਟੀ ਸੀਐਮ ਬਣਾਏ ਜਾਣ ਦੀ ਚਰਚਾ

ਪੰਜਾਬ ਦਾ ਖਜ਼ਾਨਾ ਖਾਲੀ ਹੋਣ ਤੋਂ ਬਾਅਦ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਇਸ ਦੇ ਨਾਲ ਹੀ ਬੱਲੇਬਾਜ਼ੀ ਅਤੇ ਰਾਜਨੀਤੀ ਦੇ ਖੇਤਰ ਵਿਚ ਜੌਹਰ ਨੂੰ ਆਪਣੀ ਆਵਾਜ਼ ਨਾਲ ਦਰਸਾਉਣ ਵਾਲੇ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਸੁਰਖੀਆਂ ਵਿਚ ਹਨ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਚਰਚਾ ਵਿਚ ਹਨ। ਰਾਜਨੀਤਿਕ ਹਲਕਿਆਂ ਵਿਚ ਉਸ ਨੂੰ ਉਪ ਮੁੱਖ ਮੰਤਰੀ ਬਣਾਉਣ ਦੀ ਚਰਚਾ ਗਰਮ ਹੈ ਪਰ ਸਿੱਧੂ ਚੁੱਪ ਹਨ। ਪੰਜਾਬ ਦਾ ਖਜ਼ਾਨਾ ਖਾਲੀ ਹੋਣ ਤੋਂ ਬਾਅਦ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਇਸ ਦੇ ਨਾਲ ਹੀ ਬੱਲੇਬਾਜ਼ੀ ਅਤੇ ਰਾਜਨੀਤੀ ਦੇ ਖੇਤਰ ਵਿਚ ਜੌਹਰ ਨੂੰ ਆਪਣੀ ਆਵਾਜ਼ ਨਾਲ ਦਰਸਾਉਣ ਵਾਲੇ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਸੁਰਖੀਆਂ ਵਿਚ ਹਨ। ਮੁੱਖ ਮੰਤਰੀ ਦੇ ਸਲਾਹਕਾਰ ਰਾਜਾ ਵਡਿੰਗ ਦਾ ਕਹਿਣਾ ਹੈ ਕਿ ਜੇ ਨਵਜੋਤ ਸਿੰਘ ਸਿੱਧੂ ਨੂੰ ਡਿਪਟੀ ਸੀਐਮ ਬਣਾਇਆ ਜਾਂਦਾ ਹੈ ਤਾਂ ਇਸ ਫੈਸਲੇ ਨੂੰ ਸਭ ਸਵੀਕਾਰ ਕਰ ਲੈਣਗੇ।

ਰਾਜਾ ਵੜਿੰਗ ਦਾ ਕਹਿਣਾ ਹੈ ਕਿ ਕੈਬਨਿਟ ਵਿਚ ਕਾਰਗੁਜ਼ਾਰੀ ਦੇ ਆਧਾਰ ਉਪਰ ਫੇਰ-ਬਦਲ ਹੋਣਾ ਚਾਹੀਦਾ ਹੈ। ਜਿਨ੍ਹਾਂ ਦੀ ਕਾਰਗੁਜ਼ਾਰੀ ਸਹੀ ਨਹੀਂ, ਉਨ੍ਹਾਂ ਦੀ ਛੁੱਟੀ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਮੁੜ ਸੱਤਾ ਵਿਚ ਆਉਣਾ ਹੈ ਤਾਂ ਆਪਣੀ ਕਮੀਆਂ ਨੂੰ ਦੂਰ ਕੀਤੇ ਬਗੈਰ ਕੰਮ ਚਲਣ ਵਾਲਾ ਨਹੀਂ ਹੈ।

ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੀ ਫਾਈਲ ਫੋਟੋ
ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ ਦੀ ਚਰਚਾ ਵਿਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਚੁੱਪੀ ਤੋੜਦਿਆਂ ਕਿਹਾ ਕਿ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਸੌਂਪਣੀ ਹੈ, ਇਸ ਬਾਰੇ ਫੈਸਲਾ ਸੋਨੀਆ ਗਾਂਧੀ ਨੇ ਕਰਨਾ ਹੈ।

ਕਾਂਗਰਸ ਲਈ ਵੱਡਾ ਮਾਸਟਰ ਸਟਰੋਕ ਹੋ ਸਕਦਾ ਹੈ

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 6 ਜੂਨ ਨੂੰ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰ ਵਿਭਾਗ ਵਾਪਸ ਲੈ ਕੇ ਊਰਜ ਵਿਭਾਗ ਦੇ ਦਿੱਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਨਵਜੋਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਸੀ। ਪੰਜਾਬ ਕਾਂਗਰਸ  ਇਸ ਵੇਲੇ ਵਿੱਤੀ ਸੰਕਟ ਨਾਲ ਜੂਝ ਰਹੀ ਅਤੇ ਪ੍ਰਸਿੱਧੀ ਗੁਆ ਰਹੀ ਹੈ। ਅਜਿਹੀ ਸਥਿਤੀ ਵਿੱਚ ਸਿੱਧੂ ਨੂੰ ਡਿਪਟੀ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਾਸਟਰ ਸਟਰੋਕ ਸਾਬਤ ਹੋ ਸਕਦਾ ਹੈ। ਉਹ ਨਾ ਸਿਰਫ ਸਰਕਾਰ ਦੇ ਡਿੱਗ ਰਹੇ ਗ੍ਰਾਫ ਨੂੰ ਉਪਰ ਚੁੱਕ ਸਕਦੇ ਹਨ, ਬਲਕਿ ਆਪਣੇ ਸ਼ੇਰ-ਓ-ਸਾਇਰੀ ਨਾਲ ਵਿਰੋਧੀਆਂ ਨੂੰ ਚਿੱਤ ਵੀ ਕਰ ਸਕਦੇ ਹਨ।
First published: December 12, 2019
ਹੋਰ ਪੜ੍ਹੋ
ਅਗਲੀ ਖ਼ਬਰ