
ਬੇਅਦਬੀ ਮਾਮਲਾ: ਰਾਮ ਰਹੀਮ ਤੋਂ ਕੱਲ੍ਹ ਸੁਨਾਰੀਆ ਜੇਲ੍ਹ 'ਚ ਹੋਵੇਗੀ ਪੁੱਛਗਿੱਛ, ਪੰਜਾਬ SIT ਨੇ ਕੀਤੀ ਤਿਆਰੀ ( ਫਾਈਲ ਫੋਟੋ)
Gurmeet Ram Rahim News: ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਸਾਜ਼ਿਸ਼ ਰਚਣ ਦੇ ਦੋਸ਼ਾਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਕੱਲ੍ਹ ਸੋਮਵਾਰ ਨੂੰ ਸੁਨਾਰੀਆ ਜੇਲ੍ਹ ਵਿੱਚ ਪੁੱਛ ਪੜਤਾਲ ਕੀਤੀ ਜਾ ਸਕਦੀ ਹੈ।
ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਤੋਂ ਪੁੱਛ ਪੜਤਾਲ ਕਰਨ ਲਈ ਆਪਣੀ ਕਾਰਵਾਈ ਮੁਕੰਮਲ ਕਰ ਲਈ ਹੈ ਅਤੇ ਉਸ ਨੇ 200 ਸਵਾਲਾਂ ਦੀ ਸੂਚੀ ਵੀ ਤਿਆਰ ਕੀਤੀ ਹੈ, ਜੋ ਡੇਰਾ ਮੁਖੀ ਤੋਂ ਪੁੱਛੇ ਜਾਣੇ ਹਨ।
ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ 8 ਨਵੰਬਰ ਨੂੰ ਸਵੇਰੇ 8 ਵਜੇ ਸੁਨਾਰੀਆ ਜੇਲ੍ਹ ਜਾਵੇਗੀ। ਜਾਂਚ ਟੀਮ ਨੇ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਡੇਰਾ ਮੁਖੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰਕੇ ਇਸ ਮੰਗ ਨੂੰ ਗ਼ੈਰਕਾਨੂੰਨੀ ਦੱਸਿਆ ਸੀ।
ਹਾਈ ਕੋਰਟ ਨੇ ਡੇਰਾ ਮੁਖੀ ਨੂੰ ਫ਼ਰੀਦਕੋਟ ਅਦਾਲਤ ਵਿੱਚ ਲਿਆਉਣ ਦੇ ਹੁਕਮ ਨੂੰ ਰੱਦ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤੇ ਸਨ ਕਿ ਡੇਰਾ ਮੁਖੀ ਨੂੰ ਪੁੱਛ ਪੜਤਾਲ ਲਈ ਜੇਲ੍ਹ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਕੀਤਾ ਜਾਵੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।